19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਦਾ ਸਾਲਾਨਾ ਖੇਡ ਸਮਾਗਮ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 26-02-2026
ਸ੍ਰੀ ਅਨੰਦਪੁਰ ਸਾਹਿਬ, 25 ਫਰਵਰੀ (ਕਰਨੈਲ ਸਿੰਘ, ਜੇ ਐਸ ਨਿੱਕੂਵਾਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਸਥਾਨਕ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਦਾ 56ਵਾਂ ਸਲਾਨਾ ਖੇਡ ਸਮਾਗਮ ਕਰਵਾਇਆ ਗਿਆ | ਇਸ ਮੌਕੇ ਕਾਲਜ ਪ੍ਰਬੰਧਕੀ ਕਮੇਟੀ ਦੇ ਆਨਰੇਰੀ ਸਕੱਤਰ ਤੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਕਾਲਜ ਪ੍ਰਬੰਧਕੀ ਕਮੇਟੀ ਦੇ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਹੋਏ | ਖੇਡ ਸਮਾਗਮ ਦੀ ਸ਼ੁਰੂਆਤ ਸ਼ਬਦ ਗਾਇਨ ਨਾਲ ਕਰਨ ਉਪਰੰਤ ਮੁੱਖ ਮਹਿਮਾਨ ਵਲੋਂ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ | ਕਾਲਜ ਦੇ ਖਿਡਾਰੀਆਂ ਨੇ ਸੁਚੱਜੇ ਅਨੁਸ਼ਾਸਨ ਨਾਲ ਮਾਰਚ ਪਾਸਟ ਕਰਦਿਆਂ ਝੰਡੇ ਨੂੰ ਸਲਾਮੀ ਦਿੱਤੀ | ਡਾ. ਦਲਜੀਤ ਸਿੰਘ ਚੀਮਾ ਨੇ ਆਪਣੇ ਸੰਬੋਧਨ 'ਚ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਇਹ ਅਦਾਰਾ ਸਿੱਖਿਆ, ਖੇਡਾਂ, ਧਾਰਮਿਕ ਗਤੀਵਿਧੀਆਂ ਅਤੇ ਸਭਿਆਚਾਰਕ ਗਤੀਵਿਧੀਆਂ ਦੇ ਖੇਤਰ 'ਚ ਲਗਾਤਾਰ ਉੱਚੀਆਂ ਉਡਾਣਾਂ ਭਰ ਰਿਹਾ ਹੈ | ਵਿਸ਼ੇਸ਼ ਮਹਿਮਾਨ ਭਾਈ ਅਮਰਜੀਤ ਸਿੰਘ ਚਾਵਲਾ ਨੇ ਕਿਹਾ ਕਿ ਭਾਵੇਂ ਪੰਜਾਬ 'ਚ ਕਈ ਸਿੱਖਿਆ ਸੰਸਥਾਵਾਂ ਹਨ, ਪਰ ਇਹ ਕਾਲਜ ਆਪਣੀ ਵੱਖਰੀ ਪਹਿਚਾਣ ਬਣਾ ਚੁੱਕਾ ਹੈ | ਇੱਥੋਂ ਦੇ ਅਧਿਆਪਕਾਂ ਦੀ ਮਿਹਨਤ ਅਤੇ ਵਿਦਿਆਰਥੀਆਂ ਦੀ ਲਗਨ ਸਦਕਾ ਕਾਲਜ ਦਿਨੋਂ-ਦਿਨ ਤਰੱਕੀ ਕਰ ਰਿਹਾ ਹੈ | ਉਨ੍ਹਾਂ ਖਿਡਾਰੀਆਂ ਨੂੰ ਚੰਗੀ ਖੇਡ ਭਾਵਨਾ ਨਾਲ ਮੁਕਾਬਲੇ 'ਚ ਭਾਗ ਲੈਣ ਲਈ ਉਤਸ਼ਾਹਿਤ ਕੀਤਾ | ਇਸ ਤੋਂ ਪਹਿਲਾਂ ਕਾਲਜ ਦੇ ਪਿ੍ੰਸੀਪਲ ਡਾ. ਜਸਵੀਰ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਕਾਲਜ ਦੀ ਸਲਾਨਾ ਰਿਪੋਰਟ ਪੇਸ਼ ਕੀਤੀ | ਉਨ੍ਹਾਂ ਜਾਣਕਾਰੀ ਦਿੱਤੀ ਕਿ ਕਾਲਜ ਸਿੱਖਿਆ, ਧਾਰਮਿਕ, ਖੇਡਾਂ ਅਤੇ ਸਭਿਆਚਾਰਕ ਗਤੀਵਿਧੀਆਂ 'ਚ ਹਰ ਸਾਲ ਮਹੱਤਵਪੂਰਨ ਪ੍ਰਾਪਤੀਆਂ ਕਰ ਰਿਹਾ ਹੈ | ਸਮਾਗਮ ਦੌਰਾਨ ਵੱਖ-ਵੱਖ ਖੇਡ ਮੁਕਾਬਲਿਆਂ 'ਚ ਜੇਤੂ ਰਹੇ ਖਿਡਾਰੀਆਂ ਨੂੰ ਮਾਨਯੋਗ ਮੁੱਖ ਮਹਿਮਾਨ 'ਤੇ ਵਿਸ਼ੇਸ਼ ਮਹਿਮਾਨ ਨੇ ਇਨਾਮ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਦਰਬਾਰਾ ਸਿੰਘ ਬਾਲਾ, ਨੰਬਰਦਾਰ ਸੰਦੀਪ ਸਿੰਘ ਕਲੋਤਾ, ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਰਾਣਾ ਆਦੇਸ਼ ਪ੍ਰਤਾਪ ਸਿੰਘ ਅਗੰਮਪੁਰ, ਜਥੇਦਾਰ ਸੁਰਿੰਦਰ ਸਿੰਘ ਮਟੌਰ, ਬਲਰਾਜ ਸਿੰਘ ਕਾਨੂਗੋ, ਸਤਨਾਮ ਸਿੰਘ ਝੱਜ, ਭਾਰਤ ਭੂਸ਼ਣ ਹੈਪੀ, ਨਿਰਮਲ ਸਿੰਘ ਹਰੀਵਾਲ, ਬੀਬੀ ਹਰਦੀਪ ਕੌਰ, ਡਾਇਰੈਕਟਰ ਗੁਰਮਿੰਦਰ ਸਿੰਘ ਭੁੱਲਰ, ਕਾਲਮ ਨਵੀਸ ਤਲਵਿੰਦਰ ਸਿੰਘ ਬੁੱਟਰ, ਹਰਜਿੰਦਰ ਸਿੰਘ ਭਾਉਵਾਲ, ਹੁਸਨ ਚੰਦ ਮਠਾਣ, ਐੱਨ.ਆਰ.ਆਈ ਤੇਜਿੰਦਰ ਸਿੰਘ ਭੱਠਲ, ਐੱਨ.ਆਰ.ਆਈ ਜਤਿੰਦਰ ਸਿੰਘ ਪਿੰਕਾ, ਪੱਤਰਕਾਰ ਜਰਨੈਲ ਸਿੰਘ ਨਿੱਕੂਵਾਲ, ਰਾਣਾ ਬੁੱਧ ਸਿੰਘ, ਸੋਹਣ ਸਿੰਘ ਭਾਉਵਾਲ, ਡਾ. ਸੁੱਚਾ ਸਿੰਘ ਢੇਸੀ ਅਤੇ ਅਰਜਨਾ ਅਵਾਰਡੀ ਪਰਮਜੀਤ ਸ਼ਰਮਾ ਸਮੇਤ ਕਈ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ | ਇਸ ਮੌਕੇ ਡਾ. ਜੇ. ਪੀ ਸਿੰਘ ਵੱਲੋਂ ਮੰਚ ਸੰਚਾਲਨ ਕੀਤਾ ਗਿਆ | ਪਿ੍ੰਸੀਪਲ ਡਾ. ਜਸਵੀਰ ਸਿੰਘ ਦੀ ਯੋਗ ਅਗਵਾਈ, ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਪ੍ਰੋਫੈਸਰ ਅਸ਼ੋਕ ਕੁਮਾਰ ਤੇ ਉਨ੍ਹਾਂ ਦੇ ਵਿਭਾਗ ਵਲੋਂ ਕੀਤੇ ਅਣਥੱਕ ਯਤਨਾਂ ਨਾਲ ਸਮਾਗਮ ਉਤਸ਼ਾਹ, ਅਨੁਸ਼ਾਸਨ ਅਤੇ ਪ੍ਰੇਰਣਾ ਭਰੇ ਮਾਹੌਲ ਵਿਚ ਸੰਪੰਨ ਹੋਇਆ ਅਤੇ ਵਿਦਿਆਰਥੀਆਂ ਲਈ ਯਾਦਗਾਰ ਪਲ ਬਣਾ ਗਿਆ | ਇਸ ਮੌਕੇ ਕਾਲਜ ਦਾ ਸਮੁੱਚਾ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ਼ ਦੀ ਮੌਜੂਦ ਰਿਹਾ |

Ad Position 22
No active advertisement
ਪਿਛਲੀ ਖ਼ਬਰ ਆਰ. ਬੀ. ਯੂ. ਵਿਚ ਕਾਨੂੰਨੀ ਨਿਰਪੱਖਤਾ ਤੇ ਪਾਰਦਰਸ਼ਿਤਾ 'ਤੇ ਮਾਹਿਰਾਂ ਵਲੋਂ ਭਾਸ਼ਨ <br/> ਅਗਲੀ ਖ਼ਬਰ ਬੇਲਾ ਕਾਲਜ ਵਿਚ 'ਅੰਤਰਰਾਸ਼ਟਰੀ ਮਾਤ-ਭਾਸ਼ਾ ਦਿਵਸ' ਨੂੰ ਸਮਰਪਿਤ ਭਾਸ਼ਨ ਕਰਵਾਇਆ <br/>
Ad Position 24