26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਜ਼ਿਲ੍ਹਾ ਪੁਲਿਸ ਮੁਖੀ ਤੇ ਐੱਸ. ਡੀ. ਐੱਮ. ਨੰਗਲ ਵਲੋਂ ਐਲ.ਈ.ਡੀ ਸਕਰੀਨਾਂ ਸਥਾਪਿਤ ਕਰਨ ਬਾਰੇ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 27-02-2026
ਸ੍ਰੀ ਅਨੰਦਪੁਰ ਸਾਹਿਬ, 26 ਫਰਵਰੀ (ਜੇ ਐਸ ਨਿੱਕੂਵਾਲ)-ਕੌਮੀ ਜੋੜ ਮੇਲਾ ਹੋਲਾ ਮਹੱਲਾ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਮੇਲਾ ਖੇਤਰ ਵਿਚ ਢੁਕਵੀਆਂ ਥਾਵਾਂ ਤੇ ਐੱਲ.ਈ.ਡੀ. ਸਕਰੀਨਾਂ ਲਗਾ ਕੇ ਲੋੜੀਂਦੀ ਜਾਣਕਾਰੀ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ | ਇਸੇ ਸਬੰਧ ਵਿਚ ਉਪ ਮੰਡਲ ਮੈਜਿਸਟ੍ਰੇਟ ਨੰਗਲ ਸਚਿਨ ਪਾਠਕ ਵਲੋਂ ਐੱਲ.ਈ.ਡੀ. ਨਾਲ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ | ਮੀਟਿੰਗ ਦਾ ਮੁੱਖ ਉਦੇਸ਼ ਮੇਲਾ ਖੇਤਰ ਵਿਚ ਵੱਖ-ਵੱਖ ਢੁਕਵੀਆਂ ਥਾਵਾਂ 'ਤੇ ਐੱਲ.ਈ.ਡੀ. ਸਕਰੀਨਾਂ ਸਥਾਪਿਤ ਕਰਨ ਸਬੰਧੀ ਯੋਜਨਾ ਨੂੰ ਅੰਤਿਮ ਰੂਪ ਦੇਣਾ ਸੀ, ਤਾਂ ਜੋ ਦੂਰ-ਦੁਰਾਡੇ ਇਲਾਕੇ ਤੋਂ ਆਉਣ ਵਾਲੇ ਸ਼ਰਧਾਲੂਆਂ ਨੂੰ ਰਸਤੇ, ਪਾਰਕਿੰਗ, ਡਾਕਟਰੀ ਸਹੂਲਤਾਂ, ਸਹਾਇਤਾ ਕੇਂਦਰਾਂ ਅਤੇ ਧਾਰਮਿਕ ਸਮਾਗਮਾਂ ਦੇ ਸਮੇਂ ਬਾਰੇ ਸਹੀ ਜਾਣਕਾਰੀ ਮਿਲ ਸਕੇ | ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਕਰੀਨਾਂ ਢੁਕਵੀਆਂ ਥਾਵਾਂ ਤੇ ਲਗਾਇਆਂ ਜਾਣ, ਜਿੱਥੇ ਸ਼ਰਧਾਲੂਆਂ ਦੀ ਆਵਾਜਾਈ ਸਭ ਤੋਂ ਵੱਧ ਹੁੰਦੀ ਹੈ, ਉਨ੍ਹਾਂ ਕਿਹਾ ਕਿ ਸਕਰੀਨਾਂ ਦੀ ਦਿ੍ਸ਼ਟਤਾ, ਸੁਰੱਖਿਆ ਦਾ ਪ੍ਰਬੰਧ ਪੂਰੀ ਤਰ੍ਹਾਂ ਯਕੀਨੀ ਬਣਾਇਆ ਜਾਵੇ | ਪ੍ਰਸ਼ਾਸਨ ਵਲੋਂ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਐੱਲ. ਈ. ਡੀ. ਸਕਰੀਨਾਂ ਰਾਹੀਂ ਦਿੱਤੀ ਜਾਣ ਵਾਲੀ ਜਾਣਕਾਰੀ ਸਾਫ਼, ਸਧਾਰਣ ਅਤੇ ਸਭ ਲਈ ਆਸਾਨੀ ਨਾਲ ਸਮਝ ਆਉਣ ਯੋਗ ਹੋਵੇ |

Ad Position 22
No active advertisement
ਪਿਛਲੀ ਖ਼ਬਰ ਨੰਨ੍ਹੀ ਮੰਨਤ ਕੌਰ ਸ਼ੌਕਰ ਨੇ ਬਣਾਇਆ ਵਿਸ਼ਵ ਰਿਕਾਰਡ <br/> ਅਗਲੀ ਖ਼ਬਰ ਖ਼ੂਨਦਾਨ ਕੈਂਪ ਲਗਾਇਆ
Ad Position 24