19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਬੇਲਾ ਕਾਲਜ ਵਿਚ 'ਅੰਤਰਰਾਸ਼ਟਰੀ ਮਾਤ-ਭਾਸ਼ਾ ਦਿਵਸ' ਨੂੰ ਸਮਰਪਿਤ ਭਾਸ਼ਨ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 26-02-2026
ਬੇਲਾ, 25 ਫਰਵਰੀ (ਮਨਜੀਤ ਸਿੰਘ ਸੈਣੀ)-ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਵਿਖੇ ਅੰਤਰਰਾਸ਼ਟਰੀ ਮਾਤ-ਭਾਸ਼ਾ ਦਿਵਸ ਨੂੰ ਸਮਰਪਿਤ ਇਕ ਵਿਸ਼ੇਸ਼ ਭਾਸ਼ਣ ਸਮਾਗਮ ਕਰਵਾਇਆ ਗਿਆ | ਸਮਾਗਮ ਦਾ ਉਦੇਸ਼ ਮਾਤ-ਭਾਸ਼ਾ ਦੀ ਮਹੱਤਤਾ ਨੂੰ ਉਜਾਗਰ ਕਰਨਾ ਤੇ ਨਵੀਂ ਪੀੜ੍ਹੀ ਨੂੰ ਆਪਣੀ ਮਾਂ-ਬੋਲੀ ਨਾਲ ਜੋੜਨਾ ਸੀ | ਇਸ ਮੌਕੇ ਪ੍ਰਸਿੱਧ ਕਵਿੱਤਰੀ ਅਤੇ ਉੱਘੀ ਸ਼ਾਇਰਾ ਡਾਕਟਰ ਮਨਜੀਤ ਇੰਦਰਾ ਨੇ ਮੁੱਖ ਵਕਤਾ ਵਜੋਂ ਸ਼ਿਰਕਤ ਕੀਤੀ | ਉਨ੍ਹਾਂ ਨੇ ਆਪਣੇ ਸੰਬੋਧਨ ਦੌਰਾਨ ਮਾਤ-ਭਾਸ਼ਾ ਦੀ ਅਹਿਮੀਅਤ, ਪੰਜਾਬੀ ਸਾਹਿੱਤ ਦੀ ਵਿਰਾਸਤ ਅਤੇ ਨੌਜਵਾਨਾਂ ਦੀ ਜ਼ਿੰਮੇਵਾਰੀ ਬਾਰੇ ਪ੍ਰਭਾਵਸ਼ਾਲੀ ਵਿਚਾਰ ਸਾਂਝੇ ਕੀਤੇ | ਕਾਲਜ ਪਿ੍ੰਸੀਪਲ ਡਾਕਟਰ ਸਤਵੰਤ ਕੌਰ ਸ਼ਾਹੀ ਨੇ ਮੁੱਖ ਮਹਿਮਾਨ ਦਾ 'ਜੀ ਆਇਆਂ' ਕਹਿ ਕੇ ਨਿੱਘਾ ਸਵਾਗਤ ਕੀਤਾ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਮਾਤ-ਭਾਸ਼ਾ ਸਾਡੀ ਪਛਾਣ ਅਤੇ ਸਭਿਆਚਾਰ ਦੀ ਅਸਲੀ ਨਿਸ਼ਾਨੀ ਹੈ | ਇਸ ਤੋਂ ਬਾਅਦ ਉਨ੍ਹਾਂ ਵਲੋਂ ਮੁੱਖ ਮਹਿਮਾਨ ਦਾ ਸਨਮਾਨ ਕੀਤਾ ਗਿਆ | ਸਮਾਗਮ ਦੌਰਾਨ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿਚ ਭਾਗ ਲਿਆ ਅਤੇ 'ਪੰਜਾਬੀ ਬਚਾਓ ਕਾਫ਼ਲਾ', ਚਿੱਤਰਕਾਰੀ, ਲੇਖ ਲਿਖਣ, ਸੁੰਦਰ ਲਿਖਾਈ, ਨਾਅਰਾ ਲਿਖਣ ਅਤੇ ਅਨਮੋਲ ਬਚਨ ਲਿਖਣ ਵਰਗੇ ਮੁਕਾਬਲਿਆਂ ਵਿਚ ਆਪਣੀ ਰਚਨਾਤਮਿਕ ਯੋਗਤਾ ਦਾ ਪ੍ਰਗਟਾਵਾ ਕੀਤਾ | ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਵਿਚ ਪ੍ਰੋ. ਸੁਨੀਤਾ ਰਾਣੀ, ਡਾ. ਹਰਪ੍ਰੀਤ ਕੌਰ ਅਤੇ ਪ੍ਰੋ. ਗਗਨਦੀਪ ਕੌਰ ਦੀ ਵਿਸ਼ੇਸ਼ ਭੂਮਿਕਾ ਰਹੀ | ਸਟੇਜ ਸਕੱਤਰ ਦੀ ਭੂਮਿਕਾ ਡਾ. ਸੁਰਜੀਤ ਕੌਰ ਨੇ ਬਾਖ਼ੂਬੀ ਨਿਭਾਈ | ਅੰਤ ਵਿਚ ਡਾ. ਹਰਪ੍ਰੀਤ ਸਿੰਘ ਭਿਓਰਾ ਨੇ ਸਮਾਗਮ ਦੀ ਕਾਮਯਾਬੀ ਲਈ ਸਭ ਦਾ ਧੰਨਵਾਦ ਕੀਤਾ | ਇਸ ਮੌਕੇ ਡਾ. ਮਮਤਾ ਅਰੋੜਾ, ਡਾ. ਤੇਜਿੰਦਰ ਕੌਰ, ਪ੍ਰੋ. ਜਸਪ੍ਰੀਤ ਸਿੰਘ ਰਾਏ, ਪ੍ਰੋ. ਅਭਿਸ਼ੇਕ ਸਿੰਘ, ਡਾ. ਜਸਪ੍ਰੀਤ ਕੌਰ ਅਤੇ ਪ੍ਰੋ. ਰੋਜ਼ੀ ਰਾਣੀ ਵੀ ਮੌਜੂਦ ਸਨ | ਸਮੂਹਕ ਤੌਰ 'ਤੇ ਇਹ ਸਮਾਗਮ ਮਾਤ-ਭਾਸ਼ਾ ਪ੍ਰਤੀ ਸਨਮਾਨ ਅਤੇ ਜਾਗਰੂਕਤਾ ਨੂੰ ਮਜ਼ਬੂਤ ਕਰਨ ਵੱਲ ਇੱਕ ਸਲਾਹੁਣਯੋਗ ਕਦਮ ਸਾਬਤ ਹੋਇਆ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਦਾ ਸਾਲਾਨਾ ਖੇਡ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਐੱਸ. ਐੱਮ. ਓ. ਵਲੋਂ ਏ. ਐੱਨ. ਐੱਮ. ਤੇ ਐੱਲ. ਐੱਚ. ਵੀ. ਨਾਲ ਮੀਟਿੰਗ <br/>
Ad Position 24