ਨੂਰਪੁਰ ਬੇਦੀ, 26 ਫਰਵਰੀ (ਵਿੰਦਰਪਾਲ ਝਾਂਡੀਆਂ)-ਨੂਰਪੁਰ ਬੇਦੀ ਇਲਾਕੇ ਪਿੰਡ ਝਾਂਡੀਆਂ ਕਲਾਂ ਦੇ 'ਆਪ' ਦੇ ਸੀਨੀਅਰ ਆਗੂ ਬਾਬੂ ਰੋਸ਼ਨ ਲਾਲ ਚੌਹਾਨ ਦੇ ਸਪੁੱਤਰ ਤੇ ਪਾਰਟੀ ਦੇ ਸਰਗਰਮ ਨੌਜਵਾਨ ਆਗੂ ਚੌਧਰੀ ਰਾਕੇਸ਼ ਚੌਹਾਨ ਨੂੰ ਉਨ੍ਹਾਂ ਦੀ ਪਾਰਟੀ ਪ੍ਰਤੀ ਮਿਹਨਤ, ਇਮਾਨਦਾਰੀ ਤੇ ਵਫ਼ਾਦਾਰੀ ਨਾਲ ਨਿਭਾਈਆਂ ਸੇਵਾਵਾਂ ਨੂੰ ਦੇਖਦਿਆ ਹੋਇਆ ਆਮ ਆਦਮੀ ਪਾਰਟੀ ਦੀ ਹਾਈ ਕਮਾਂਡ ਵਲੋਂ ਬੀ.ਸੀ. ਦਾ ਹਲਕਾ ਕੁਆਰਡੀਨੇਟਰ ਨਿਯੁਕਤ ਕੀਤਾ ਗਿਆ | ਉਨ੍ਹਾਂ ਦੀ ਇਸ ਨਿਯੁਕਤੀ ਦਾ ਪਿੰਡ ਵਾਸੀ ਸਮੇਤ ਪਾਰਟੀ ਦੇ ਆਗੂਆਂ ਨੇ ਭਰਵਾਂ ਸਵਾਗਤ ਕੀਤਾ ਹੈ | ਨਵਨਿਯੁਕਤ ਹਲਕਾ ਕੁਆਰਡੀਨੇਟਰ ਚੌਧਰੀ ਰਾਕੇਸ਼ ਚੌਹਾਨ ਝਾਂਡੀਆਂ ਕਲਾਂ ਨੇ ਸਭ ਤੋਂ ਪਹਿਲਾਂ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ 'ਤੇ ਜੋ ਭਰੋਸਾ ਕੀਤਾ ਗਿਆ ਹੈ, ਉਸ 'ਤੇ ਉਹ ਪੂਰਾ ਉਤਰਨ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ | ਉਨ੍ਹਾਂ ਨੇ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੀ ਵੀ ਖਾਸ ਤੌਰ 'ਤੇ ਸ਼ਲਾਘਾ ਕੀਤੀ ਅਤੇ ਕਿਹਾ ਕਿ ਉਹ ਹਲਕੇ ਦੇ ਵਿਕਾਸ ਲਈ ਵੱਖ-ਵੱਖ ਕਾਬਿਲ-ਏ-ਤਾਰੀਫ਼ ਉਪਰਾਲੇ ਕਰ ਰਹੇ ਹਨ | ਇਸ ਸੰਬੰਧੀ ਬਾਬੂ ਰੌਸ਼ਨ ਲਾਲ ਚੌਹਾਨ ਨੇ ਕਿਹਾ ਕਿ ਪਾਰਟੀ ਵਲੋਂ ਮੇਰੇ ਪਰਿਵਾਰ ਨੂੰ ਦਿੱਤੇ ਮਾਣ ਸਤਿਕਾਰ ਲਈ ਮੈ ਪਾਰਟੀ ਹਾਈ ਕਮਾਂਡ ਸਮੇਤ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦਾ ਦਿਲੋਂ ਧੰਨਵਾਦ ਕਰਦਾ ਹਾਂ |