05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਨੂਰਪੁਰ ਬੇਦੀ ਵਿਖੇ ਸਿਹਤ ਬੀਮਾ ਕੈਂਪ 'ਚ ਲੋਕਾਂ ਨੇ ਦਿਖਾਇਆ ਭਾਰੀ ਉਤਸ਼ਾਹ <br/>

Ad Position 21
repet_subhas-goyals [Copy P29]
ਨੂਰਪੁਰ ਬੇਦੀ ਵਿਖੇ ਸਿਹਤ ਬੀਮਾ ਸਕੀਮ ਤਹਿਤ ਕਾਰਡ ਤਿਆਰ ਕਰਦੀ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੀ ਟੀਮ | ਤਸਵੀਰ: ਵਿੰਦਰਪਾਲ ਝਾਂਡੀਆਂ <br/> 04-03-2026
ਨੂਰਪੁਰ ਬੇਦੀ, 3 ਮਾਰਚ (ਵਿੰਦਰਪਾਲ ਝਾਂਡੀਆਂ)-ਪੰਜਾਬ ਸਰਕਾਰ ਦੀ ਲੋਕ-ਭਲਾਈ ਯੋਜਨਾ ਅਧੀਨ 10 ਲੱਖ ਰੁਪਏ ਤੱਕ ਮੁਫ਼ਤ ਇਲਾਜ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੀ ਦੇਖ-ਰੇਖ ਹੇਠ ਪਿੰਡਾਂ ਵਿਚ ਸਿਹਤ ਬੀਮਾ ਕਾਰਡ ਬਣਾਉਣ ਦੀ ਪ੍ਰਕਿਰਿਆ ਤੇਜ਼ੀ ਨਾਲ ਚੱਲ ਰਹੀ ਹੈ | ਜਿਸ ਤਹਿਤ ਨੂਰਪੁਰ ਬੇਦੀ ਵਿਚ ਵਿਸ਼ੇਸ਼ ਕੈਂਪ ਲਗਾਇਆ ਗਿਆ, ਜਿੱਥੇ ਵੱਡੀ ਗਿਣਤੀ ਵਿਚ ਲੋਕਾਂ ਨੇ ਪਹੁੰਚ ਕਰਕੇ ਸਕੀਮ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਆਪਣੇ ਕਾਰਡ ਤਿਆਰ ਕਰਵਾਏ | ਮੌਕੇ 'ਤੇ ਮੌਜੂਦ ਟੀਮ ਵਲੋਂ ਲੋੜੀਂਦੇ ਦਸਤਾਵੇਜ਼ਾਂ ਦੀ ਜਾਂਚ ਕਰਕੇ ਯੋਗ ਪਰਿਵਾਰਾਂ ਦੀ ਰਜਿਸਟਰੇਸ਼ਨ ਤੁਰੰਤ ਕੀਤੀ ਗਈ, ਜਿਸ ਨਾਲ ਲੋਕਾਂ ਨੂੰ ਦਫ਼ਤਰਾਂ ਦੇ ਚੱਕਰ ਕੱਟਣ ਤੋਂ ਰਾਹਤ ਮਿਲੀ | ਕੈਂਪ ਵਿਚ ਆਏ ਲੋਕਾਂ ਨੂੰ ਪੂਰੀ ਪ੍ਰਕਿਰਿਆ ਬਾਰੇ ਵਿਸਥਾਰ ਨਾਲ ਦੱਸਿਆ ਗਿਆ ਅਤੇ ਉਨ੍ਹਾਂ ਦੀਆਂ ਸ਼ੰਕਾਵਾਂ ਨੂੰ ਦੂਰ ਕੀਤਾ ਗਿਆ | ਟੀਮ ਮੈਂਬਰਾਂ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਸਰਕਾਰੀ ਅਤੇ ਚੁਣੇ ਹੋਏ ਨਿੱਜੀ ਹਸਪਤਾਲਾਂ ਵਿਚ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਉਪਲੱਬਧ ਹੈ | ਉਨ੍ਹਾਂ ਕਿਹਾ ਕਿ ਵਧ ਰਹੀਆਂ ਮੈਡੀਕਲ ਲਾਗਤਾਂ ਦੇ ਸਮੇਂ ਵਿਚ ਇਹ ਸਕੀਮ ਆਮ ਅਤੇ ਮੱਧ ਵਰਗ ਦੇ ਪਰਿਵਾਰਾਂ ਲਈ ਬਹੁਤ ਹੀ ਲਾਭਕਾਰੀ ਸਾਬਤ ਹੋ ਰਹੀ ਹੈ | ਪਿੰਡ ਪੱਧਰ 'ਤੇ ਕੈਂਪ ਲਗਾਉਣ ਨਾਲ ਵੱਧ ਤੋਂ ਵੱਧ ਯੋਗ ਲੋਕਾਂ ਤੱਕ ਸਕੀਮ ਦੀ ਪਹੁੰਚ ਯਕੀਨੀ ਬਣਾਈ ਜਾ ਰਹੀ ਹੈ | ਇਸ ਮੌਕੇ ਹਲਕਾ ਯੂਥ ਪ੍ਰਧਾਨ ਅੱਭੀ ਹੱਲਣ, ਅਤੁੱਲ ਬਾਂਸਲ, ਸਤੀਸ਼ ਡਮਾਣਾ ਸਮੇਤ ਪਿੰਡ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੀ ਜਗਰਾਉਂ ਰੈਲੀ ਦਾ ਇਕੱਠ 'ਆਪ' ਦੇ ਪਤਨ ਦਾ ਮੁੱਢ ਬੰਨ੍ਹੇਗਾ- ਕਲੇਰ ਅਗਲੀ ਖ਼ਬਰ ਭੂਰੀ ਵਾਲੇ ਟਿੱਬਾ ਨੰਗਲ ਕਾਲਜ ਵਿਖੇ ਏਡਜ਼ ਦੀ ਬਿਮਾਰੀ ਖ਼ਿਲਾਫ਼ ਕੀਤਾ ਜਾਗਰੂਕ <br/>
Ad Position 24