02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਰੂਪਨਗਰ 'ਚ ਅਧਿਆਪਕਾਂ ਵਲੋਂ ਵਿਧਾਇਕ ਦੇ ਘਰ ਅੱਗੇ ਰੋਹ ਭਰਪੂਰ ਪ੍ਰਦਰਸ਼ਨ <br/>

Ad Position 21
No active advertisement
ਰੋਸ ਪ੍ਰਦਰਸ਼ਨ ਕਰ ਰਹੇ ਅਧਿਆਪਕ ਅਤੇ ਮੰਗ-ਪੱਤਰ ਸੌਂਪ ਰਹੇ ਅਧਿਆਪਕਾਂ ਦਾ ਵਫਦ | <br/> 03-03-2026
ਰੂਪਨਗਰ, 2 ਮਾਰਚ (ਸਤਨਾਮ ਸਿੰਘ ਸੱਤੀ)-ਵੱਡੀ ਗਿਣਤੀ ਵਿਚ ਇੱਕਠੇ ਹੋਏ ਅਧਿਆਪਕਾਂ ਨੇ ਅੱਜ ਦਿਨੇਸ਼ ਚੱਢਾ ਦੇ ਨਿਵਾਸ ਸਥਾਨ ਅੱਗੇ ਰੋਹ ਭਰਪੂਰ ਪ੍ਰਦਰਸ਼ਨ ਕਰਦਿਆਂ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਇਸ ਤੋਂ ਪਹਿਲਾਂ ਅਧਿਆਪਕ ਮਹਾਰਾਜਾ ਰਣਜੀਤ ਸਿੰਘ ਬਾਗ ਵਿਚ ਇਕੱਠੇ ਹੋਏ ਅਤੇ ਉੱਥੇ ਇੱਕ ਜਨਸਭਾ ਕਰਕੇ ਆਪਣੀਆਂ ਮੰਗਾਂ ਸਾਂਝੀਆਂ ਕੀਤੀਆਂ | ਸਭਾ ਨੂੰ ਸੰਬੋਧਨ ਕਰਦਿਆਂ ਗੁਰਬਿੰਦਰ ਸਿੰਘ ਸਸਕੌਰ, ਪਰਵਿੰਦਰ ਭਾਰਤੀ, ਗੁਰਿੰਦਰਪਾਲ ਸਿੰਘ ਖੇੜੀ, ਹਰਪ੍ਰੀਤ ਸਿੰਘ ਸੰਧੂ, ਮਨਦੀਪ ਸਰਥਲੀ, ਗੁਰਚਰਨ ਆਲੋਵਾਲ, ਧਰਮਿੰਦਰ ਸਿੰਘ ਭੰਗੂ, ਕੁਲਵੀਰ ਸਿੰਘ ਕੰਧੋਲਾ ਅਤੇ ਸੰਜੀਵ ਕੁਮਾਰ ਮੋਠਾਪੁਰ ਨੇ ਕਿਹਾ ਕਿ ਸਿੱਖਿਆ ਵਿਭਾਗ ਵਿਚ ਕੰਮ ਕਰ ਰਹੇ ਸਮੁੱਚੇ ਅਧਿਆਪਕਾਂ ਦੀ ਭਰਤੀ ਸਿਵਲ ਸਰਵਿਸਿਜ ਰੂਲਾਂ ਤਹਿਤ ਵੱਖ-ਵੱਖ ਸਮਿਆਂ 'ਤੇ ਕੀਤੀ ਗਈ ਸੀ | ਉਨ੍ਹਾਂ ਦੱਸਿਆ ਕਿ ਹੁਣ ਵਿਭਾਗ ਵਲੋਂ ਉਹਨਾਂ ਅਧਿਆਪਕਾਂ ਨੂੰ ਵੀ ਟੈੱਟ ਪਾਸ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ, ਜਿਨ੍ਹਾਂ ਦੀ ਭਰਤੀ ਟੈੱਟ ਦੀ ਹੋਂਦ ਤੋਂ ਪਹਿਲਾਂ ਹੋਈ ਸੀ, ਜੋ ਕਿ ਗੈਰ-ਸੰਵਿਧਾਨਕ ਹੈ | ਅਧਿਆਪਕ ਆਗੂਆਂ ਨੇ ਦੱਸਿਆ ਕਿ ਇਸ ਮਾਮਲੇ ਸਬੰਧੀ 22 ਫਰਵਰੀ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ | ਪ੍ਰਸ਼ਾਸਨ ਵਲੋਂ ਅਧਿਆਪਕਾਂ ਦੇ ਰੋਹ ਨੂੰ ਦੇਖਦੇ ਹੋਏ 27 ਫਰਵਰੀ ਨੂੰ ਸਿੱਖਿਆ ਮੰਤਰੀ ਪੰਜਾਬ ਨਾਲ ਮੀਟਿੰਗ ਤੈਅ ਕਰਵਾਈ ਗਈ ਸੀ, ਪਰ ਮੰਤਰੀ ਮੀਟਿੰਗ 'ਚ ਸ਼ਾਮਿਲ ਨਹੀਂ ਹੋਏ | ਇਸ ਤੋਂ ਬਾਅਦ ਅਧਿਆਪਕ ਜਥੇਬੰਦੀਆਂ ਨੇ ਸੱਤਾਧਾਰੀ ਧਿਰ ਦੇ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਅੱਗੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ | ਅਧਿਆਪਕਾਂ ਨੇ ਮੰਗ ਕੀਤੀ ਕਿ ਸਾਰੇ ਅਧਿਆਪਕਾਂ 'ਤੇ ਥੋਪੇ ਗਏ ਟੈੱਟ ਦੇ ਫੈਸਲੇ ਨੂੰ ਰੋਕਣ ਲਈ ਪੰਜਾਬ ਵਿਧਾਨ ਸਭਾ ਵਿਚ ਬਿੱਲ ਪਾਸ ਕੀਤਾ ਜਾਵੇ | ਇਸ ਦੇ ਨਾਲ ਹੀ ਸੁਪਰੀਮ ਕੋਰਟ ਵਿਚ ਰਿਵਿਊ ਪਟੀਸ਼ਨ ਦਾਖਲ ਕਰਨ, ਅਧਿਆਪਕਾਂ ਦੀਆਂ ਤੁਰੰਤ ਪਦਉਨਤੀਆਂ ਕਰਨ ਅਤੇ ਵਿਭਾਗ ਵਲੋਂ ਲਿਆ ਜਾ ਰਿਹਾ ਟੈੱਟ ਰੱਦ ਕਰਨ ਦੀ ਮੰਗ ਵੀ ਉਠਾਈ ਗਈ | ਬਾਅਦ ਵਿਚ ਅਧਿਆਪਕ ਆਗੂਆਂ ਵਲੋਂ ਸੀਨੀਅਰ 'ਆਪ' ਆਗੂ ਇੰਦਰਪਾਲ ਸਿੰਘ ਰਾਜੂ ਸਤਿਆਲ ਅਤੇ ਤਹਿਸੀਲਦਾਰ ਰੂਪਨਗਰ ਨੂੰ ਮੰਗ ਪੱਤਰ ਸੌਂਪਿਆ ਗਿਆ | ਇਸ ਮੌਕੇ ਸੁਰਿੰਦਰ ਸਿੰਘ ਚਕ ਢੇਰਾਂ, ਇਕਬਾਲ ਸਿੰਘ ਹਫਿਜਾਬਾਦ, ਗੁਰਦੀਪ ਸਿੰਘ ਖਾਬੜਾ, ਰੂਪ ਚੰਦ ਸਲੌਰਾ, ਮਹਿੰਦਰ ਪਾਲ ਸਿੰਘ ਖੇੜੀ, ਦਲਜੀਤ ਸਿੰਘ ਜਟਾਣਾ, ਦਵਿੰਦਰ ਪਾਲ ਸਿੰਘ ਬੇਦੀ, ਹਰਨੇਕ ਸਿੰਘ, ਬਹਾਦਰ ਸਿੰਘ ਜਗਤਪੁਰ, ਅਸ਼ਵਨੀ ਕੁਮਾਰ ਬਾਮਾ, ਗੁਰਪ੍ਰੀਤ ਸਿੰਘ ਗਿੱਲ, ਕੁਲਵਿੰਦਰ ਸਿੰਘ ਬਿੱਟੂ, ਸਿਮਰਨਜੀਤ ਸਿੰਘ ਰੱਕੜ, ਜਗਦੀਪ ਸਿੰਘ ਝੱਲੀਆਂ, ਤਰਸੇਮ ਕੁਮਾਰ, ਭੀਮ ਸੈਨ, ਕੇਸਰ ਸਿੰਘ ਲੈਹੜੀਆਂ, ਤਨਵੀਰ ਰਾਠੌੜ ਅਤੇ ਕੁਲਵਿੰਦਰ ਸਿੰਘ ਝੱਲੀਆਂ ਸਮੇਤ ਵੱਡੀ ਗਿਣਤੀ ਵਿਚ ਅਧਿਆਪਕ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ 5 ਨੂੰ ਜਲ ਸਪਲਾਈ ਦਫ਼ਤਰ ਨੂਰਪੁਰ ਬੇਦੀ ਮੂਹਰੇ ਵਿਸ਼ਾਲ ਧਰਨਾ ਦੇਣ ਦਾ ਐਲਾਨ ਮਾਮਲਾ 320 ਆਊਟਸੋਰਸ ਮੁਲਾਜ਼ਮ ਨੂੰ ਵਿਭ... ਅਗਲੀ ਖ਼ਬਰ ਚੇਅਰਮੈਨ ਬੀ.ਬੀ.ਐਮ.ਬੀ. ਨਾਲ ਨੰਗਲ ਭਾਖੜਾ ਮਜ਼ਦੂਰ ਸੰਘ ਇੰਟਕ ਅਤੇ ਸਾਂਝਾ ਮੋਰਚਾ ਵਲੋਂ ਮੀਟਿੰਗ <br/>
Ad Position 24
No active advertisement