06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਰਿਵਰਲੈਂਡ ਸਕੂਲ ਵਿਖੇ ਵਿਦਾਇਗੀ ਸਮਾਰੋਹ ਯਾਦਗਾਰੀ ਹੋ ਨਿੱਬੜਿਆ <br/>

Ad Position 21
repet_subhas-goyals [Copy P29]
ਰਿਵਰਲੈਂਡ ਇੰਟਰਨੈਸ਼ਨਲ ਸਕੂਲ ਕਤਲੌਰ ਵਿਖੇ ਕਰਵਾਏ ਵਿਦਾਇਗੀ ਸਮਾਰੋਹ ਦੀ ਇਕ ਯਾਦਗਾਰੀ ਤਸਵੀਰ | ਤਸਵੀਰ: ਜਗਮੋਹਣ ਸਿੰਘ ਨਾਰੰਗ <br/> 04-03-2026
ਸ੍ਰੀ ਚਮਕੌਰ ਸਾਹਿਬ, 3 ਮਾਰਚ (ਜਗਮੋਹਣ ਸਿੰਘ ਨਾਰੰਗ)-ਨਜ਼ਦੀਕੀ ਪਿੰਡ ਕਤਲੌਰ ਦੇ ਸੀ. ਬੀ. ਐਸ. ਈ. ਅਧੀਨ ਰਿਵਰਲੈਂਡ ਇੰਟਰਨੈਸ਼ਨਲ ਸਕੂਲ ਵਿਖੇ ਨੌਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਦਸਵੀਂ ਜਮਾਤ ਦੇ ਵਿਦਿਆਰਥੀਆਂ ਲਈ ਵਿਦਾਇਗੀ ਸਮਾਰੋਹ ਕਰਵਾਇਆ ਗਿਆ | ਜਿਸ ਵਿਚ ਮੁੱਖ ਮਹਿਮਾਨ ਵਜੋਂ ਸੰਸਥਾ ਦੇ ਐਮ. ਡੀ. ਕੁਲਦੀਪ ਸਿੰਘ ਕੰਗ ਬੂਰਮਾਜਰਾ ਨੇ ਸ਼ਿਰਕਤ ਕੀਤੀ ਤੇ ਵਿਦਿਆਰਥੀਆਂ ਨੂੰ ਚੰਗੇ ਅੰਕਾਂ ਨਾਲ ਪਾਸ ਹੋਣ ਦੀ ਪ੍ਰੇਰਨਾ ਦਿੰਦਿਆਂ ਭਵਿੱਖ ਲਈ ਸ਼ੁੱਭਕਾਮਨਾਵਾਂ ਭੇਟ ਕੀਤੀਆਂ | ਇਸ ਮੌਕੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ, ਜਿਸ 'ਚ ਗਿੱਧਾ, ਭੰਗੜਾ, ਕੋਰਿਓਗ੍ਰਾਫੀ, ਸਕਿੱਟਾਂ, ਗੀਤ ਆਦਿ ਪੇਸ਼ ਕੀਤੇ ਅਤੇ ਸੀਨੀਅਰ ਵਿਦਿਆਰਥੀਆਂ ਨੂੰ ਤੋਹਫ਼ੇ ਭੇਟ ਕੀਤੇ | ਇਸ ਮੌਕੇ ਸੰਸਥਾ ਵਲੋਂ ਵਿਦਿਆਰਥੀਆਂ ਨੂੰ ਵੱਖ-ਵੱਖ ਐਵਾਰਡਾਂ ਨਾਲ ਸਨਮਾਨਿਤ ਕੀਤਾ ਗਿਆ | ਸਮਾਰੋਹ ਦੌਰਾਨ ਨੌਵੀਂ ਜਮਾਤ ਦੀਆਂ ਵਿਦਿਆਰਥਣਾਂ ਨੇ ਸਟੇਜ ਸਕੱਤਰ ਦੀ ਭੂਮਿਕਾ ਅਦਾ ਕਰਦਿਆਂ ਵਿਦਾ ਹੋ ਰਹੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਦੀਆਂ ਸਿੱਖਿਆ, ਖੇਡਾਂ, ਧਾਰਮਿਕ/ਸਭਿਆਚਾਰਕ ਅਤੇ ਹੋਰ ਗਤੀਵਿਧੀਆਂ ਵਿਚ ਖੱਟੇ ਨਾਮਣੇ ਦਾ ਬਾਖ਼ੂਬੀ ਵਰਣਨ ਕੀਤਾ | ਇਸ ਮੌਕੇ ਮੈਡਮ ਗੁਰਪ੍ਰੀਤ ਕੌਰ, ਹਰਜ਼ਿੰਦਰ ਕੌਰ, ਮੌਨੂੰ ਵਰਮਾ, ਪ੍ਰੀਤੀ, ਰਮਨਦੀਪ ਕੌਰ, ਹਰਮਨਦੀਪ ਕੌਰ, ਜਸਵੀਰ ਕੌਰ ਸਮੇਤ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਵਿਖੇ ਹੋਲਾ ਮਹੱਲਾ ਨੂੰ ਲੈ ਕੇ ਚੱਲ ਰਹੇ ਗੁਰਮਤਿ ਸਮਾਗਮ ਅਗਲੀ ਖ਼ਬਰ ਮੇਲਾ ਅਫ਼ਸਰ ਵਲੋਂ ਹੋਲਾ ਮਹੱਲਾ ਮੌਕੇ ਲੋਦੀਪੁਰ ਰੇਲਵੇ ਕਰਾਸਿੰਗ ਸੰਬੰਧੀ ਅਧਿਕਾਰੀਆਂ ਨਾਲ ਮੀਟਿੰਗ <br/>
Ad Position 24