ਪੁਰਖਾਲੀ, 25 ਫਰਵਰੀ (ਅੰਮਿ੍ਤਪਾਲ ਸਿੰਘ ਬੰਟੀ)-ਸਿਵਲ ਸਰਜਨ ਰੂਪਨਗਰ ਤੇ ਸੀਨੀਅਰ ਮੈਡੀਕਲ ਅਫ਼ਸਰ ਭਰਤਗੜ੍ਹ ਦੇ ਦਿਸ਼ਾ ਨਿਰਦੇਸ਼ ਹੇਠ ਸਿਹਤ ਵਿਭਾਗ ਬਰਦਾਰ ਦੀ ਟੀਮ ਵਲੋਂ ਸਿਹਤ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ਮੌਜੂਦ ਲੋਕਾਂ ਨੂੰ ਐੱਸ. ਆਈ. ਜਗਦੀਸ਼ ਸਿੰਘ, ਸੁਪਰਵਾਈਜ਼ਰ ਪ੍ਰੋਮੀਲਾ ਦੇਵੀ ਤੇ ਸੀ. ਐੱਚ. ਓ. ਬਖਸ਼ੀਸ਼ ਕੌਰ ਨੇ ਆਈਆਂ ਅÏਰਤਾਂ ਅਤੇ ਹੋਰ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕੀਤਾ | ਇਸ ਮੌਕੇ ਗਰਭਵਤੀ ਅÏਰਤਾਂ ਦਾ ਸਿਹਤ ਚੈੱਕਅਪ ਕੀਤਾ | ਇਸ ਮੌਕੇ ਅÏਰਤਾਂ ਨੂੰ ਡੇਂਗੂ ਦੀ ਬਿਮਾਰੀ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ਵਿਭਾਗ ਦੀ ਟੀਮ ਨੇ ਕਿਹਾ ਕਿ ਡੇਂਗੂ ਦੀ ਬਿਮਾਰੀ ਤੋਂ ਬਚਣ ਲਈ ਸਾਨੂੰ ਆਪਣੇ ਘਰਾਂ ਅਤੇ ਘਰਾਂ ਦੇ ਨੇੜੇ ਤੇੜੇ ਸਾਫ਼ ਸਫ਼ਾਈ ਦਾ ਖ਼ਾਸ ਧਿਆਨ ਰੱਖਣਾ ਚਾਹੀਦਾ ਹੈ | ਉਨ੍ਹਾਂ ਲੋਕਾਂ ਨੂੰ ਡੇਂਗੂ ਦੇ ਲੱਛਣਾਂ ਤੇ ਇਲਾਜ ਬਾਰੇ ਵੀ ਲੋਕਾਂ ਨੂੰ ਜਾਗਰੂਕ ਕੀਤਾ |