27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਕਿਸਾਨੀ ਮਸਲਿਆਂ ਨੂੰ ਲੈ ਕੇ ਹੋਈ ਕਿਸਾਨ ਪੰਚਾਇਤ <br/>

Ad Position 21
No active advertisement
ਅਜੀਤ ਡੈਸਕ 27-02-2026
ਮੋਰਿੰਡਾ, 26 ਫਰਵਰੀ (ਤਰਲੋਚਨ ਸਿੰਘ ਕੰਗ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਅੱਜ ਰੰਗੀ ਪੈਲੇਸ ਮੋਰਿੰਡਾ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਪੰਚਾਇਤ ਜ਼ਿਲ੍ਹਾ ਪ੍ਰਧਾਨ ਰੇਸ਼ਮ ਸਿੰਘ ਬਡਾਲੀ ਦੀ ਅਗਵਾਈ ਹੇਠ ਹੋਈ | ਜਿਸ ਵਿਚ ਬੀ.ਕੇ.ਯੂ. ਕਾਦੀਆਂ ਦੇ ਸੂਬਾ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕਬਾਲ ਸਿੰਘ ਜ਼ਿਲ੍ਹਾ ਜਨਰਲ ਸਕੱਤਰ ਨੇ ਦੱਸਿਆ ਕਿ ਕਿਸਾਨ ਪੰਚਾਇਤ ਦੌਰਾਨ ਮੁੱਖ ਤੌਰ 'ਤੇ ਕਿਸਾਨੀ ਮਸਲਿਆਂ ਤੋਂ ਇਲਾਵਾ ਬਿਜਲੀ ਸੋਧ ਬਿੱਲ, ਮਨਰੇਗਾ ਯੋਜਨਾ, ਪੰਜਾਬ ਦੇ ਪਾਣੀਆਂ ਦੇ ਮਸਲੇ, ਪੰਜਾਬ ਵਿਚ ਵਿਕ ਰਿਹਾ ਨਕਲੀ ਦੁੱਧ ਅਤੇ ਬੀਜ ਸੋਧ ਬਿੱਲ ਸਬੰਧੀ ਵਿਚਾਰਾਂ ਕੀਤੀਆਂ ਗਈਆਂ | ਪੰਚਾਇਤ ਵਿਚ ਹਾਜ਼ਰ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਨੇ ਕਿਹਾ ਕਿ ਬੀ.ਕੇ.ਯੂ. ਕਾਦੀਆਂ ਜਥੇਬੰਦੀ ਵਲੋਂ ਪੰਜਾਬ ਪੱਧਰ ਤੇ ਪੂਰੇ ਪੰਜਾਬ ਵਿਚ ਕਿਸਾਨੀ ਨੂੰ ਜਾਗਰੂਕ ਕਰਨ ਲਈ ਜ਼ਿਲ੍ਹਾ ਪੱਧਰ ਤੇ ਕਿਸਾਨ ਪੰਚਾਇਤਾਂ ਕੀਤੀਆਂ ਜਾ ਰਹੀਆਂ ਹਨ | ਜਿਸ ਵਿਚ ਮੁੱਖ ਤੌਰ ਤੇ ਪੰਜਾਬ ਵਿਚ ਵਿਕ ਰਿਹਾ ਨਕਲੀ ਦੁੱਧ, ਬਿਜਲੀ ਸੋਧ ਬਿੱਲ ਅਤੇ ਬੀਜ ਸੋਧ ਬਿੱਲ ਬਾਰੇ ਪੰਜਾਬ ਦੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਸ਼ੁੱਧ ਦੁੱਧ ਪੈਦਾ ਕਰਨ ਲਈ ਘੱਟੋ-ਘੱਟ 80 ਤੋਂ 90 ਰੁਪਏ ਤੱਕ ਦਾ ਖਰਚਾ ਆਉਂਦਾ ਹੈ ਪ੍ਰੰਤੂ ਪੰਜਾਬ ਦੇ ਬਾਜਾਰ ਵਿਚ ਨਕਲੀ ਦੁੱਧ ਵਿਕਣ ਕਾਰਨ ਦੁੱਧ ਦਾ ਭਾਅ ਦਿਨ ਪ੍ਰਤੀ ਦਿਨ ਘਟਦਾ ਜਾ ਰਿਹਾ ਹੈ | ਜਿਸ ਨਾਲ ਇੱਕ ਤਾਂ ਦੁੱਧ ਉਤਪਾਦਕ ਘਾਟੇ ਵਿਚ ਜਾਣ ਲੱਗੇ ਹਨ ਅਤੇ ਡੇਅਰੀ ਫਾਰਮ ਹੋਣ ਵਾਲੇ ਘਾਟੇ ਕਾਰਨ ਬੰਦ ਹੋ ਰਹੇ ਹਨ | ਉਨ੍ਹਾਂ ਕਿਹਾ ਕਿ ਕਾਦੀਆਂ ਜਥੇਬੰਦੀ ਪੂਰੇ ਪੰਜਾਬ ਸੂਬੇ ਵਿਚ ਕਿਸਾਨ ਪੰਚਾਇਤਾਂ ਕਰਕੇ ਵੱਡੇ ਪੱਧਰ 'ਤੇ ਲਾਮਬੰਦ ਹੋ ਕੇ ਬਿਜਲੀ ਸੋਧ ਬਿੱਲ ਅਤੇ ਬੀਜ ਬਿੱਲ ਦੇ ਵਿਰੁੱਧ ਇੱਕ ਮੁਹਿੰਮ ਚਲਾਉਣਗੇ | ਇਸ ਕਿਸਾਨ ਪੰਚਾਇਤ ਦੌਰਾਨ ਜ਼ਿਲ੍ਹਾ ਪ੍ਰਧਾਨ ਰੇਸ਼ਮ ਸਿੰਘ ਬਡਾਲੀ ਵਲੋਂ ਵੀ ਸੰਬੋਧਨ ਕੀਤਾ ਗਿਆ | ਇਸ ਮੌਕੇ ਕਿਸਾਨ ਪੰਚਾਇਤ ਦੌਰਾਨ ਸਰਬਜੀਤ ਸਿੰਘ ਅਮਰਾਲਾ ਸੂਬਾ ਆਗੂ, ਭੁਪਿੰਦਰ ਸਿੰਘ ਜਨਰਲ ਸਕੱਤਰ, ਹਰਦੀਪ ਸਿੰਘ ਗਿਆਸਪੁਰਾ, ਤਲਵਿੰਦਰ ਸਿੰਘ, ਸਤਵੀਰ ਸਿੰਘ, ਬੀਰਪਾਲ ਸਿੰਘ, ਮਨਪ੍ਰੀਤ ਸਿੰਘ, ਰਵਨੀਤ ਸਿੰਘ, ਕਰਮਜੀਤ ਸਿੰਘ, ਸੁਖਦੀਪ ਸਿੰਘ ਪਪਰਾਲੀ, ਮੇਹਰ ਸਿੰਘ ਖਾਬੜਾਂ, ਅਮਰਜੀਤ ਸਿੰਘ ਕਕਰਾਲੀ, ਹਰਿੰਦਰ ਸਿੰਘ ਸੱਲੋਮਾਜਰਾ, ਜਰਨੈਲ ਸਿੰਘ ਗੋਸਲਾਂ, ਸੱਜਣ ਸਿੰਘ ਮੀਆਂਪੁਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਰਵ ਧਰਮਾਂ ਦੀ ਬੇਅਦਬੀ ਖ਼ਿਲਾਫ਼ ਕਾਨੂੰਨ ਦੀ ਮੰਗ 'ਤੇ ਸਮਾਣਾ ਟਾਵਰ ਮੋਰਚੇ 'ਚ ਗੂੰਜਿਆ ਪੰਜਾਬ ਮੋਰਚਾ <br/> ਅਗਲੀ ਖ਼ਬਰ ਡੀ. ਸੀ. ਤੇ ਜ਼ਿਲ੍ਹਾ ਪੁਲਿਸ ਮੁਖੀ ਵਲੋਂ ਹੋਲਾ ਮਹੱਲਾ ਦੇ ਪ੍ਰਬੰਧਾਂ ਦੀ ਕੀਤੀ ਸਮੀਖਿਆ <br/>
Ad Position 24