04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਹੋਲਾ ਮਹੱਲਾ ਦੌਰਾਨ ਵਿਛੜਿਆ 2 ਸਾਲਾ ਬੱਚਾ ਕੀਤਾ ਪਰਿਵਾਰ ਹਵਾਲੇ

Ad Position 21
repet_subhas-goyals [Copy P29]
ਅਜੀਤ ਡੈਸਕ 04-03-2026
ਸ੍ਰੀ ਅਨੰਦਪੁਰ ਸਾਹਿਬ, 3 ਮਾਰਚ (ਜੇ ਐਸ ਨਿੱਕੂਵਾਲ/ ਕਰਨੈਲ ਸਿੰਘ)-ਕੌਮੀ ਜੋੜ ਮੇਲਾ ਹੋਲਾ ਮਹੱਲਾ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਣ ਆਏ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸਹੂਲਤ ਲਈ ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵਲੋਂ ਡਿਪਟੀ ਕਮਿਸ਼ਨਰ ਰੂਪਨਗਰ ਸ੍ਰੀ ਅਦਿੱਤਿਆ ਡੇਚਲਵਾਲ ਦੀ ਅਗਵਾਈ ਹੇਠ ਵੱਖ-ਵੱਖ ਸਥਾਨਾਂ 'ਤੇ 20 ਸਹਾਇਤਾ ਡੈਸਕ ਸਥਾਪਿਤ ਕੀਤੇ ਗਏ ਹਨ | ਇਨ੍ਹਾਂ ਸਹਾਇਤਾ ਡੈਸਕਾਂ ਦੇ ਸਹਿਯੋਗ ਨਾਲ ਅੱਜ ਪੰਜ ਪਿਆਰਾ ਪਾਰਕ ਵਿਖੇ ਆਪਣੇ ਪਰਿਵਾਰ ਤੋਂ ਵਿੱਛੜੇ 2 ਸਾਲਾ ਬੱਚੇ ਨੂੰ ਸੁਰੱਖਿਅਤ ਤੌਰ 'ਤੇ ਉਸਦੇ ਪਰਿਵਾਰ ਨਾਲ ਮਿਲਾਇਆ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਬੱਚਾ ਮੇਲੇ ਦੌਰਾਨ ਭੀੜ ਵਿਚ ਆਪਣੇ ਪਰਿਵਾਰ ਤੋਂ ਅਲੱਗ ਹੋ ਗਿਆ ਸੀ | ਜਿਸਨੂੰ ਮੌਕੇ 'ਤੇ ਤਾਇਨਾਤ ਪੁਲਿਸ ਅਧਿਕਾਰੀਆਂ ਅਤੇ ਸਹਾਇਤਾ ਡੈਸਕ ਸਟਾਫ਼ ਵਲੋਂ ਤੁਰੰਤ ਕਾਰਵਾਈ ਕਰਦਿਆਂ ਬੱਚੇ ਨੂੰ ਸੁਰੱਖਿਅਤ ਆਪਣੇ ਸਹਿਯੋਗ ਵਿਚ ਲਿਆ ਗਿਆ | ਇਸ ਤੋਂ ਉਪਰੰਤ ਡੀ.ਐਸ.ਪੀ. (ਡੀ) ਜਤਿੰਦਰ ਸਿੰਘ ਚੌਹਾਨ ਦੀ ਦੇਖ-ਰੇਖ ਹੇਠ ਪੂਰੀ ਤਸਦੀਕ ਉਪਰੰਤ ਬੱਚੇ ਨੂੰ ਉਸਦੇ ਪਰਿਵਾਰ ਹਵਾਲੇ ਕਰ ਦਿੱਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਇੱਕ ਗੱਡੀ 'ਤੇ ਸਵਾਰ ਹੋ ਕੇ ਕਾਨਫ਼ਰੰਸ ਵਾਲੀ ਥਾਂ 'ਤੇ ਪੁੱਜੇ ਗਿਆਨੀ ਹਰਪ੍ਰੀਤ ਸਿੰਘ ਤੇ ਗਿਆਨੀ ਰਘਬੀਰ ਸਿੰਘ ਅਗਲੀ ਖ਼ਬਰ ਪੀ.ਜੀ.ਆਈ ਚੰਡੀਗੜ੍ਹ ਦੇ ਮਰੀਜ਼ਾਂ ਲਈ ਝਾਂਗੜੀਆਂ ਦੀ ਸਰਬ ਸੰਗਤ ਵਲੋਂ ਲੰਗਰ ਭੇਜਿਆ <br/>
Ad Position 24