27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਹੋਲਾ ਮਹੱਲਾ 2026 ਲਈ ਨਗਰ ਕੌਂਸਲ ਸ੍ਰੀ ਅਨੰਦਪੁਰ ਸਾਹਿਬ ਵਲੋਂ ਤਿਆਰੀਆਂ ਤੇਜ਼, ਤਹਿਬਾਜ਼ਾਰੀ ਫ਼ੀਸ ਦੀ ਬੋਲੀ ਸਫਲਤਾਪੂਰਵਕ ਸੰਪੰਨ <br/>

Ad Position 21
No active advertisement
ਅਜੀਤ ਡੈਸਕ 27-02-2026
ਸ੍ਰੀ ਅਨੰਦਪੁਰ ਸਾਹਿਬ, 26 ਫਰਵਰੀ (ਜੇ ਐਸ ਨਿੱਕੂਵਾਲ)-ਖ਼ਾਲਸਾਈ ਸ਼ਾਨੋ-ਸ਼ੌਕਤ ਦੇ ਪ੍ਰਤੀਕ ਹੋਲੇ ਮਹੱਲੇ ਦੇ ਪਵਿੱਤਰ ਤਿਉਹਾਰ ਨੂੰ ਮੁੱਖ ਰੱਖਦਿਆਂ ਨਗਰ ਕੌਂਸਲ ਸ੍ਰੀ ਅਨੰਦਪੁਰ ਸਾਹਿਬ ਵਲੋਂ ਤਹਿਬਾਜ਼ਾਰੀ ਦੀ ਫ਼ੀਸ ਦੀ ਬੋਲੀ ਦੀ ਪ੍ਰਕਿਰਿਆ ਪੂਰੀ ਕੀਤੀ ਗਈ | ਨਗਰ ਕੌਂਸਲ ਦੇ ਪ੍ਰਧਾਨ ਹਰਜੀਤ ਸਿੰਘ ਜੀਤਾ ਨੇ ਦੱਸਿਆ ਕਿ ਇਸ ਵਾਰ ਤਹਿਬਜ਼ਾਰੀ ਫ਼ੀਸ ਦੀ ਕੁੱਲ ਬੋਲੀ 76 ਲੱਖ 30 ਹਜ਼ਾਰ ਰੁਪਏ ਰਹੀ | ਇਸ ਵਿਚ ਠੇਕੇਦਾਰ ਕੁਲਵੰਤ ਸਿੰਘ ਵਲੋਂ 40 ਲੱਖ 5 ਹਜ਼ਾਰ ਰੁਪਏ ਤੇ ਅਸ਼ੋਕ ਕੁਮਾਰ ਵੱਲੋਂ 36 ਲੱਖ 25 ਹਜ਼ਾਰ ਰੁਪਏ ਦੀ ਬੋਲੀ ਲਗਾਈ ਗਈ, ਜਿਸਨੂੰ ਸਰਬ-ਸੰਮਤੀ ਨਾਲ ਮਨਜ਼ੂਰੀ ਦਿੱਤੀ ਗਈ | ਇਸ ਮੌਕੇ ਕਾਰਜ ਸਾਧਕ ਅਫ਼ਸਰ ਗੁਰਦੀਪ ਸਿੰਘ, ਟੈਕਸ ਇੰਸਪੈਕਟਰ ਗੁਰਦੇਵ ਸਿੰਘ ਬਹਿਲੂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਨੁਮਾਇੰਦਗੀ ਕਰਦਿਆਂ ਪਿ੍ਅੰਕਾ ਸ਼ਰਮਾ ਜੇ.ਈ. ਹਾਜ਼ਰ ਸਨ | ਉਨ੍ਹਾਂ ਕਿਹਾ ਕਿ ਸੰਗਤਾਂ ਅਤੇ ਸ਼ਹਿਰ ਵਾਸੀਆਂ ਦੀ ਸਹੂਲਤ ਨੂੰ ਧਿਆਨ ਵਿਚ ਰੱਖਦਿਆਂ ਨਗਰ ਕੌਂਸਲ ਵਲੋਂ ਸਫ਼ਾਈ, ਰੋਸ਼ਨੀ, ਟਰੈਫ਼ਿਕ ਪ੍ਰਬੰਧ ਤੇ ਹੋਰ ਸਹੂਲਤਾਂ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ | ਇਸ ਮੌਕੇ ਵਪਾਰ ਮੰਡਲ ਦੇ ਪ੍ਰਧਾਨ ਇੰਦਰਜੀਤ ਸਿੰਘ ਅਰੋੜਾ ਸਮੇਤ ਗੁਰਦੇਵ ਸਿੰਘ ਬਹਿਲੂ, ਸੁਖਦੀਪ ਕੌਰ, ਰਮੇਸ਼ਵਰ ਸੋਨੀ, ਦਮਨਪ੍ਰੀਤ ਸਿੰਘ, ਜਾਗਰ ਸਿੰਘ, ਵਿਵੇਕ ਸ਼ਰਮਾ, ਕੇ. ਸ਼ਿਵ ਕੁਮਾਰ, ਸ਼ੈਲੀ ਅਰੋੜਾ, ਰਾਜਦੀਪ ਕੁਮਾਰ, ਅਸ਼ੋਕ ਕੁਮਾਰ ਤੇ ਕੁਲਵੰਤ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਥਾਣਾ ਮੁਖੀ ਵਲੋਂ ਦੁਕਾਨਦਾਰਾਂ ਨਾਲ ਮੀਟਿੰਗ <br/> ਅਗਲੀ ਖ਼ਬਰ ਭਾਜਪਾ ਦਫ਼ਤਰ ਵਿਚ ਇਕਬਾਲ ਸਿੰਘ ਲਾਲਪੁਰਾ ਦਾ ਜਨਮ ਦਿਨ ਮਨਾਇਆ <br/>
Ad Position 24