27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਸ੍ਰੀ ਚਮਕੌਰ ਸਾਹਿਬ ਦੇ ਹਸਪਤਾਲ 'ਚ ਮਾਨਸਿਕ ਪ੍ਰੇਸ਼ਾਨੀ ਸੰਬੰਧੀ ਲੋਕਾਂ ਨੂੰ ਕੀਤਾ ਜਾਗਰੂਕ <br/>

Ad Position 21
No active advertisement
ਅਜੀਤ ਡੈਸਕ 27-02-2026
ਸ੍ਰੀ ਚਮਕੌਰ ਸਾਹਿਬ, 26 ਫਰਵਰੀ (ਜਗਮੋਹਣ ਸਿੰਘ ਨਾਰੰਗ)-ਸਥਾਨਕ ਸਬ ਡਵੀਜ਼ਨਲ ਹਸਪਤਾਲ ਵਿਚ ਡਾ. ਗੋਬਿੰਦ ਟੰਡਨ ਸੀਨੀਅਰ ਮੈਡੀਕਲ ਅਫ਼ਸਰ ਸ੍ਰੀ ਚਮਕੌਰ ਸਾਹਿਬ ਦੀ ਅਗਵਾਈ ਹੇਠ ਆਮ ਲੋਕਾਂ ਨੂੰ ਮਾਨਸਿਕ ਸਿਹਤ ਸੰਬੰਧੀ ਟੈਲੀ ਮਾਨਸ ਸੇਵਾ ਬਾਰੇ ਜਾਗਰੂਕ ਕੀਤਾ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਬੀ. ਈ. ਈ. ਹਰਵਿੰਦਰ ਸਿੰਘ ਸੈਣੀ ਨੇ ਕਿਹਾ ਕਿ ਟੈਲੀ ਮਾਨਸ ਇੱਕ ਮਹੱਤਵਪੂਰਨ ਪਹਿਲ ਹੈ, ਜਿਸ ਦਾ ਉਦੇਸ਼ ਮਾਨਸਿਕ ਤਣਾਅ, ਡਿਪ੍ਰੈਸ਼ਨ, ਚਿੰਤਾ ਜਾਂ ਹੋਰ ਮਾਨਸਿਕ ਸਮੱਸਿਆਵਾਂ ਨਾਲ ਜੂਝ ਰਹੇ ਲੋਕਾਂ ਨੂੰ ਤੁਰੰਤ ਅਤੇ ਮੁਫ਼ਤ ਸਲਾਹ ਸੇਵਾ ਪ੍ਰਦਾਨ ਕਰਨਾ ਹੈ | ਇਸ ਸੇਵਾ ਰਾਹੀਂ ਕਾਉਂਸਲਰਾਂ ਅਤੇ ਮਨੋਵਿਗਿਆਨੀਆਂ ਨਾਲ ਫ਼ੋਨ ਰਾਹੀਂ ਸੰਪਰਕ ਕੀਤਾ ਜਾ ਸਕਦਾ ਹੈ | ਪੰਜਾਬ ਵਿਚ ਇਸ ਸੇਵਾ ਲਈ ਟੋਲ ਫ੍ਰੀ ਨੰਬਰ 14416 ਅਤੇ 1-800-891-4416 ਜਾਰੀ ਕੀਤੇ ਗਏ ਹਨ, ਜਿਨ੍ਹਾਂ 'ਤੇ ਕੋਈ ਵੀ ਵਿਅਕਤੀ 24 ਘੰਟੇ ਸੰਪਰਕ ਕਰ ਸਕਦਾ ਹੈ | ਅੱਜ ਦੇ ਤੇਜ਼ ਰਫ਼ਤਾਰ ਜੀਵਨ ਵਿਚ ਮਾਨਸਿਕ ਸਿਹਤ ਦੀ ਸੰਭਾਲ ਬਹੁਤ ਜ਼ਰੂਰੀ ਹੈ | ਅਕਸਰ ਲੋਕ ਜਾਣਕਾਰੀ ਦੀ ਘਾਟ ਜਾਂ ਸਮਾਜਕ ਝਿਜਕ ਕਰਕੇ ਆਪਣੀ ਸਮੱਸਿਆ ਸਾਂਝੀ ਨਹੀਂ ਕਰਦੇ, ਜਿਸ ਨਾਲ ਹਾਲਾਤ ਗੰਭੀਰ ਹੋ ਸਕਦੇ ਹਨ | ਉਨ੍ਹਾਂ ਕਿਹਾ ਕਿ ਟੈਲੀ ਮਾਨਸ ਸੇਵਾ ਪੂਰੀ ਤਰ੍ਹਾਂ ਗੁਪਤ ਅਤੇ ਸੁਰੱਖਿਅਤ ਹੈ | ਕਿਸੇ ਵੀ ਉਮਰ ਦਾ ਵਿਅਕਤੀ ਇਸਦਾ ਲਾਭ ਲੈ ਸਕਦਾ ਹੈ | ਇਸ ਮੌਕੇ 'ਤੇ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਐਪ ਡਾਊਨਲੋਡ ਕਰਨ ਤੇ ਹੈਲਪ ਲਾਈਨ ਨੰਬਰ ਯਾਦ ਰੱਖਣ ਦੀ ਅਪੀਲ ਕੀਤੀ | ਇਸ ਮੌਕੇ 'ਤੇ ਲੋਕਾਂ ਨੂੰ ਦੱਸਿਆ ਗਿਆ ਕਿ ਜੇ ਕਿਸੇ ਨੂੰ ਘਬਰਾਹਟ, ਨੀਂਦ ਨਾ ਆਉਣਾ, ਉਦਾਸੀ ਜਾਂ ਤਣਾਅ ਮਹਿਸੂਸ ਹੋਵੇ ਤਾਂ ਤੁਰੰਤ ਟੈਲੀ ਮਾਨਸ ਹੈਲਪ ਲਾਈਨ ਨਾਲ ਸੰਪਰਕ ਕੀਤਾ ਜਾਵੇ | ਇਸ ਮੌਕੇ ਚਰਨਜੀਤ ਕੌਰ ਨਰਸਿੰਗ ਸਿਸਟਰ, ਨਾਗਰ ਸਿੰਘ ਸੁਪਰਵਾਈਜ਼ਰ, ਅਜੇ ਸਟਾਫ਼ ਨਰਸ, ਰੁਪਿੰਦਰ ਕੌਰ ਆਈ. ਏ., ਪਰਮਜੀਤ ਸਿੰਘ ਤੇ ਪਤਵੰਤੇ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਤਰਸਿੱਕਾ 'ਚ ਸਾਲਾਨਾ ਸੰਤ ਸਮਾਗਮ ਅੱਜ ਅਗਲੀ ਖ਼ਬਰ ਸਰਵ ਧਰਮਾਂ ਦੀ ਬੇਅਦਬੀ ਖ਼ਿਲਾਫ਼ ਕਾਨੂੰਨ ਦੀ ਮੰਗ 'ਤੇ ਸਮਾਣਾ ਟਾਵਰ ਮੋਰਚੇ 'ਚ ਗੂੰਜਿਆ ਪੰਜਾਬ ਮੋਰਚਾ <br/>
Ad Position 24