02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਸਾਬਕਾ ਸਪੀਕਰ ਵਲੋਂ ਮਾਈਨਿੰਗ ਬੰਦ ਕਰਾਉਣ ਲਈ ਕੋਈ ਵਿਸ਼ੇਸ਼ ਕਦਮ ਨਾ ਚੁੱਕਣ ਦੇ ਇਲਜ਼ਾਮ <br/>

Ad Position 21
No active advertisement
ਅਜੀਤ ਡੈਸਕ 03-03-2026
ਨੰਗਲ, 2 ਮਾਰਚ (ਪ੍ਰੀਤਮ ਸਿੰਘ ਬਰਾਰੀ)-ਨੈਸ਼ਨਲ ਗਰੀਨ ਟਿ੍ਬਿਊਨਲ ਵਲੋਂ ਸਮੁੱਚੀਆਂ ਡੀਸਿਲਟਿੰਗ ਸਾਈਟਾਂ 'ਤੇ ਮੁਕੰਮਲ ਤੌਰ 'ਤੇ ਮਾਈਨਿੰਗ ਬੰਦ ਕਰਾਉਣ ਲਈ ਜਾਰੀ ਕੀਤੇ ਹੁਕਮਾਂ ਦੇ ਬਾਵਜੂਦ ਅੱਜ ਵੀ ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੀਆਂ ਦੋਵੇਂ ਤਹਿਸੀਲਾਂ ਨੰਗਲ ਤੇ ਸ੍ਰੀ ਅਨੰਦਪੁਰ ਸਾਹਿਬ ਦੇ ਇਲਾਕਿਆਂ ਵਿਚ ਧੜੱਲੇ ਨਾਲ ਗੈਰ ਕਾਨੂੰਨੀ ਮਾਈਨਿੰਗ ਚੱਲ ਰਹੀ ਹੈ | ਇਹਨਾਂ ਸ਼ਬਦਾਂ ਦਾ ਪ੍ਰਗਟਾਵਾ 'ਅਜੀਤ' ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਸਾਬਕਾ ਸਪੀਕਰ ਪੰਜਾਬ ਵਿਧਾਨ ਸਭਾ ਰਾਣਾ ਕੇ.ਪੀ. ਸਿੰਘ ਵਲੋਂ ਕੀਤਾ ਗਿਆ | ਰਾਣਾ ਕੇ. ਪੀ. ਸਿੰਘ ਨੇ ਜ਼ਿਲ੍ਹਾ ਪ੍ਰਸ਼ਾਸਨ 'ਤੇ ਗੰਭੀਰ ਦੋਸ਼ ਲਗਾਉਂਦਿਆਂ ਆਖਿਆ ਕਿ ਇਲਾਕੇ ਅੰਦਰ ਹੋ ਰਹੀ ਗੈਰ ਕਾਨੂੰਨੀ ਮਾਈਨਿੰਗ ਨੂੰ ਬੰਦ ਕਰਾਉਣ ਲਈ ਹੁਣ ਤੱਕ ਕੋਈ ਵਿਸ਼ੇਸ਼ ਕਦਮ ਨਹੀਂ ਚੁੱਕੇ ਅਤੇ ਨਾ ਹੀ ਐਨ.ਜੀ.ਟੀ ਦੇ ਹੁਕਮਾਂ ਨੂੰ ਮੁਕੰਮਲ ਰੂਪ ਵਿੱਚ ਲਾਗੂ ਕੀਤਾ ਗਿਆ | ਸਾਬਕਾ ਸਪੀਕਰ ਨੇ ਕਿਹਾ ਕਿ ਸਿੱਖ ਕੌਮ ਦੇ ਕੌਮੀ ਤਿਉਹਾਰ ਹੋਲਾ ਮਹੱਲਾ ਮੌਕੇ ਵੀ ਇਲਾਕੇ ਵਿੱਚ ਮਾਈਨਿੰਗ ਬੰਦ ਨਾ ਹੋਣ ਕਾਰਨ ਰੋਜ਼ਾਨਾ ਨਿਕਲ ਰਹੇ ਟਿੱਪਰਾਂ ਕਰਕੇ ਟਰੈਫਿਕ ਵਿੱਚ ਵਿਘਨ ਪੈ ਰਿਹਾ ਹੈ ਜਿਸ ਕਾਰਨ ਸ੍ਰੀ ਆਨੰਦਪੁਰ ਸਾਹਿਬ ਦੀ ਧਰਤੀ ਉੱਤੇ ਪਹੁੰਚਣ ਵਾਲੀਆਂ ਸੰਗਤਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਐਲਾਨ ਕਰਦਿਆਂ ਆਖਿਆ ਕਿ ਹੋਲਾ ਮਹੱਲਾ ਮਗਰੋਂ ਕਾਂਗਰਸ ਪਾਰਟੀ ਐਨ.ਜੀ.ਟੀ. ਦੇ ਹੁਕਮਾਂ ਦੀ ਇਨ ਬਿਨ ਪਾਲਣਾ ਕਰਾਉਣ ਲਈ ਜ਼ੋਰਦਾਰ ਸੰਘਰਸ਼ ਵਿੱਢੇਗੀ |

Ad Position 22
No active advertisement
ਪਿਛਲੀ ਖ਼ਬਰ ਪਿੰਡ ਕਾਂਗੜ 'ਚ ਕੈਂਪ ਦੌਰਾਨ 105 ਦਾਨੀਆਂ ਕੀਤਾ ਖ਼ੂਨਦਾਨ ਚੰਡੀਗੜ੍ਹ ਪੀ.ਜੀ.ਆਈ. ਦੀ ਟੀਮ ਨੇ ਅੰਗ ਦਾਨ ਕਰਨ ਲਈ ਲੋਕਾਂ... ਅਗਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਸੁਖਸਾਲ ਤੋਂ ਸ੍ਰੀ ਅੰਮਿ੍ਤਸਰ ਸਾਹਿਬ ਲਈ ਬੱਸਾਂ ਰਵਾਨਾ <br/>
Ad Position 24
No active advertisement