27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਸਰਵ ਧਰਮਾਂ ਦੀ ਬੇਅਦਬੀ ਖ਼ਿਲਾਫ਼ ਕਾਨੂੰਨ ਦੀ ਮੰਗ 'ਤੇ ਸਮਾਣਾ ਟਾਵਰ ਮੋਰਚੇ 'ਚ ਗੂੰਜਿਆ ਪੰਜਾਬ ਮੋਰਚਾ <br/>

Ad Position 21
No active advertisement
ਅਜੀਤ ਡੈਸਕ 27-02-2026
ਰੂਪਨਗਰ, 26 ਫਰਵਰੀ (ਸਟਾਫ਼ ਰਿਪੋਰਟਰ)-ਸਰਵ ਧਰਮਾਂ ਦੀ ਬੇਅਦਬੀ ਦੇ ਮਾਮਲਿਆਂ ਨੂੰ ਰੋਕਣ ਲਈ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਨੂੰ ਲੈ ਕੇ ਸਮਾਣਾ ਟਾਵਰ ਮੋਰਚੇ ਵਿਚ ਪੰਜਾਬ ਮੋਰਚੇ ਵਲੋਂ ਪ੍ਰਦਰਸ਼ਨ ਕੀਤਾ ਗਿਆ | ਵੱਖ-ਵੱਖ ਪਿੰਡਾਂ ਤੋਂ ਪਹੁੰਚੇ ਲੋਕਾਂ ਨੇ ਧਾਰਮਿਕ ਆਦਰ-ਸਤਿਕਾਰ ਦੀ ਰੱਖਿਆ ਲਈ ਇਕੱਠੇ ਹੋ ਕੇ ਸਰਕਾਰ ਨੂੰ ਜਲਦੀ ਕਾਨੂੰਨੀ ਕਾਰਵਾਈ ਕਰਨ ਦੀ ਅਪੀਲ ਕੀਤੀ | ਮੋਰਚੇ ਨੂੰ ਸੰਬੋਧਨ ਕਰਦੇ ਹੋਏ ਸਟੇਟ ਕਨਵੀਨਰ ਗੌਰਵ ਰਾਣਾ ਨੇ ਕਿਹਾ ਕਿ ਸ਼ਾਸਤਰਾਂ ਅਨੁਸਾਰ ਸ਼ਾਸਕ ਦਾ ਫ਼ਰਜ਼ ਹੈ ਕਿ ਉਹ ਪ੍ਰਜਾ ਦੀਆਂ ਧਾਰਮਿਕ ਭਾਵਨਾਵਾਂ ਦੀ ਰੱਖਿਆ ਕਰੇ | ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇ ਸਰਕਾਰ ਨੇ ਠੋਸ ਕਾਨੂੰਨ ਨਾ ਬਣਾਇਆ ਤਾਂ ਆਉਣ ਵਾਲੇ ਸਮੇਂ ਵਿਚ ਹਾਲਾਤ ਗੰਭੀਰ ਹੋ ਸਕਦੇ ਹਨ | ਆਗੂਆਂ ਨੇ ਕਿਹਾ ਕਿ ਬੇਅਦਬੀ ਦੇ ਮਾਮਲੇ ਕਿਸੇ ਇੱਕ ਧਰਮ ਤੱਕ ਸੀਮਿਤ ਨਹੀਂ, ਸਗੋਂ ਸਾਰੇ ਸਮਾਜ ਦੀ ਆਤਮਿਕ ਭਾਵਨਾ ਨਾਲ ਜੁੜੇ ਹਨ | ਇਸ ਲਈ ਸਰਵ ਧਰਮਾਂ ਦੀ ਰੱਖਿਆ ਲਈ ਇਕਸਾਰ ਅਤੇ ਸਖ਼ਤ ਕਾਨੂੰਨੀ ਢਾਂਚਾ ਤਿਆਰ ਕੀਤਾ ਜਾਣਾ ਚਾਹੀਦਾ ਹੈ | ਮੋਰਚੇ ਦੇ ਅੰਤ 'ਤੇ ਆਗੂਆਂ ਨੇ ਐਲਾਨ ਕੀਤਾ ਕਿ ਸੰਘਰਸ਼ ਸ਼ਾਂਤਮਈ ਢੰਗ ਨਾਲ ਜਾਰੀ ਰਹੇਗਾ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਚਮਕੌਰ ਸਾਹਿਬ ਦੇ ਹਸਪਤਾਲ 'ਚ ਮਾਨਸਿਕ ਪ੍ਰੇਸ਼ਾਨੀ ਸੰਬੰਧੀ ਲੋਕਾਂ ਨੂੰ ਕੀਤਾ ਜਾਗਰੂਕ <br/> ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਕਿਸਾਨੀ ਮਸਲਿਆਂ ਨੂੰ ਲੈ ਕੇ ਹੋਈ ਕਿਸਾਨ ਪੰਚਾਇਤ <br/>
Ad Position 24