ਸ੍ਰੀ ਅਨੰਦਪੁਰ ਸਾਹਿਬ, 3 ਮਾਰਚ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)- ਹੋਲਾ-ਮਹੱਲਾ ਮੌਕੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ 'ਚ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵਲੋਂ ਗੁਰਦੁਆਰਾ ਗੁਰੂ ਕਾ ਬਾਗ ਛਾਉਣੀ ਨਿਹੰਗ ਸਿੰਘਾਂ ਬੁੱਢਾ ਦਲ ਵਿਖੇ ਵਿਰਸਾ ਸੰਭਾਲ ਨੈਸ਼ਨਲ ਗਤਕਾ ਮੁਕਾਬਲੇ ਕਰਵਾਏ ਗਏ | ਜਿਸ 'ਚ ਵੱਖ-ਵੱਖ ਪ੍ਰਾਤਾਂ, ਜ਼ਿਲਿ੍ਹਆਂ ਦੀਆਂ 20 ਟੀਮਾਂ ਨੇ ਸਿੱਖ ਸ਼ਸਤਰ ਕਲਾ ਦਾ ਬਾਖੂਬੀ ਪ੍ਰਗਟਾਵਾ ਕੀਤਾ | ਇਨ੍ਹਾਂ ਮੁਕਾਬਲਿਆਂ ਦੇ ਅੱਜ ਦੂਸਰੇ ਦਿਨ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੱੜਗਜ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਸਮੇਤ ਹੋਰ ਅਹਿਮ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵਲੋਂ ਸਿੱਖ ਪੰਥ ਦੀਆਂ ਅਹਿਮ ਸ਼ਖ਼ਸੀਅਤਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਜਿਨ੍ਹਾਂ 'ਚ ਉੱਘੇ ਵਿਦਵਾਨ ਗਿਆਨੀ ਅਮਰਜੀਤ ਸਿੰਘ ਕਾਰਜਕਾਰੀ ਮੁੱਖ ਗ੍ਰੰਥੀ ਸ੍ਰੀ ਹਰਿਮੰਦਰ ਸਾਹਿਬ, ਭਾਈ ਹਰਜਿੰਦਰ ਸਿੰਘ ਸ੍ਰੀ ਨਗਰ ਵਾਲੇ, ਭਾਈ ਗੁਰਦੇਵ ਸਿੰਘ ਅਸਟ੍ਰੇਲੀਆ, ਭਾਈ ਹਰੀ ਸਿੰਘ ਰੰਧਾਵੇ ਵਾਲੇ, ਬਾਬਾ ਜਸਵਿੰਦਰ ਸਿੰਘ ਜੱਸੀ ਸਨਮਾਨਤ ਸ਼ਖ਼ਸੀਅਤਾਂ ਨੂੰ ਬੁੱਢਾ ਦਲ ਦੇ ਮੁੱਖੀ ਵਲੋਂ ਸ੍ਰੀ ਸਾਹਿਬ, ਦੁਸ਼ਾਲਾ, ਸਿਰਪਾਓ, ਸਨਮਾਨ ਪੱਤਰ, ਸਨਮਾਨ ਚਿੰਨ ਅਤੇ ਨਕਦ ਰਾਸ਼ੀ ਦੇ ਕੇ ਸਨਮਾਨਿਆ ਗਿਆ | ਇਸ ਮੌਕੇ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਮੁੱਖ ਗ੍ਰੰਥੀ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮਿ੍ਤਸਰ ਸਾਹਿਬ ਨੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਿੱਖ ਵਿਰਾਸਤ ਦੀ ਸ਼ਾਨਾਮੱਤੀ ਸ਼ਸਤਰ ਕਲਾ ਨੂੰ ਸੰਭਾਲਣ ਲਈ ਬਾਬਾ ਬਲਬੀਰ ਸਿੰਘ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਨਿਰੰਤਰ ਯਤਨਸ਼ੀਲ ਹਨ | ਇਨ੍ਹਾਂ ਵਲੋਂ ਹਰ ਹੋਲਾ ਮਹੱਲਾ ਅਤੇ ਖਾਲਸੇ ਦੀ ਸਿਰਜ਼ਨਾ ਦਿਵਸ ਵਿਸਾਖੀ ਮੌਕੇ ਗਤਕਾ ਮੁਕਾਬਲੇ ਕਰਵਾ ਕੇ ਸੰਗਤ ਨੂੰ ਖ਼ਾਲਸਾਈ ਸ਼ਾਨ ਦੇ ਰੂਬਰੂ ਕੀਤਾ ਜਾਂਦਾ ਹੈ, ਜਿਸ ਨਾਲ ਨੌਜੁਆਨੀ ਅੰਦਰ ਯੁੱਧ ਕਲਾ ਦੇ ਪ੍ਰਤੀਕ ਗਤਕਾਬਾਜ਼ੀ ਦੀ ਖਿੱਚ ਪੈਦਾ ਹੁੰਦੀ ਹੈ | ਨਿਰਸੰਦੇਹ ਅਜਿਹੇ ਉਪਰਾਲੇ ਵਰਤਮਾਨ ਸਿੱਖ ਨੌਜੁਆਨੀ ਨੂੰ ਆਪਣੀਆਂ ਵਿਰਾਸਤੀ ਜੜ੍ਹਾਂ ਨਾਲ ਜੋੜਨ ਲਈ ਵਡਮੁੱਲੀ ਭੂਮਿਕਾ ਅਦਾ ਕਰਦੇ ਹਨ | ਉਨ੍ਹਾਂ ਕਿਹਾ ਕਿ ਬੁੱਢਾ ਦਲ ਵਲੋਂ ਵੱਖ-ਵੱਖ ਖੇਤਰਾਂ 'ਚ ਅਹਿਮ ਯੋਗਦਾਨ ਪਾਉਣ ਵਾਲੀਆਂ ਸਿੱਖ ਸਖਸ਼ੀਅਤਾਂ ਨੂੰ ਸਨਮਾਨਤ ਕਰਨਾ ਚੰਗੀ ਪਿਰਤ ਹੈ | ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਕਿਹਾ ਕਿ ਦਸਮ ਪਾਤਿਸ਼ਾਹ ਵਲੋਂ ਦਿਤੀ ਇਹ ਜੰਗਜੂ ਕਲਾ ਨੂੰ ਸੁਰਜੀਤ ਰੱਖਣਾ ਤੇ ਉਸ ਵਿਕਾਸ ਲਈ ਨਿਰੰਤਰ ਯਤਨਸ਼ੀਲ ਹਨ | ਸਾਰੇ ਇਤਿਹਾਸਕ ਪੁਰਬਾਂ ਤੇ ਗਤਕੇ ਮੁਕਾਬਲੇ ਕਰਵਾਏ ਜਾ ਰਹੇ ਹਨ ਅਤੇ ਖੁੱਲ੍ਹੇ ਦਿਲ ਨਾਲ ਜੇਤੂ ਟੀਮਾਂ ਨੂੰ ਇਨਾਮ ਦੇ ਕੇ ਹੌਸਲਾ ਵਧਾਉਂਦੇ ਹਨ | ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਵਲੋਂ ਇਸ ਮੌਕੇ ਸਿੰਘ ਸਾਹਿਬਾਨ, ਨਿਹੰਗ ਸਿੰਘ ਦਲਾਂ ਦੇ ਮੁਖੀਆਂ ਸਮੇਤ ਹੋਰ ਪ੍ਰਮੁੱਖ ਸ਼ਖਸੀਅਤਾਂ ਦਾ ਧੰਨਵਾਦ ਕੀਤਾ ਗਿਆ | ਗਤਕਾ ਮੁਕਾਬਲੇ 'ਚ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੀਆਂ ਟੀਮਾਂ ਨੂੰ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵਲੋਂ ਸਨਮਾਨਿਤ ਕੀਤਾ ਗਿਆ | ਦੋ ਰੋਜ਼ਾ ਇੰਟਰਨੈਸ਼ਨਲ ਗਤਕਾ ਮੁਕਾਬਲਿਆਂ 'ਚ ਭਾਰਤ ਭਰ 'ਚੋਂ 22 ਟੀਮਾਂ ਨੇ ਭਾਗ ਲਿਆ | ਇਸ ਮੌਕੇ ਜਥੇਦਾਰ ਤਰਸੇਮ ਸਿੰਘ ਮੋਰਾਂਵਾਲੀ ਢਾਡੀ ਜਥੇ ਨੇ ਬੀਰਰਸ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਬਾਬਾ ਅਵਤਾਰ ਸਿੰਘ ਮੁਖੀ ਸੰਪਰਦਾਇ ਬਾਬਾ ਬਿਧੀ ਚੰਦ ਸਾਹਿਬ ਸੁਰਸਿੰਘ ਵਲੋਂ ਬਾਬਾ ਚਰਨਜੀਤ ਸਿੰਘ, ਬਾਬਾ ਨਾਗਰ ਸਿੰਘ ਹਰੀਆਂ ਵੇਲਾਂ ਹੁਸ਼ਿਆਰਪੁਰ, ਬਾਬਾ ਜਗੀਰ ਸਿੰਘ ਮਿਸਲ ਸ਼ਹੀਦਾਂ ਤਰਨਾਦਲ, ਬਾਬਾ ਰਘੁਬੀਰ ਸਿੰਘ ਖਿਆਲੇ ਵਾਲੇ, ਬਾਬਾ ਜੋਗਾ ਸਿੰਘ ਕਰਨਾਲ ਵਾਲੇ, ਬਾਬਾ ਬੰਤਾ ਸਿੰਘ, ਬਾਬਾ ਮਾਹਣਾ ਸਿੰਘ, ਬਾਬਾ ਅਰਜਨ ਸਿੰਘ ਪਟਿਆਲੇ ਵਾਲੇ, ਬਾਬਾ ਵੱਸਣ ਸਿੰਘ, ਬਾਬਾ ਗੁਰਪ੍ਰੀਤ ਸਿੰਘ, ਬਾਬਾ ਹਰਜੀਤ ਸਿੰਘ ਮਹਿਤਾ ਚੌਂਕ, ਬਾਬਾ ਬਲਵਿੰਦਰ ਸਿੰਘ ਮਹਿਤਾ ਚੌਂਕ, ਬਾਬਾ ਬਲਦੇਵ ਸਿੰਘ ਮੁਸਤਰਾਬਾਦ, ਖੇਡ ਪ੍ਰੋਮਟਰ ਦਵਿੰਦਰ ਸਿੰਘ ਬਾਜਵਾ, ਬਾਬਾ ਕੁਲਵਿੰਦਰ ਸਿੰਘ ਚਮਕੌਰ ਸਾਹਿਬ, ਬਾਬਾ ਪ੍ਰਗਟ ਸਿੰਘ ਮਜੀਠਾ ਰੋਡ, ਬਾਬਾ ਜਗਤਾਰ ਸਿੰਘ ਠੱਠੇ ਵਾਲੇ, ਭਾਈ ਸੁਖਜੀਤ ਸਿੰਘ ਕਨ੍ਹੱਈਆ, ਬਾਬਾ ਢੂੰਡਾ ਸਿੰਘ ਮਿਸ਼ਲ ਭਾਈ ਬਚਿੱਤਰ ਸਿੰਘ, ਬਾਬਾ ਗੁਰਮੇਲ ਸਿੰਘ ਕਨੇਡਾ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਇੰਦਰਪਾਲ ਸਿੰਘ ਫੌਜੀ, ਬਾਬਾ ਕੁਲਵਿੰਦਰ ਸਿੰਘ ਤਰਨਾ ਦਲ ਚਮਕੌਰ ਸਾਹਿਬ, ਬਾਬਾ ਛਿੰਦਾ ਸਿੰਘ ਭਿੰਖੀਵਿੰਡ, ਬਾਬਾ ਇੰਦਰ ਸਿੰਘ, ਬਾਬਾ ਮੱਘਰ ਸਿੰਘ, ਬਾਬਾ ਸੁਖਵਿੰਦਰ ਸਿੰਘ ਮੌਰ, ਬਾਬਾ ਸਰਵਣ ਸਿੰਘ ਮਝੈਲ ਰਾਜਪੁਰਾ, ਬਾਬਾ ਵਿਸ਼ਵਪ੍ਰਤਾਪ ਸਿੰਘ ਸਮਾਣਾ, ਬਾਬਾ ਰਣਯੋਧ ਸਿੰਘ, ਬਾਬਾ ਪਿਆਰਾ ਸਿੰਘ, ਬਾਬਾ ਬਲਦੇਵ ਸਿੰਘ ਢੋਡੀਵਿੰਡ, ਬਾਬਾ ਮੇਜਰ ਸਿੰਘ ਦਸ਼ਮੇਸ਼ ਤਰਨਾ ਦਲ ਲੁਧਿਆਣਾ, ਬਾਬਾ ਬਲਦੇਵ ਸਿੰਘ ਵੱਲਾ, ਬਾਬਾ ਹਰਪ੍ਰੀਤ ਸਿੰਘ ਹੈਪੀ, ਬਾਬਾ ਖੜਕ ਸਿੰਘ, ਬਾਬਾ ਚਰਨ ਸਿੰਘ ਫਤਹਿਗੜ੍ਹ ਸਾਹਿਬ ਆਦਿ ਹਾਜ਼ਰ ਸਨ |