05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਐਫ.ਸੀ.ਆਈ. ਵਰਕਰ ਦੀ ਸੇਵਾ ਮੁਕਤੀ ਮੌਕੇ ਸਨਮਾਨ ਸਮਾਰੋਹ

Ad Position 21
repet_subhas-goyals [Copy P29]
ਅਜੀਤ ਡੈਸਕ 04-03-2026
ਸ੍ਰੀ ਚਮਕੌਰ ਸਾਹਿਬ, 3 ਮਾਰਚ (ਜਗਮੋਹਣ ਸਿੰਘ ਨਾਰੰਗ)-ਫੂਡ ਕਾਰਪੋਰੇਸ਼ਨ ਨਿਗਮ ਭਾਰਤ ਦੇ ਡਿਪੂ (ਐਫ.ਸੀ.ਆਈ.) ਸ੍ਰੀ ਚਮਕੌਰ ਸਾਹਿਬ ਵਿਖੇ ਬਤੌਰ ਪੱਲੇਦਾਰ ਅਵਤਾਰ ਸਿੰਘ ਡਹਿਰ ਦੀ ਸੇਵਾ ਮੁਕਤੀ ਮੌਕੇ ਡੀਪੂ ਵਿਖੇ ਸਮੂਹ ਪੱਲੇਦਾਰਾਂ , ਐਫ. ਸੀ. ਆਈ. ਦੇ ਸਥਾਨਕ ਅਧਿਕਾਰੀਆਂ ਤੇ ਹੋਰ ਭਰਾਤਰੀ ਜਥੇਬੰਦੀਆਂ ਨੇ ਸਨਮਾਨ ਸਮਾਰੋਹ ਕੀਤਾ ਗਿਆ | ਜਾਣਕਾਰੀ ਦਿੰਦੇ ਹੋਏ ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ ਯੂਨੀਅਨ ਦੇ ਸੂਬਾ ਪ੍ਰਧਾਨ ਮਲਾਗਰ ਸਿੰਘ ਖਮਾਣੋਂ ਨੇ ਦੱਸਿਆ ਕਿ ਅਵਤਾਰ ਸਿੰਘ ਵਲੋਂ 38 ਸਾਲ ਬਤੌਰ ਪੱਲੇਦਾਰ ਵਜੋਂ ਐਫ. ਸੀ. ਆਈ. ਵਿਚ ਇਮਾਨਦਾਰੀ ਨਾਲ ਸੇਵਾ ਕੀਤੀ, ਉੱਥੇ ਨਾਲ ਹੀ ਮਜ਼ਦੂਰ ਜਮਾਤ ਦੇ ਸੰਘਰਸ਼ਾਂ ਵਿਚ ਵੀ ਵੱਡਾ ਯੋਗਦਾਨ ਪਾਇਆ | ਇਸ ਮੌਕੇ ਯੂਨੀਅਨ ਆਗੂਆਂ ਨੇ ਜਿੱਥੇ ਸੇਵਾ ਮੁਕਤ ਹੋਏ ਸਾਥੀ ਦੀਆਂ ਸ਼ਾਨਦਾਰ ਸੇਵਾਵਾਂ ਦੀ ਸਲਾਘਾਂ ਕੀਤੀ, ਉੱਥੇ ਸਰਕਾਰਾਂ ਦੀਅ ਨੀਤੀਆਂ ਦਾ ਸਖਤ ਵਿਰੋਧ ਕਰਦਿਆਂ ਕਿਹਾ ਕਿ ਭਾਰਤ ਦਾ ਸਭ ਤੋਂ ਵੱਧ ਰੋਜ਼ਗਾਰ ਦੇਣ ਵਾਲਾ ਅਦਾਰਾ ਐਫ ਸੀ ਆਈ ਨੂੰ ਕੇਂਦਰ ਸਰਕਾਰ ਨੇ ਸਰਮਾਏਦਾਰਾਂ ਦੇ ਮੁਨਾਫਿਆਂ ਦੀ ਭੇਟ ਚੜ੍ਹਾ ਦਿੱਤਾ ਗਿਆ ਹੈ | ਇਸ ਮੌਕੇ ਐਫ. ਸੀ. ਆਈ. ਦੇ ਅਧਿਕਾਰੀਆਂ ਤੇ ਪੱਲੇਦਾਰਾਂ ਵਲੋਂ ਸੇਵਾ ਮੁਕਤ ਹੋਏ ਸਾਥੀ ਨੂੰ ਸਨਮਾਨ ਚਿੰਨ ਅਤੇ ਤੋਹਫੇ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਗੋਰਵ, ਗੁਰਨਾਮ ਸਿੰਘ, ਪਾਲ ਸਿੰਘ, ਦਰਸ਼ਨ ਸਿੰਘ ਬਸੀ ਬਿੰਦਰ ਸਿੰਘ, ਗੁਰਪ੍ਰੀਤ ਸਿੰਘ, ਭੀਮ, ਅਵਤਾਰ ਸਿੰਘ, ਗੁਰਪ੍ਰੀਤ ਸਿੰਘ ਹਵਾਰਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ 'ਸਾਡਾ ਬਜੁਰਗ ਸਾਡਾ ਮਾਣ' ਮੁਹਿੰਮ ਤਹਿਤ ਬਿਰਧ ਆਸ਼ਰਮ 'ਚ ਕਰਵਾਇਆ ਪ੍ਰੋਗਰਾਮ <br/> ਅਗਲੀ ਖ਼ਬਰ ਵਿਦੇਸ਼ਾਂ 'ਚ ਫਸੇ ਪੰਜਾਬੀਆਂ ਨੂੰ ਵਾਪਸ ਲਿਆਵੇ ਸਰਕਾਰ- ਜਥੇਦਾਰ ਗੜਗੱਜ <br/>
Ad Position 24