27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਥਾਣਾ ਮੁਖੀ ਵਲੋਂ ਦੁਕਾਨਦਾਰਾਂ ਨਾਲ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 27-02-2026
ਨੂਰਪੁਰ ਬੇਦੀ, 26 ਫਰਵਰੀ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਸਥਾਨਕ ਥਾਣਾ ਮੁਖੀ ਨੂਰਪੁਰ ਬੇਦੀ ਇੰਸਪੈਕਟਰ ਰੋਹਿਤ ਸ਼ਰਮਾ ਵਲੋਂ ਨੂਰਪੁਰ ਬੇਦੀ ਖੇਤਰ ਵਿਚ ਟਰੈਫਿਕ ਪ੍ਰਬੰਧਨ ਸੁਚਾਰੂ ਬਣਾਉਣ ਅਤੇ ਲੋਕਾਂ ਲਈ ਸੁਵਿਧਾਜਨਕ ਮਾਹੌਲ ਤਿਆਰ ਕਰਨ ਦੇ ਸਬੰਧ 'ਚ ਬਸ ਅੱਡਾ ਨੂਰਪੁਰ ਬੇਦੀ ਦੇ ਦੁਕਾਨਦਾਰਾਂ ਨਾਲ ਇਕ ਮਹੱਤਵਪੂਰਨ ਮੀਟਿੰਗ ਕੀਤੀ ਗਈ | ਇਸ ਮੀਟਿੰਗ ਵਿਚ ਬੱਸ ਅੱਡੇ ਅਤੇ ਆਸ-ਪਾਸ ਦੇ ਖੇਤਰ ਵਿਚ ਵਧ ਰਹੀ ਟਰੈਫਿਕ ਸਮੱਸਿਆ ਅਤੇ ਕਾਨੂੰਨ-ਵਿਵਸਥਾ ਸਬੰਧੀ ਮਸਲਿਆਂ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ | ਮੀਟਿੰਗ ਦੌਰਾਨ ਥਾਣਾ ਮੁਖੀ ਰੋਹਿਤ ਸ਼ਰਮਾ ਨੇ ਕਿਹਾ ਕਿ ਬਸ ਅੱਡੇ ਦੇ ਨੇੜੇ ਸੜਕ ਕਿਨਾਰੇ ਰੇੜੀ-ਫੜੀਆਂ ਲਗਾਉਣ ਅਤੇ ਕੁੱਝ ਦੁਕਾਨਦਾਰਾਂ ਵਲੋਂ ਆਪਣਾ ਸਮਾਨ ਦੁਕਾਨਾਂ ਤੋਂ ਬਾਹਰ ਸੜਕ ਤੱਕ ਫੈਲਾਉਣ ਕਾਰਨ ਅਕਸਰ ਜਾਮ ਦੀ ਸਥਿਤੀ ਬਣ ਜਾਂਦੀ ਹੈ | ਇਸ ਨਾਲ ਨਾ ਸਿਰਫ ਆਮ ਲੋਕਾਂ ਨੂੰ ਆਉਣ-ਜਾਣ ਵਿਚ ਦਿੱਕਤਾਂ ਆਉਂਦੀਆਂ ਹਨ, ਸਗੋਂ ਐਮਰਜੈਂਸੀ ਵਾਹਨਾਂ ਦੀ ਆਵਾਜਾਈ ਵੀ ਪ੍ਰਭਾਵਿਤ ਹੁੰਦੀ ਹੈ | ਇਸ ਦੇ ਨਾਲ ਹੀ ਸਥਾਨਕ ਪੁਲਿਸ ਥਾਣੇ ਦੀ ਹਦੂਦ ਅੰਦਰ ਸਥਿਤ ਪੀਰ ਬਾਬਾ ਜਿੰਦਾ ਸ਼ਹੀਦ ਦੇ ਧਾਰਮਿਕ ਸਥਾਨ ਤੇ ਹਰ ਵੀਰਵਾਰ ਨੂੰ ਸੰਗਤਾਂ ਦੀ ਭਾਰੀ ਆਮਦ ਮੌਕੇ ਵੀ ਟਰੈਫਿਕ ਸਮੱਸਿਆ ਪੇਸ਼ ਆਉਂਦੀ ਹੈ | ਉਨ੍ਹਾਂ ਦੁਕਾਨਦਾਰਾਂ ਨੂੰ ਸਖ਼ਤ ਹਦਾਇਤ ਕੀਤੀ ਕਿ ਉਹ ਆਪਣਾ ਸਮਾਨ ਦੁਕਾਨ ਦੀ ਹੱਦ ਅੰਦਰ ਹੀ ਰੱਖਣ ਅਤੇ ਸੜਕ 'ਤੇ ਕਿਸੇ ਵੀ ਤਰ੍ਹਾਂ ਦੀ ਰੁਕਾਵਟ ਨਾ ਪੈਦਾ ਕਰਨ | ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਹਦਾਇਤਾਂ ਦੀ ਪਾਲਣਾ ਨਾ ਕੀਤੀ ਗਈ ਤਾਂ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਪੁਲਿਸ ਅਤੇ ਸਥਾਨਕ ਵਪਾਰੀ ਇਕੱਠੇ ਮਿਲ ਕੇ ਇਲਾਕੇ ਵਿਚ ਕਾਨੂੰਨ-ਵਿਵਸਥਾ ਕਾਇਮ ਰੱਖ ਸਕਦੇ ਹਨ | ਦੁਕਾਨਦਾਰਾਂ ਵਲੋਂ ਵੀ ਪੁਲਿਸ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ ਗਿਆ ਅਤੇ ਟਰੈਫਿਕ ਸਮੱਸਿਆ ਨੂੰ ਦੂਰ ਕਰਨ ਲਈ ਸਾਂਝੇ ਤੌਰ 'ਤੇ ਕਦਮ ਚੁੱਕਣ ਦੀ ਸਹਿਮਤੀ ਦਿੱਤੀ ਗਈ |

Ad Position 22
No active advertisement
ਪਿਛਲੀ ਖ਼ਬਰ ਚੰਦਪੁਰ ਵਿਖੇ ਹੈਲਥ ਕਾਰਡ ਬਣਾਉਣ ਸੰਬੰਧੀ ਕੈਂਪ ਲਗਾਇਆ <br/> ਅਗਲੀ ਖ਼ਬਰ ਹੋਲਾ ਮਹੱਲਾ 2026 ਲਈ ਨਗਰ ਕੌਂਸਲ ਸ੍ਰੀ ਅਨੰਦਪੁਰ ਸਾਹਿਬ ਵਲੋਂ ਤਿਆਰੀਆਂ ਤੇਜ਼, ਤਹਿਬਾਜ਼ਾਰੀ ਫ਼ੀਸ ਦੀ ਬੋਲੀ ਸਫਲਤਾਪੂ...
Ad Position 24