24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਪੁਲਿਸ ਪੈਨਸ਼ਨਰਜ਼ ਐਸੋਸੀਏਸ਼ਨ ਰੂਪਨਗਰ ਦੀ ਮਹੀਨਾਵਾਰ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 06-03-2026
ਰੂਪਨਗਰ, 5 ਮਾਰਚ (ਸਤਨਾਮ ਸਿੰਘ ਸੱਤੀ)-ਪੁਲਿਸ ਲਾਈਨ ਰੂਪਨਗਰ ਵਿਖੇ ਪੁਲਿਸ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਰੂਪਨਗਰ ਦੇ ਪੈਨਸ਼ਨਰਾਂ ਦੀ ਮਹੀਨਾਵਾਰ ਮੀਟਿੰਗ ਸੀਨੀਅਰ ਮੀਤ ਪ੍ਰਧਾਨ ਕੇਹਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਸੰਸਥਾ ਦੇ ਅਹੁਦੇਦਾਰਾਂ ਤੋਂ ਇਲਾਵਾ ਕਰੀਬ 70 ਮੈਂਬਰਾਂ ਨੇ ਭਾਗ ਲਿਆ | ਮੀਟਿੰਗ ਦੌਰਾਨ ਜਨਰਲ ਸਕੱਤਰ ਜੋਗਿੰਦਰ ਸਿੰਘ ਮਾਨ ਨੇ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਈ-ਕੇ ਵਾਈ ਸੀ, ਪੈਨਸ਼ਨ ਪੋਰਟਲ, ਲਾਈਫ਼ ਸਰਟੀਫਿਕੇਟ, ਐਲ.ਟੀ.ਸੀ. ਆਦਿ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਇਸ ਤੋਂ ਇਲਾਵਾ ਮੈਡੀਕਲ ਸਹੂਲਤਾਂ ਅਤੇ ਮੌਤ ਉਪਰੰਤ ਪੈਨਸ਼ਨ ਕਿਹੜੇ-ਕਿਹੜੇ ਹਾਲਾਤਾਂ ਵਿਚ ਕਿਨ੍ਹਾਂ ਨੂੰ ਮਿਲ ਸਕਦੀ ਹੈ, ਇਸ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ | ਮੀਟਿੰਗ ਦੌਰਾਨ ਹਾਜ਼ਰ ਮੈਂਬਰਾਂ ਵਲੋਂ ਪੁੱਛੇ ਗਏ ਸਵਾਲਾਂ ਦੇ ਸੰਤੋਸ਼ਜਨਕ ਜਵਾਬ ਦਿੱਤੇ ਗਏ, ਜਿਸ 'ਤੇ ਮੈਂਬਰਾਂ ਨੇ ਤਸੱਲੀ ਪ੍ਰਗਟ ਕੀਤੀ | ਇਸ ਮੌਕੇ ਰਿਟਾਇਰਡ ਹੈੱਡ ਕਾਂਸਟੇਬਲ ਰਤਨ ਸਿੰਘ ਵਲੋਂ 75 ਸਾਲ ਦੀ ਉਮਰ ਪੂਰੀ ਹੋਣ ਉਪਰੰਤ ਉਨ੍ਹਾਂ ਨੂੰ 5 ਫੀਸਦੀ ਓਲਡ ਏਜ ਅਲਾਊਅੰਸ ਲੱਗਣ ਦੀ ਖ਼ੁਸ਼ੀ ਵਿਚ ਪਾਰਟੀ ਦਿੱਤੀ ਗਈ | ਰਤਨ ਸਿੰਘ ਨੂੰ ਗਰਮ ਲੋਈ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ | ਅੰਤ ਵਿਚ ਕੇਹਰ ਸਿੰਘ ਨੇ ਮੈਂਬਰਾਂ ਦਾ ਧੰਨਵਾਦ ਕੀਤਾ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ <br/> ਅਗਲੀ ਖ਼ਬਰ ਸੁਖਪਾਲ ਸਿੰਘ ਗਿੱਲ ਅਬਿਆਣਾ ਨੇ ਐਸ.ਈ.ਪੀ.ਓ. ਦਾ ਅਹੁਦਾ ਸੰਭਾਲਿਆ <br/>
Ad Position 24