24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ <br/>

Ad Position 21
No active advertisement
ਅਜੀਤ ਡੈਸਕ 06-03-2026
ਰੂਪਨਗਰ, 5 ਮਾਰਚ (ਹੁੰਦਲ)-ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਲੋਂ ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਦੀ ਅਗਵਾਈ ਹੇਠ ਅੱਜ 06 ਮਾਰਚ ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ | ਇਸ ਕੈਂਪ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਪ੍ਰਭਜੋਤ ਸਿੰਘ ਵਲੋਂ ਦੱਸਿਆ ਗਿਆ ਕਿ ਇਸ ਕੈਂਪ ਵਿਚ ਰਿਲਾਇੰਸ ਨਿਪੁੰਨ ਲਾਈਫ ਇੰਸ਼ੋਰੈਂਸ ਕੰਪਨੀ ਵਲੋਂ ਡਿਵੈਲਪਮੈਂਟ ਮੈਨੇਜਰ ਦੀਆਂ 7 ਅਸਾਮੀਆਂ ਦੀ ਭਰਤੀ ਲਈ ਗ੍ਰੈਜੂਏਟ ਪਾਸ 25 ਤੋਂ 45 ਸਾਲ ਦੇ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ | ਉਨ੍ਹਾਂ ਦੱਸਿਆ ਕਿ ਚੁਣੇ ਜਾਣ ਵਲੇ ਉਮੀਦਵਾਰਾਂ ਨੂੰ 2.40 ਲੱਖ ਤੋਂ 7 ਲੱਖ ਪ੍ਰਤੀ ਸਾਲ ਮਿਲਣਗੇ | ਇਸ ਕੈਂਪ ਵਿਚ ਪੁਰਸ਼ ਅਤੇ ਔਰਤਾਂ ਦੋਵੇਂ ਉਮੀਦਵਾਰ ਭਾਗ ਲੈ ਸਕਦੇ ਹਨ | ਇੰਟਰਵਿਊ ਦਾ ਸਥਾਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਿੰਨੀ ਸਕੱਤਰੇਤ, ਡੀ.ਸੀ ਕੰਪਲੈਕਸ ਰੂਪਨਗਰ ਹੈ |

Ad Position 22
No active advertisement
ਪਿਛਲੀ ਖ਼ਬਰ ਹੋਲੇ ਮਹੱਲੇ ਦੀ ਸੰਪੂਰਨਤਾ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਜ ਪਿਆਰਿਆਂ ਦੀ ਅਗਵਾਈ 'ਚ <br/> ਅਗਲੀ ਖ਼ਬਰ ਪੁਲਿਸ ਪੈਨਸ਼ਨਰਜ਼ ਐਸੋਸੀਏਸ਼ਨ ਰੂਪਨਗਰ ਦੀ ਮਹੀਨਾਵਾਰ ਮੀਟਿੰਗ <br/>
Ad Position 24