27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਵਲੋਂ ਹੋਲਾ ਮਹੱਲੇ ਮੌਕੇ ਹੋਣ ਵਾਲੀ ਰਾਜਸੀ ਕਾਨਫ਼ਰੰਸ ਸੰਬੰਧੀ ਮੀਟਿੰਗ <br/>

Ad Position 21
No active advertisement
ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਵਲੋਂ ਕੀਤੀ ਜਾਣਾ ਵਾਲੀ ਰਾਜਨੀਤਿਕ ਕਾਨਫ਼ਰੰਸ ਸਬੰਧੀ ਮੀਟਿੰਗ ਕਰਦੇ ਹੋਏ ਕਾਰਜਕਾਰੀ ਪ੍ਰਧਾਨ ਇਮਾਨ ਸਿੰਘ ਮਾਨ ਤੇ ਹੋਰ | <br/> 27-02-2026
ਸ੍ਰੀ ਅਨੰਦਪੁਰ ਸਾਹਿਬ, 26 ਫਰਵਰੀ (ਜੇ ਐਸ ਨਿੱਕੂਵਾਲ)-ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਵਲੋਂ ਖ਼ਾਲਸਾਈ ਜਾਹੋ ਜਲਾਲ ਦਾ ਪ੍ਰਤੀਕ ਕੌਮੀ ਜੋੜ ਮੇਲਾ ਹੋਲਾ ਮਹੱਲਾ ਮੌਕੇ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਾਹਮਣੇ ਸਰੋਵਰ ਦੇ ਨਾਲ 3 ਮਾਰਚ ਨੂੰ ਵਿਸ਼ਾਲ ਰਾਜਸੀ ਕਾਨਫ਼ਰੰਸ ਕੀਤੀ ਜਾਵੇਗੀ | ਇਸ ਸਬੰਧੀ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਇਮਾਨ ਸਿੰਘ ਮਾਨ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਦੀਵਾਨ ਹਾਲ ਵਿਖੇ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ ਗਈ | ਉਨ੍ਹਾਂ ਕਿਹਾ ਕਿ ਇਸ ਕਾਨਫ਼ਰੰਸ ਵਿਚ ਲੋਕ ਸਭਾ ਮੈਂਬਰ ਅਤੇ ਪਾਰਟੀ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਤੋਂ ਇਲਾਵਾ ਦਲ ਖ਼ਾਲਸਾ ਅਤੇ ਹਮਿਖ਼ਆਲੀ ਪਾਰਟੀਆਂ ਦੇ ਆਗੂ ਪਹੁੰਚਣਗੇ | ਉਨ੍ਹਾਂ ਨਾਲ ਹੀ ਦੱਸਿਆ ਕਿ ਇਸ ਅਸਥਾਨ ਤੇ ਰੱਸਾ-ਕੱਸੀ ਦੇ ਮੁਕਾਬਲੇ ਵੀ ਕਰਵਾਏ ਜਾਣਗੇ | ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਹੁੱਮ-ਹੁਮਾ ਕੇ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਪਹੁੰਚ ਕੇ ਰਾਜਸੀ ਕਾਨਫ਼ਰੰਸ ਵਿਚ ਪਾਰਟੀ ਪ੍ਰਧਾਨ ਮਾਨ ਅਤੇ ਹੋਰਨਾਂ ਦੇ ਵਿਚਾਰ ਸੁਣੋ | ਇਸ ਤੋਂ ਬਾਅਦ ਪਾਰਟੀ ਵਰਕਰਾਂ ਦੀਆਂ ਡਿਊਟੀਆਂ ਵੀ ਲਗਾਈਆਂ ਗਈਆਂ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਸੰਤੋਖਗੜ੍ਹ, ਜਨਰਲ ਸਕੱਤਰ ਕੁਸ਼ਲਪਾਲ ਸਿੰਘ ਮਾਨ, ਜਨਰਲ ਸਕੱਤਰ ਡਾ. ਹਰਜਿੰਦਰ ਸਿੰਘ ਜੱਖੂ, ਬੀਬੀ ਤੇਜ਼ ਕੌਰ, ਜਿਲ੍ਹਾ ਪ੍ਰਧਾਨ ਯੂਥ ਵਿੰਗ ਹਰਜੀਤ ਸਿੰਘ ਚਤਾਮਲਾ, ਗੁਰਨਾਮ ਸਿੰਘ ਸਿੰਗੜੀਵਾਲ, ਬਾਬਾ ਜ਼ਸਵੀਰ ਸਿੰਘ, ਬਲਵਿੰਦਰ ਸਿੰਘ ਕਾਕਾ, ਪ੍ਰੀਤਮ ਸਿੰਘ ਮਾਨਗੜ੍ਹ, ਬਲਵਿੰਦਰ ਸਿੰਘ ਚਮਕੌਰ ਸਾਹਿਬ, ਬਲਵਿੰਦਰ ਸਿੰਘ ਗਰੇਵਾਲ, ਸੁੱਚਾ ਸਿੰਘ ਕਲਵਾਂ, ਬੀਬੀ ਅਮਰਜੀਤ ਕੌਰ, ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਭਾਜਪਾ ਦਫ਼ਤਰ ਵਿਚ ਇਕਬਾਲ ਸਿੰਘ ਲਾਲਪੁਰਾ ਦਾ ਜਨਮ ਦਿਨ ਮਨਾਇਆ <br/> ਅਗਲੀ ਖ਼ਬਰ ਹਿਮਾਚਲ ਸਰਕਾਰ ਵਲੋਂ ਆਪਣੀਆਂ ਸਰਹੱਦਾਂ 'ਤੇ ਐਂਟਰੀ ਟੈਕਸ 'ਚ ਕੀਤਾ ਵਾਧਾ ਨਿੰਦਣਯੋਗ- ਗੋਲਡੀ ਸਰਪੰਚ <br/>
Ad Position 24