24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਹੋਲੇ ਮਹੱਲੇ ਮੌਕੇ ਸੰਗਤਾਂ ਲਈ ਲਗਾਇਆ ਲੰਗਰ ਸੇਵਾ ਦੀ ਉੱਚੀ ਉਦਾਹਰਨ-ਜਥੇਦਾਰ ਗਿਆਨੀ ਗੜਗੱਜ <br/>

Ad Position 21
No active advertisement
ਅਜੀਤ ਡੈਸਕ 06-03-2026
ਨੂਰਪੁਰ ਬੇਦੀ, 5 ਮਾਰਚ (ਹਰਦੀਪ ਸਿੰਘ ਢੀਂਡਸਾ)- ਹੋਲਾ ਮਹੱਲਾ ਦੇ ਮੌਕੇ 'ਤੇ ਪਿੰਡ ਚਬਰੇਵਾਲ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਸੇਵਾ ਦਲ ਵਲੋਂ ਪਿਛਲੇ ਪੰਜ ਦਿਨਾਂ ਤੋਂ ਭੱਦੀ-ਨੂਰਪੁਰ ਬੇਦੀ ਮੁੱਖ ਮਾਰਗ 'ਤੇ ਸ੍ਰੀ ਅਨੰਦਪੁਰ ਸਾਹਿਬ ਨੂੰ ਜਾਣ ਵਾਲੀਆਂ ਸੰਗਤਾਂ ਲਈ ਲਗਾਇਆ ਗਿਆ ਲੰਗਰ ਅੱਜ ਧਾਰਮਿਕ ਸਮਾਗਮ ਨਾਲ ਸਮਾਪਤ ਹੋ ਗਿਆ | ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ ਅਤੇ ਸੇਵਾਦਾਰਾਂ ਦੀ ਸੇਵਾ ਦੀ ਭਰਪੂਰ ਸ਼ਲਾਘਾ ਕੀਤੀ ਗਈ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹੋਲਾ ਮਹੱਲਾ ਖ਼ਾਲਸੇ ਦੀ ਸ਼ੌਰਿਆ ਪਰੰਪਰਾ ਅਤੇ ਚੜ੍ਹਦੀ ਕਲਾ ਦਾ ਪ੍ਰਤੀਕ ਹੈ | ਉਨ੍ਹਾਂ ਕਿਹਾ ਕਿ ਰਾਹਗੀਰ ਸੰਗਤਾਂ ਲਈ ਲੰਗਰ ਦੀ ਸੇਵਾ ਲਗਾਉਣਾ ਸਿੱਖੀ ਦੇ ਮੂਲ ਸਿਧਾਂਤ Tਸੇਵਾ ਅਤੇ ਸਿਮਰਨUਦੀ ਜੀਵਤ ਮਿਸਾਲ ਹੈ | ਇਸ ਦੌਰਾਨ ਸਿੱਖ ਮਿਸ਼ਨਰੀ ਕਾਲਜ ਦੇ ਪਿ੍ੰਸੀਪਲ ਚਰਨਜੀਤ ਸਿੰਘ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ | ਉਨ੍ਹਾਂ ਸੰਗਤਾਂ ਨੂੰ ਸਿੱਖੀ ਦੇ ਸਿਧਾਂਤਾਂ 'ਤੇ ਚੱਲਣ ਅਤੇ ਗੁਰਮਤਿ ਮਾਰਗ ਅਪਣਾਉਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਅਮਰੀਕਾ ਦੀ ਸੰਸਦ ਵਿਚ ਅਰਦਾਸ ਨਾਲ ਸੈਸ਼ਨ ਦੀ ਸ਼ੁਰੂਆਤ ਕਰਵਾਉਣ ਵਾਲੇ ਪਹਿਲੇ ਸਿੱਖ ਭਾਈ ਜਸਵਿੰਦਰ ਸਿੰਘ (ਯੂ.ਐਸ.ਏ.) ਨੇ ਆਪਣੇ ਸੰਬੋਧਨ ਵਿਚ ਸਿੰਘ ਸਾਹਿਬ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਸਿੱਖ ਕੌਮ ਦੇ ਨਿਡਰ ਅਤੇ ਸਮਰਪਿਤ ਧਾਰਮਿਕ ਆਗੂ ਹਨ, ਜੋ ਸਦਾ ਪੰਥ ਅਤੇ ਸੰਗਤ ਦੀ ਭਲਾਈ ਲਈ ਕਟਿਬੱਧ ਰਹਿੰਦੇ ਹਨ | ਇਸ ਮੌਕੇ ਰਾਮਪਾਲ ਸਿੰਘ ਪ੍ਰਧਾਨ, ਨਰਿੰਦਰ ਸਿੰਘ ਯ.ੂਏ.ਈ., ਬਲਵਿੰਦਰ ਸਿੰਘ ਸੀ.ਏ, ਬਿੰਦਰ ਸਿੰਘ ਠੇਕੇਦਾਰ, ਦੇਵ ਸਿੰਘ, ਗਿਆਨੀ ਮਨਜੀਤ ਸਿੰਘ, ਗੁਰਦੇਵ ਸਿੰਘ, ਲੇਖਰਾਜ ਸਿੰਘ, ਯੋਗਰਾਜ ਸਿੰਘ, ਕੈਪਟਨ ਰਾਮਸ਼ਾਹ, ਕੇਵਲ ਸਿੰਘ ਅਤੇ ਜਗਦੀਸ਼ ਸਿੰਘ ਆਦਿ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਸੁਖਪਾਲ ਸਿੰਘ ਗਿੱਲ ਅਬਿਆਣਾ ਨੇ ਐਸ.ਈ.ਪੀ.ਓ. ਦਾ ਅਹੁਦਾ ਸੰਭਾਲਿਆ <br/> ਅਗਲੀ ਖ਼ਬਰ ਹੋਲਾ ਮਹੱਲਾ ਮੌਕੇ ਬਾਬਾ ਸ੍ਰੀ ਚੰਦ ਸੇਵਾ ਸੁਸਾਇਟੀ ਵਲੋਂ ਗੁਰੂ ਕੇ ਲੰਗਰ ਸੇਵਾ ਹੋਈ ਸਮਾਪਤ <br/>
Ad Position 24