ਸੁਖਸਾਲ, 26 ਫਰਵਰੀ (ਧਰਮ ਪਾਲ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਪੰਜਾਬ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਹਾਈ ਸਕੂਲ ਭੰਗਲ ਵਿਚ ਸਕੂਲ ਦੇ ਵਿਕਾਸ ਲਈ ਪੰਜਾਬ ਸਰਕਾਰ ਵਲੋਂ ਮਹੱਤਵਪੂਰਨ ਕਦਮ ਚੁੱਕਿਆ ਗਿਆ | ਇਸ ਬਾਰੇ ਮੁੱਖ ਅਧਿਆਪਕਾ ਰਮਾ ਸ਼ਰਮਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸਾਡੇ ਸਕੂਲ ਨੂੰ ਦੋ ਨਵੇਂ ਇੰਟੈਕਟਿਵ ਪੈਨਲ ਤੇ ਪੰਜ ਕੰਪਿਊਟਰ ਪ੍ਰਧਾਨ ਕੀਤੇ ਗਏ | ਉਨਾਂ ਦੱਸਿਆ ਕਿ ਇਹ ਸਾਜੋ ਸਮਾਨ ਪਿੰਡ ਦੇ ਸਰਪੰਚ ਜਸਵਿੰਦਰ ਸਿੰਘ ਦੇ ਸਹਿਯੋਗ ਨਾਲ ਮੁਹੱਈਆ ਕਰਵਾਇਆ ਗਿਆ ਤੇ ਉਨ੍ਹਾਂ ਨੇ ਇਸ ਮੌਕੇ ਇਸ ਸਜੋ ਸਮਾਨ ਨੂੰ ਅਨਬਕਸਿੰਗ ਕੀਤਾ | ਇਸ ਮੌਕੇ ਬੋਲਦਿਆਂ ਮੁੱਖ ਅਧਿਆਪਕਾ ਰਮਾ ਸ਼ਰਮਾ ਨੇ ਜਿੱਥੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਉੱਥੇ ਵਿਸ਼ੇਸ਼ ਤੌਰ 'ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਧੰਨਵਾਦ ਕੀਤਾ | ਉਨਾਂ ਕਿਹਾ ਕਿ ਆਧੁਨਿਕ ਸਿੱਖਿਆ ਦੇ ਯੁੱਗ ਵਿਚ ਬੱਚਿਆਂ ਨੂੰ ਤਕਨੀਕੀ ਸਹੂਲਤਾਂ ਦੇਣਾ ਸਮੇਂ ਦੀ ਲੋੜ ਹੈ | ਇਸ ਨਾਲ ਵਿਦਿਆਰਥੀਆਂ ਨੂੰ ਡਿਜੀਟਲ ਤਰੀਕੇ ਨਾਲ ਪੜ੍ਹਾਈ ਕਰਨ ਦਾ ਮੌਕਾ ਮਿਲੇਗਾ, ਜਿਸ ਨਾਲ ਉਨ੍ਹਾਂ ਦੀ ਸਮਜ ਅਤੇ ਰੁਚੀ ਵਿਚ ਵਾਧਾ ਹੋਵੇਗਾ | ਇਸ ਮੌਕੇ ਪਿੰਡ ਵਾਸੀਆਂ ਨੇ ਵੀ ਇਸ ਉਪਰਾਲੇ ਤੇ ਪੰਜਾਬ ਸਰਕਾਰ ਦੀ ਪ੍ਰਸ਼ੰਸਾ ਕੀਤੀ ਤੇ ਆਸ ਜਤਾਈ ਕਿ ਇਸ ਨਾਲ ਸਕੂਲ ਦੀ ਸਿੱਖਿਆ ਦਾ ਮਿਆਰ ਹੋਰ ਉੱਚਾ ਹੋਵੇਗਾ ਇਸ ਮੌਕੇ 'ਤੇ ਸਮੂਹ ਸਟਾਫ਼ ਤੇ ਗ੍ਰਾਮ ਪੰਚਾਇਤ ਭੰਗਲ ਹਾਜ਼ਰ ਸੀ |