27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਡੀ. ਸੀ. ਨੇ ਜ਼ਿਲ੍ਹਾ ਸਿਹਤ ਸੁਸਾਇਟੀ ਦੇ ਕੰਮਾਂ ਦੀ ਕੀਤੀ ਸਮੀਖਿਆ <br/>

Ad Position 21
No active advertisement
ਅਜੀਤ ਡੈਸਕ 27-02-2026
ਰੂਪਨਗਰ, 26 ਫਰਵਰੀ (ਗੁਰਪ੍ਰੀਤ ਸਿੰਘ ਹੁੰਦਲ)-ਡਿਪਟੀ ਕਮਿਸ਼ਨਰ ਰੂਪਨਗਰ ਅਦਿੱਤਿਆ ਡੇਚਲਵਾਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮੇਟੀ ਰੂਮ ਵਿਖੇ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ ਦੌਰਾਨ ਸਿਹਤ ਵਿਭਾਗ ਦੇ ਕੰਮ ਕਾਜ ਦੀ ਸਮੀਖਿਆ ਕਰਦਿਆਂ ਜ਼ਿਲ੍ਹੇ ਵਿਚ ਨਵੇਂ ਬਣ ਰਹੇ 05 ਆਮ ਆਦਮੀ ਕਲੀਨਿਕਾਂ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ | ਉਨ੍ਹਾਂ ਲੋਕ ਨਿਰਮਾਣ ਵਿਭਾਗ ਤੇ ਪੰਚਾਇਤੀ ਰਾਜ ਵਿਭਾਗ ਦੇ ਅਧਿਕਾਰੀਆਂ ਨੂੰ ਨਵੇਂ ਬਣ ਰਹੇ ਆਮ ਆਦਮੀ ਕਲੀਨਿਕਾਂ ਦਾ ਕੰਮ ਸਮੇਂ ਸਿਰ ਮੁਕੰਮਲ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ਜ਼ਿਲ੍ਹਾ ਵਾਸੀਆਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਜ਼ਰੂਰੀ ਹੈ ਕਿ ਕੰਮ ਨੂੰ ਸਮਾਂਬੱਧ ਤਰੀਕੇ ਨਾਲ ਮੁਕੰਮਲ ਕੀਤਾ ਜਾਵੇ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਿਹਤ ਸੇਵਾਵਾਂ ਦਾ ਲਾਭ ਆਮ ਲੋਕਾਂ ਤੱਕ ਪਹੁੰਚਾਉਣ ਲਈ ਲੋੜੀਂਦੇ ਯਤਨ ਕੀਤੇ ਜਾਣ | ਉਨ੍ਹਾਂ ਕਿਹਾ ਕਿ ਗਰਭਵਤੀ ਮਾਵਾਂ ਤੇ ਬੱਚਿਆਂ ਨੂੰ ਬਿਮਾਰੀਆਂ ਤੋਂ ਸੁਰੱਖਿਅਤ ਰੱਖਣ ਲਈ 100 ਫ਼ੀਸਦੀ ਟੀਕਾਕਰਨ ਯਕੀਨੀ ਬਣਾਉਣ, ਮਾਂ ਅਤੇ ਬਾਲ ਮੌਤ ਦਰ ਘਟਾਉਣ, ਲਿੰਗ ਅਨੁਪਾਤ ਵਿਚ ਸੁਧਾਰ ਕਰਨ, ਪਰਿਵਾਰ ਨਿਯੋਜਨ ਸੇਵਾਵਾਂ ਨੂੰ ਪ੍ਰਭਾਵਸ਼ਾਲੀ ਬਣਾਉਣ ਅਤੇ ਗਰਭਵਤੀ ਔਰਤਾਂ ਦੇ ਮਾਸਿਕ ਚੈੱਕਅਪ ਅਤੇ ਸੰਸਥਾਗਤ ਜਣੇਪੇ ਨੂੰ ਤਰਜੀਹ ਦੇਣ | ਮਾਹਿਰ ਡਾਕਟਰਾਂ ਦੁਆਰਾ ਉੱਚ-ਜ਼ੋਖਮ ਵਾਲੇ ਮਾਮਲਿਆਂ ਦੀ ਵਿਸ਼ੇਸ਼ ਨਿਗਰਾਨੀ 'ਤੇ ਵੀ ਜ਼ੋਰ ਦਿੱਤਾ ਗਿਆ | ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਵਲੋਂ ਚਲਾਏ ਜਾ ਰਹੇ ਸਿਹਤ ਪ੍ਰੋਗਰਾਮਾਂ ਦੀ ਸਮੀਖਿਆ ਕੀਤੀ ਅਤੇ ਸਰਕਾਰ ਵਲੋਂ ਮਿੱਥੇ ਟੀਚਿਆਂ ਨੂੰ ਨਿਰਧਾਰਤ ਸਮੇਂ ਅੰਦਰ ਪੂਰਾ ਕਰਨ ਦੀ ਹਦਾਇਤ ਕੀਤੀ | ਇਸ ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਚੰਦਰਜਯੋਤੀ ਸਿੰਘ, ਮੁੱਖ ਮੰਤਰੀ ਫੀਲਡ ਅਫ਼ਸਰ ਅਭਿਮੰਨਿਊ ਮਲਿਕ, ਸਿਵਲ ਸਰਜਨ ਡਾ. ਨਵਰੂਪ ਕੌਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਬਲਜਿੰਦਰ ਸਿੰਘ ਗਰੇਵਾਲ, ਐਕਸੀਅਨ ਪੰਚਾਇਤੀ ਰਾਜ ਅਵਤਾਰ ਸਿੰਘ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਡੋਲੀ ਸਿੰਗਲਾ, ਜ਼ਿਲ੍ਹਾ ਪਰਿਵਾਰ ਤੇ ਭਲਾਈ ਅਫਸਰ ਡਾ. ਅੰਜਲੀ ਚੌਧਰੀ, ਐੱਸ.ਐੱਮ.ਓ. ਡਾ. ਅਮਰਜੀਤ ਤੇ ਹੋਰ ਅਧਿਕਾਰੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਧਾਰਮਿਕ ਸਮਾਗਮ ਮਗਰੋਂ ਖ਼ੂਨਦਾਨ ਤੇ ਅੱਖਾਂ ਦੇ ਰੋਗਾਂ ਸੰਬੰਧੀ ਕੈਂਪ ਲਗਾਇਆ <br/> ਅਗਲੀ ਖ਼ਬਰ ਅਕਾਲੀ ਬਾਬਾ ਫੂਲਾ ਸਿੰਘ ਸਪੋਰਟਸ ਕਲੱਬ ਦੇ ਯੋਧਿਆਂ ਦਾ ਸਨਮਾਨ <br/>
Ad Position 24