ਮੋਰਿੰਡਾ, 3 ਮਾਰਚ (ਪਿ੍ਤਪਾਲ ਸਿੰਘ)-ਸਰਕਾਰੀ ਪ੍ਰਾਇਮਰੀ ਸਕੂਲ ਚਤਾਮਲਾ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਇਸ ਸੰਬੰਧੀ ਸਕੂਲ ਦੇ ਹੈੱਡ ਟੀਚਰ ਸੁਸ਼ੀਲ ਕੁਮਾਰ ਨੇ ਦੱਸਿਆ ਕਿ ਇਸ ਮੌਕੇ ਸਕੂਲ ਦੇ ਬੱਚਿਆਂ ਵੱਲੋਂ ਪੰਜਾਬ ਦਾ ਲੋਕ ਨਾਚ ਭੰਗੜਾ, ਗਿੱਧਾ, ਨਾਟਕ, ਕੋਰਿਓਗ੍ਰਾਫੀਆਂ ਅਤੇ ਦੇਸ਼ ਭਗਤੀ ਦੇ ਗੀਤ ਗਾਏ ਗਏ | ਇਸ ਮੌਕੇ ਮੁੱਖ ਮਹਿਮਾਨ ਦੇ ਤੌਰ 'ਤੇ ਪਹੁੰਚੇ ਸੈਂਟਰ ਹੈੱਡ ਟੀਚਰ ਮੈਡਮ ਸਤਵਿੰਦਰ ਕੌਰ ਨੇ ਬੱਚਿਆਂ ਨੂੰ ਇਸ ਪ੍ਰੋਗਰਾਮ ਲਈ ਆਸ਼ੀਰਵਾਦ ਦਿੰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਪ੍ਰੋਗਰਾਮ ਸਕੂਲਾਂ ਵਿਚ ਜਿੱਥੇ ਬੱਚਿਆਂ ਦੀ ਗਿਣਤੀ ਵਧਾਉਣ ਵਿਚ ਮਦਦ ਕਰਦੇ ਹਨ, ਉੱਥੇ ਸਰਕਾਰੀ ਸਕੂਲਾਂ ਪ੍ਰਤੀ ਲੋਕਾਂ ਦੇ ਦਿਲਾਂ ਵਿਚ ਇਕ ਸਾਕਾਰਤਮਕ ਸੋਚ ਦਾ ਨਿਰਮਾਣ ਵੀ ਕਰਦੇ ਹਨ | ਸਮਾਗਮ ਦੇ ਅੰਤ ਵਿਚ ਸਕੂਲ ਮੁਖੀ ਸੁਸ਼ੀਲ ਕੁਮਾਰ ਵਲੋਂ ਵੱਖ-ਵੱਖ ਖੇਤਰਾਂ ਵਿਚ ਮੋਹਰੀ ਰੋਲ ਅਦਾ ਕਰਨ ਵਾਲੇ ਵਿਦਿਆਰਥੀਆਂ ਅਤੇ ਪਤਵੰਤੇ ਸੱਜਣਾਂ ਨੂੰ ਯਾਦਗਾਰੀ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਸਟਾਫ ਮੈਂਬਰ ਮਲਕੀਤ ਸਿੰਘ, ਦਵਿੰਦਰ ਕੌਰ, ਮਨਜੀਤ ਕੌਰ ਅਤੇ ਜਸਪ੍ਰੀਤ ਕੌਰ ਵਲੋਂ ਸਕੂਲ 'ਚ ਪਹੁੰਚੇ ਮੁੱਖ ਮਹਿਮਾਨ, ਵਿਦਿਆਰਥੀਆਂ ਦੇ ਮਾਪਿਆਂ ਅਤੇ ਪਤਵੰਤੇ ਸੱਜਣਾਂ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਰੁਪਿੰਦਰ ਕੌਰ, ਅੰਮਿ੍ਤਪਾਲ ਸਿੰਘ, ਗੁਰਪ੍ਰੀਤ ਸਿੰਘ ਡਾਇਰੈਕਟਰ, ਰਿੰਕਲ ਸਿੰਘ, ਬਰਿੰਦਰ ਸਿੰਘ, ਮਨਪ੍ਰੀਤ ਕੌਰ, ਗੁਰਪ੍ਰੀਤ ਕੌਰ, ਮੋਹਨਜੀਤ ਕੌਰ, ਸੰਜੀਵ ਕੁਮਾਰ, ਅਸ਼ਵਨੀ ਕੁਮਾਰ, ਮੈਡਮ ਜੀਵਨ ਦੇਵੀ ਪੰਜਕੋਹਾ, ਚੇਅਰ ਪਰਸਨ ਰਾਜਿੰਦਰ ਕੌਰ, ਮਨਜੀਤ ਸਿੰਘ, ਬੀਰਦਵਿੰਦਰ ਸਿੰਘ, ਪਰਮਿੰਦਰ ਸਿੰਘ, ਬੂਟਾ ਸਿੰਘ ਚਤਾਮਲਾ, ਗੁਰਪ੍ਰੀਤ ਸਿੰਘ ਪੰਚ, ਸਰਬਜੀਤ ਸਿੰਘ, ਗੁਰਪ੍ਰੀਤ ਸਿੰਘ ਇਲੈਕਟਰੀਸ਼ਨ, ਮਨਜੀਤ ਸਿੰਘ ਜੋਗੀ ਚਤਾਮਲਾ, ਮਨਜੀਤ ਕੌਰ ਅਤੇ ਮਨਦੀਪ ਕੌਰ ਆਦਿ ਹਾਜ਼ਰ ਸਨ |