27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਗੁਰੂ ਕਾ ਖੂਹ ਮੁੰਨੇ ਸਰਕਾਰੀ ਕਾਲਜ (ਲੜਕੀਆਂ) ਦੀਆਂ ਵਿਦਿਆਰਥਣਾਂ ਦਾ ਸਨਮਾਨ <br/>

Ad Position 21
No active advertisement
ਅਜੀਤ ਡੈਸਕ 27-02-2026
ਨੂਰਪੁਰ ਬੇਦੀ, 26 ਫਰਵਰੀ (ਹਰਦੀਪ ਸਿੰਘ ਢੀਂਡਸਾ)-ਸੰਤ ਬਾਬਾ ਸੇਵਾ ਸਿੰਘ ਮੈਮੋਰੀਅਲ ਸਰਕਾਰੀ ਕਾਲਜ (ਲੜਕੀਆਂ), ਗੁਰੂ ਕਾ ਖੂਹ ਮੁੰਨੇ ਦੀਆਂ ਵਿਦਿਆਰਥਣਾਂ ਨੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਰੂਪਨਗਰ-ਸ਼ਹੀਦ ਭਗਤ ਸਿੰਘ ਨਗਰ ਜ਼ੋਨ ਦੇ ਅੰਤਰ-ਕਾਲਜ ਯੁਵਕ ਮੇਲੇ ਵਿਚ ਵੱਖ-ਵੱਖ ਸਭਿਆਚਾਰਕ ਤੇ ਸਿੱਖਿਆ ਤਮਕ ਮੁਕਾਬਲਿਆਂ ਵਿਚ ਹਿੱਸਾ ਲਿਆ ਅਤੇ ਵਧੀਆ ਪ੍ਰਦਰਸ਼ਨ ਕੀਤਾ | ਯੁਵਕ ਮੇਲੇ ਵਿਚ ਸੋਨੀ ਦੇਵੀ, ਹਰਪ੍ਰੀਤ ਕੌਰ, ਜਸ਼ਨਪ੍ਰੀਤ ਕੌਰ, ਮਨਪ੍ਰੀਤ ਕੌਰ, ਜਸਪ੍ਰੀਤ ਕੌਰ ਅਤੇ ਕੋਮਲਪ੍ਰੀਤ ਕੌਰ ਨੇ ਵੱਖ-ਵੱਖ ਸਭਿਆਚਾਰਕ ਗਤੀਵਿਧੀਆਂ ਵਿਚ ਭਾਗ ਲਿਆ | ਖ਼ਾਸ ਤੌਰ 'ਤੇ ਕੈਲੀਗ੍ਰਾਫ਼ੀ (ਲਿਖਾਈ) ਮੁਕਾਬਲੇ ਵਿਚ ਬੀ. ਏ. ਭਾਗ ਪਹਿਲਾ ਦੀ ਵਿਦਿਆਰਥਣ ਦਲਜੀਤ ਕੌਰ ਨੇ ਤੀਜਾ ਸਥਾਨ ਹਾਸਲ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ | ਇਸ ਸਫਲਤਾ ਨੂੰ ਸਨਮਾਨਿਤ ਕਰਨ ਲਈ ਕਾਲਜ ਵਿਖੇ ਇੱਕ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਪਿ੍ੰਸੀਪਲ ਮੈਡਮ ਆਮੀ ਭੱਲਾ ਨੇ ਵਿਦਿਆਰਥਣਾਂ ਨੂੰ ਸਰਟੀਫਿਕੇਟ ਅਤੇ ਟਰਾਫ਼ੀਆਂ ਪ੍ਰਦਾਨ ਕੀਤੀਆਂ | ਪਿ੍ੰਸੀਪਲ ਸਾਹਿਬਾ ਨੇ ਵਿਦਿਆਰਥਣਾਂ ਦੀ ਮਿਹਨਤ ਅਤੇ ਪ੍ਰਦਰਸ਼ਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥਣਾਂ ਦੇ ਸਰਬਪੱਖੀ ਵਿਕਾਸ ਲਈ ਬਹੁਤ ਜ਼ਰੂਰੀ ਹਨ ਅਤੇ ਉਹ ਆਪਣੀ ਪ੍ਰਤਿਭਾ ਨੂੰ ਹੋਰ ਨਿਖਾਰਨ ਲਈ ਅੱਗੇ ਵਧਦੀਆਂ ਰਹਿਣ | ਇਸ ਅਵਸਰ 'ਤੇ ਡਾ. ਪੁਸ਼ਪਾ ਦੇਵੀ, ਡਾ. ਪਰਮਜੀਤ ਸਿੰਘ ਤੇ ਅਮਨਦੀਪ ਕੌਰ ਵੀ ਹਾਜ਼ਰ ਰਹੇ | ਉਨ੍ਹਾਂ ਨੇ ਵੀ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿਚ ਹੋਰ ਵਧੀਆ ਪ੍ਰਦਰਸ਼ਨ ਦੀ ਉਮੀਦ ਜਤਾਈ | ਕਾਲਜ ਪ੍ਰਸ਼ਾਸਨ ਨੇ ਅਜਿਹੇ ਅੰਤਰ-ਕਾਲਜ ਮੇਲਿਆਂ ਵਿਚ ਵਿਦਿਆਰਥਣਾਂ ਦੀ ਭਾਗੀਦਾਰੀ ਨੂੰ ਲਗਾਤਾਰ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ | ਵਿਦਿਆਰਥਣਾਂ ਨੇ ਵੀ ਆਪਣੇ ਅਧਿਆਪਕਾਂ ਤੇ ਪਿ੍ੰਸੀਪਲ ਜੀ ਦੇ ਸਹਿਯੋਗ ਲਈ ਧੰਨਵਾਦ ਕੀਤਾ ਤੇ ਆਉਣ ਵਾਲੇ ਸਮੇਂ ਵਿਚ ਹੋਰ ਵਧੀਆ ਨਤੀਜੇ ਲਿਆਉਣ ਦਾ ਸੰਕਲਪ ਲਿਆ |

Ad Position 22
No active advertisement
ਪਿਛਲੀ ਖ਼ਬਰ ਅਕਾਲੀ ਬਾਬਾ ਫੂਲਾ ਸਿੰਘ ਸਪੋਰਟਸ ਕਲੱਬ ਦੇ ਯੋਧਿਆਂ ਦਾ ਸਨਮਾਨ <br/> ਅਗਲੀ ਖ਼ਬਰ ਸ੍ਰੀ ਚਮਕੌਰ ਸਾਹਿਬ ਵਿਖੇ ਵੱਖ-ਵੱਖ ਜਥੇਬੰਧੀਆਂ ਦੇ ਆਗੂਆਂ ਕੀਤੀ ਸਾਂਝੀ ਪ੍ਰੈੱਸ ਕਾਨਫ਼ਰੰਸ <br/>
Ad Position 24