26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਮਾਨਸਿਕ ਸਿਹਤ ਸੇਵਾਵਾਂ ਲਈ 'ਟੈਲੀ-ਮਾਨਸ' ਸਾਬਤ ਹੋ ਰਿਹਾ ਹੈ ਵਰਦਾਨ- ਡਾ. ਨਵਰੂਪ ਕੌਰ <br/>

Ad Position 21
No active advertisement
ਅਜੀਤ ਡੈਸਕ 27-02-2026
ਰੂਪਨਗਰ, 26 ਫਰਵਰੀ (ਗੁਰਪ੍ਰੀਤ ਸਿੰਘ ਹੁੰਦਲ)-ਸਿਵਲ ਸਰਜਨ ਰੂਪਨਗਰ ਡਾ. ਨਵਰੂਪ ਕੌਰ ਨੇ ਦੱਸਿਆ ਕਿ ਮਾਨਸਿਕ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕਰਨ ਅਤੇ ਆਮ ਲੋਕਾਂ ਦੀ ਮਾਨਸਿਕ ਤੰਦਰੁਸਤੀ ਨੂੰ ਯਕੀਨੀ ਬਣਾਉਣ ਲਈ ਸਰਕਾਰ ਵਲੋਂ ਸ਼ੁਰੂ ਕੀਤਾ ਗਿਆ 'ਟੈਲੀ-ਮਾਨਸ' ਪ੍ਰੋਜੈਕਟ ਇੱਕ ਕ੍ਰਾਂਤੀਕਾਰੀ ਕਦਮ ਸਾਬਤ ਹੋ ਰਿਹਾ ਹੈ | ਇਸ ਸਬੰਧੀ ਡਾ. ਨਵਰੂਪ ਕੌਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਇੱਕ ਟੋਲ-ਫਰੀ ਹੈਲਪਲਾਈਨ ਸੇਵਾ ਹੈ ਜੋ ਪੂਰੇ ਦੇਸ਼ ਵਿਚ 24 ਘੰਟੇ ਮੁਫ਼ਤ ਮਾਨਸਿਕ ਸਿਹਤ ਸਲਾਹ ਪ੍ਰਦਾਨ ਕਰਦੀ ਹੈ | ਉਨ੍ਹਾਂ ਦੱਸਿਆ ਕਿ 'ਟੈਲੀ-ਮਾਨਸ ਪੰਜਾਬ' ਨੇ ਇਸ ਸਾਲ 35,000 ਤੋਂ ਵੱਧ ਕਾਲਾਂ ਪ੍ਰਾਪਤ ਕਰਕੇ ਇੱਕ ਵੱਡਾ ਮੀਲ ਪੱਥਰ ਸਥਾਪਿਤ ਕੀਤਾ ਹੈ | ਡਾ. ਨਵਰੂਪ ਕੌਰ ਨੇ ਦੱਸਿਆ ਕਿ ਇਹ ਸੇਵਾ ਪੰਜਾਬੀ ਸਮੇਤ 20 ਤੋਂ ਵੱਧ ਭਾਸ਼ਾਵਾਂ ਵਿਚ ਉਪਲਬਧ ਹੈ ਤੇ ਲੋੜਵੰਦ ਵਿਅਕਤੀ ਟੋਲ-ਫਰੀ ਨੰਬਰ 14416 ਜਾਂ 1800-89-14416 'ਤੇ ਕਾਲ ਕਰਕੇ ਕਿਸੇ ਵੀ ਸਮੇਂ ਮਾਹਿਰਾਂ ਦੀ ਰਾਏ ਲੈ ਸਕਦੇ ਹਨ | ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਮਰੀਜ਼ ਦੀ ਨਿੱਜੀ ਜਾਣਕਾਰੀ ਪੂਰੀ ਤਰ੍ਹਾਂ ਗੁਪਤ ਰੱਖੀ ਜਾਂਦੀ ਹੈ, ਤਾਂ ਜੋ ਕੋਈ ਵੀ ਵਿਅਕਤੀ ਬਿਨਾਂ ਕਿਸੇ ਝਿਜਕ ਦੇ ਸਹਾਇਤਾ ਪ੍ਰਾਪਤ ਕਰ ਸਕੇ | ਉਨ੍ਹਾਂ ਕਿਹਾ ਕਿ ਉਪਭੋਗਤਾ ਘਰ ਬੈਠੇ ਹੀ ਆਪਣੇ ਫ਼ੋਨ ਜਾਂ ਮੋਬਾਈਲ ਐਪ ਰਾਹੀਂ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ, ਚਿੰਤਾ, ਪ੍ਰੀਖਿਆਵਾਂ ਦਾ ਤਣਾਅ, ਡਿਪਰੈਸ਼ਨ, ਵਿੱਤੀ ਮੁਸ਼ਕਲਾਂ ਤੇ ਪਰਿਵਾਰਕ ਮਸਲਿਆਂ ਬਾਰੇ ਪੇਸ਼ੇਵਰ ਸਲਾਹਕਾਰਾਂ, ਸਮਾਜ ਸੇਵਕਾਂ ਤੇ ਮਨੋਵਿਗਿਆਨੀਆਂ ਨਾਲ ਸਿੱਧਾ ਸੰਪਰਕ ਕਰ ਸਕਦੇ ਹਨ | ਸਿਵਲ ਸਰਜਨ ਨੇ ਅੱਗੇ ਜਾਣਕਾਰੀ ਦਿੱਤੀ ਕਿ ਟੈਲੀ-ਮਾਨਸ ਰਾਹੀਂ ਨਾ ਸਿਰਫ਼ ਫ਼ੋਨ 'ਤੇ ਸਲਾਹ ਦਿੱਤੀ ਜਾਂਦੀ ਹੈ ਬਲਕਿ ਲੋੜ ਪੈਣ 'ਤੇ ਵੀਡੀਓ ਕਾਲ ਰਾਹੀਂ ਦਵਾਈਆਂ ਬਾਰੇ ਜਾਣਕਾਰੀ ਤੇ ਗੰਭੀਰ ਮਾਮਲਿਆਂ ਵਿਚ ਵਿਅਕਤੀਗਤ ਤੌਰ 'ਤੇ ਮਾਹਿਰਾਂ ਨਾਲ ਮਿਲਾਉਣ ਦੀ ਸਹੂਲਤ ਵੀ ਪ੍ਰਦਾਨ ਕੀਤੀ ਜਾਂਦੀ ਹੈ | ਸਿਹਤ ਵਿਭਾਗ ਰੂਪਨਗਰ ਵਲੋਂ ਆਮ ਜਨਤਾ ਨੂੰ ਅਪੀਲ ਕੀਤੀ ਗਈ ਹੈ ਕਿ ਮਾਨਸਿਕ ਸਿਹਤ ਨਾਲ ਜੁੜੀ ਕਿਸੇ ਵੀ ਸਮੱਸਿਆ ਨੂੰ ਛੁਪਾਉਣ ਦੀ ਬਜਾਏ ਇਸ ਮੁਫ਼ਤ ਸਰਕਾਰੀ ਸਹੂਲਤ ਦਾ ਵੱਧ ਤੋਂ ਵੱਧ ਲਾਭ ਉਠਾਇਆ ਜਾਵੇ ਤਾਂ ਜੋ ਇੱਕ ਤੰਦਰੁਸਤ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ |

Ad Position 22
No active advertisement
ਪਿਛਲੀ ਖ਼ਬਰ ਸੁਲਤਾਨਵਿੰਡ ਰੋਡ ਵਿਖੇ ਫੈਕਟਰੀ 'ਚ ਲੱਗੀ ਭਿਆਨਕ ਅੱਗ <br/> ਅਗਲੀ ਖ਼ਬਰ ਟਰੱਸਟ ਵਲੋਂ 214 ਧੀਆਂ ਦੇ ਵਿਆਹ ਮੁਕੰਮਲ, ਘਰ ਬਣਾਉਣ ਦਾ ਕੰਮ ਹੋਇਆ ਸ਼ੁਰੂ-ਡਾ. ਐੱਸ. ਪੀ. ਸਿੰਘ ਉਬਰਾਏ <br/>
Ad Position 24