26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਵਿਧਾਇਕ ਚੱਢਾ ਤੇ ਅਮਰਜੀਤ ਸਿੰਘ ਨੇ ਕਲਵਾਂ ਤੋਂ ਦਰਬਾਰ ਸਾਹਿਬ ਲਈ ਬੱਸ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ <br/>

Ad Position 21
No active advertisement
ਅਜੀਤ ਡੈਸਕ 27-02-2026
ਕਾਹਨਪੁਰ ਖੂਹੀ, 26 ਫਰਵਰੀ (ਗੁਰਬੀਰ ਸਿੰਘ ਵਾਲੀਆ)-ਪੰਜਾਬ ਸਰਕਾਰ ਦੀ ਲੋਕ-ਕੇਂਦਰਿਤ 'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਅਧੀਨ ਹਲਕਾ ਰੂਪਨਗਰ ਦੇ ਪਿੰਡ ਕਲਵਾਂ ਤੋਂ ਲਗਪਗ 80 ਸ਼ਰਧਾਲੂਆਂ ਦਾ ਜਥਾ ਦਰਬਾਰ ਸਾਹਿਬ ਅੰਮਿ੍ਤਸਰ ਵਿਖੇ ਨਤਮਸਤਕ ਹੋਣ ਲਈ ਰਵਾਨਾ ਹੋਇਆ | ਇਸ ਮੌਕੇ ਹਲਕੇ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਤੇ ਆਮ ਆਦਮੀ ਪਾਰਟੀ ਵਲੋਂ ਸੰਮਤੀ ਦੀ ਚੋਣ ਲੜ ਚੁੱਕੇ ਉਮੀਦਵਾਰ ਅਮਰਜੀਤ ਸਿੰਘ ਅਟਵਾਲ ਨੇ ਬੱਸ ਨੂੰ ਹਰੀ ਝੰਡੀ ਦਿਖਾ ਕੇ ਯਾਤਰਾ ਦੀ ਸ਼ੁਰੂਆਤ ਕਰਵਾਈ | ਰਵਾਨਗੀ ਸਮੇਂ ਪਿੰਡ ਕਲਵਾਂ ਵਿਚ ਧਾਰਮਿਕ ਜੋਸ਼ ਤੇ ਖ਼ੁਸ਼ੀ ਦੀ ਲਹਿਰ ਦੇਖਣ ਨੂੰ ਮਿਲੀ | ਸ਼ਰਧਾਲੂਆਂ ਨੇ ਕਿਹਾ ਕਿ ਸਰਕਾਰ ਵਲੋਂ ਸ਼ੁਰੂ ਕੀਤੀ ਇਸ ਯੋਜਨਾ ਨਾਲ ਆਮ ਪਰਿਵਾਰਾਂ ਲਈ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨਾ ਆਸਾਨ ਹੋ ਗਿਆ ਹੈ | ਉਨ੍ਹਾਂ ਨੇ ਕਿਹਾ ਕਿ ਇਹ ਉਪਰਾਲਾ ਵੱਡੇ ਵਰਗ ਦੇ ਲੋਕਾਂ ਲਈ ਆਤਮਿਕ ਸਹਾਰਾ ਸਾਬਤ ਹੋ ਰਿਹਾ ਹੈ | ਇਸ ਮੌਕੇ ਆਪਣੇ ਸੰਬੋਧਨ ਦੌਰਾਨ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਇਹ ਯੋਜਨਾ ਸਿਰਫ਼ ਯਾਤਰਾ ਨਹੀਂ, ਸਗੋਂ ਸਾਂਝੀਵਾਲਤਾ ਅਤੇ ਭਾਈਚਾਰੇ ਦੀ ਭਾਵਨਾ ਨੂੰ ਮਜ਼ਬੂਤ ਕਰਨ ਦਾ ਸਾਧਨ ਹੈ | ਉਨ੍ਹਾਂ ਦੱਸਿਆ ਕਿ ਸਰਕਾਰ ਵਲੋਂ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਹਰ ਪਿੰਡ ਅਤੇ ਹਰ ਵਰਗ ਦੇ ਯੋਗ ਵਿਅਕਤੀ ਤੱਕ ਯੋਜਨਾਵਾਂ ਦਾ ਲਾਭ ਪਹੁੰਚੇ | ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਹੋਰ ਧਾਰਮਿਕ ਸਥਾਨਾਂ ਲਈ ਵੀ ਇਨ੍ਹਾਂ ਤਰ੍ਹਾਂ ਦੇ ਜਥੇ ਭੇਜੇ ਜਾਣਗੇ ਤਾਂ ਜੋ ਲੋਕ ਆਤਮਿਕ ਸ਼ਾਂਤੀ ਤੇ ਪ੍ਰੇਰਣਾ ਪ੍ਰਾਪਤ ਕਰ ਸਕਣ | ਉਨ੍ਹਾਂ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਯਾਤਰੀਆਂ ਲਈ ਮੁਫ਼ਤ ਆਵਾਜਾਈ ਦੇ ਨਾਲ ਰਹਿਣ-ਸਹਿਣ, ਭੋਜਨ ਤੇ ਸੁਰੱਖਿਆ ਦੇ ਪੂਰੇ ਇੰਤਜ਼ਾਮ ਕੀਤੇ ਗਏ ਹਨ, ਤਾਂ ਜੋ ਸ਼ਰਧਾਲੂ ਬਿਨਾਂ ਕਿਸੇ ਚਿੰਤਾ ਦੇ ਯਾਤਰਾ ਕਰ ਸਕਣ | ਇਸ ਮੌਕੇ ਜ਼ਿਲ੍ਹਾ ਪਰਿਸ਼ਦ ਮੈਂਬਰ ਦੇਸ ਰਾਜ ਸੈਣੀ ਤੇ ਜਰਨੈਲ ਸਿੰਘ, ਸਰਪੰਚ ਗੁਰਜੀਤ ਸਿੰਘ ਗੋਲਡੀ, ਸਰਪੰਚ ਵਿਕਰਾਂਤ ਚੌਧਰੀ, ਬਲਾਕ ਪ੍ਰਧਾਨ ਬਚਿੱਤਰ ਸਿੰਘ ਕਲਵਾਂ, ਡਾਇਰੈਕਟਰ ਸ਼ਿੰਗਾਰਾ ਸਿੰਘ, ਗੁਰਨਾਮ ਸਿੰਘ ਗਾਮੀ ਮਿੰਟੂ ਸੈਣੀ ਸਮੇਤ ਕਈ ਹੋਰ ਪਿੰਡ ਵਾਸੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਕਾਂਗਰਸ ਕਮੇਟੀ ਵਲੋਂ ਬਰਨਾਲਾ ਰੈਲੀ ਦੀ ਤਿਆਰੀਆਂ ਸੰਬੰਧੀ ਮੀਟਿੰਗ <br/> ਅਗਲੀ ਖ਼ਬਰ ਭਾਓਵਾਲ 'ਚ ਸਾਲਾਨਾ ਜੋੜ ਮੇਲ ਕਰਵਾਇਆ <br/>
Ad Position 24