ਘਨੌਲੀ, 26 ਫਰਵਰੀ (ਜਸਵੀਰ ਸਿੰਘ ਸੈਣੀ)-ਪੰਜਾਬ ਸਰਕਾਰ ਵਲੋਂ ਪੰਜਾਬ ਵਾਸੀਆਂ ਨੂੰ ਹੈਲਥ ਸਬੰਧੀ ਸੁਵਿਧਾ ਸਹੂਲਤਾਂ ਦੇਣ ਦੇ ਇਰਾਦੇ ਨਾਲ 10 ਲੱਖ ਤੱਕ ਦਾ ਮੁਫ਼ਤ ਇਲਾਜ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ | ਇਸ ਤਹਿਤ ਵਿਭਾਗ ਵਲੋਂ ਹੈਲਥ ਕਾਰਡ ਬਣਾਉਣ ਸਬੰਧੀ ਪਿੰਡਾਂ ਅਤੇ ਸ਼ਹਿਰਾਂ ਵਿਚ ਕੈਂਪ ਲਗਾਏ ਜਾ ਰਹੇ ਇਸ ਤਹਿਤ ਅੱਜ ਚੰਦਪੁਰ ਵਿਖੇ ਸਰਪੰਚ ਯੂਨੀਅਨ ਦੇ ਪ੍ਰਧਾਨ ਤੇ ਚੰਦਪੁਰ ਦੇ ਸਰਪੰਚ ਪਰਮਿੰਦਰ ਸਿੰਘ ਬਾਲਾ ਦੀ ਦੇਖਰੇਖ ਅਧੀਨ ਕੈਂਪ ਲਗਾਇਆ ਗਿਆ | ਇਸ ਦੌਰਾਨ ਵੱਡੀ ਗਿਣਤੀ ਵਿਚ ਪਿੰਡ ਵਾਸੀਆਂ ਨੇ ਇਸ ਕੈਂਪ ਦਾ ਭਰਪੂਰ ਲਾਹਾ ਲਿਆ |