24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਹੋਲੇ ਮਹੱਲੇ ਦੀ ਸੰਪੂਰਨਤਾ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਜ ਪਿਆਰਿਆਂ ਦੀ ਅਗਵਾਈ 'ਚ <br/>

Ad Position 21
No active advertisement
ਅਜੀਤ ਡੈਸਕ 06-03-2026
ਸ੍ਰੀ ਅਨੰਦਪੁਰ ਸਾਹਿਬ, 5 ਮਾਰਚ (ਜੇ ਐਸ ਨਿੱਕੂਵਾਲ, ਕਰਨੈਲ ਸਿੰਘ)-ਹੋਲਾ ਮਹੱਲਾ ਦੀ ਸੰਪੂਰਨਤਾ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਖ਼ਾਲਸਾਈ ਰਵਾਇਤਾਂ ਅਨੁਸਾਰ ਪੰਜ ਪਿਆਰਿਆਂ ਦੀ ਅਗਵਾਈ 'ਚ ਮਹੱਲਾ ਸਜਾਇਆ ਗਿਆ | ਇਸ ਤੋਂ ਪਹਿਲਾਂ ਤਖ਼ਤ ਸਾਹਿਬ ਵਿਖੇ 2 ਮਾਰਚ ਤੋਂ ਆਰੰਭ ਕਰਵਾਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਉਪਰੰਤ ਤਖ਼ਤ ਸਾਹਿਬ ਵਿਖੇ ਚੱਲ ਰਹੇ ਧਾਰਮਿਕ ਸਮਾਗਮ 'ਚ ਤਖ਼ਤ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ, ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਕਾਰਜਕਾਰੀ ਮੁੱਖ ਗ੍ਰੰਥੀ ਸ੍ਰੀ ਦਰਬਾਰ ਸਾਹਿਬ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ, ਭਾਈ ਅਮਰਜੀਤ ਸਿੰਘ ਚਾਵਲਾ ਮੈਂਬਰ ਸ਼੍ਰੋਮਣੀ ਕਮੇਟੀ, ਕਥਾ ਵਾਚਕ ਬਾਬਾ ਬੰਤਾ ਸਿੰਘ ਨੇ ਸੰਗਤਾਂ ਨੂੰ ਹੋਲੇ ਮਹੱਲੇ ਦੀਆਂ ਵਧਾਈ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ 1700 ਈ: 'ਚ ਹੋਲੀ ਦੇ ਤਿਉਹਾਰ ਨੂੰ ਨਵਾਂ ਰੂਪ ਦੇ ਕੇ ਆਰੰਭ ਕੀਤੇ ਹੋਲੇ ਮਹੱਲੇ ਦੀ ਪ੍ਰੰਪਰਾ ਨਾਲ ਜੋੜ ਕੇ ਖ਼ਾਲਸਾ ਪੰਥ ਨੂੰ 'ਸੰਤ ਸਿਪਾਹੀ' ਸਾਜ ਕੇ ਜੁਲਮ ਅਤੇ ਜਬਰ ਦਾ ਟਾਕਰਾ ਕਰਨ ਲਈ ਤਿਆਰ ਕੀਤਾ ਸੀ ਅਤੇ ਖ਼ਾਲਸਾਈ ਫੌਜਾਂ ਦੇ ਦੋ ਮਨਸੂਈ ਦਲ ਬਣਾ ਕੇ ਕਿਲ੍ਹ ਾ ਹੋਲਗੜ੍ਹ ਸਾਹਿਬ ਜੰਗੀ ਅਭਿਆਸ ਸ਼ੁਰੂ ਕੀਤੇ ਅਤੇ ਜੇਤੂ ਦਲਾਂ ਨੂੰ ਗੁਰੂ ਸਾਹਿਬ ਸਿਰੋਪਾਓ ਦੀ ਬਖਸ਼ਿਸ਼ ਕਰਦੇ ਸਨ | ਇਸ ਮੌਕੇ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਨੇ ਕੌਮ ਦੇ ਨਾਮ 'ਤੇ ਸੰਦੇਸ਼ ਜਾਰੀ ਕਰਦਿਆਂ ਸਮੁੱਚੇ ਪੰਥ ਨੂੰ ਇੱਕ ਹੋਣ ਦਾ ਸੱਦਾ ਦਿੱਤਾ | ਉਨ੍ਹ ਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸਮੁੱਚੇ ਸਿੱਖ ਪੰਥ ਨੂੰ ਲਾਮਬੰਦ ਹੋਣ ਦੀ ਅਪੀਲ ਵੀ ਕੀਤੀ | ਧਰਮ ਪ੍ਰੀਵਰਤਨ ਨੂੰ ਠੱਲ ਪਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਧਰਮ ਪ੍ਰਚਾਰ ਮੁਹਿੰਮ ਨੁੰ ਹੋਰ ਤੇਜ ਕਰਨ ਦੇ ਆਦੇਸ਼ ਦਿੱਤਾ | ਉਪਰੰਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਜ ਪਿਆਰਿਆਂ ਦੀ ਅਗਵਾਈ 'ਚ ਮਹੱਲਾ ਸਜਾਇਆ ਗਿਆ | ਉਕਤ ਮਹੱਲਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਆਰੰਭ ਹੋ ਕੇ ਇਤਿਹਾਸਕ ਅਸਥਾਨ ਗੁਰਦੁਆਰਾ ਕਿਲ੍ਹ ਾ ਅਨੰਦਗੜ੍ਹ ਸਾਹਿਬ, ਗੁਰਦੁਆਰਾ ਸ਼ਹੀਦੀ ਬਾਗ, ਗੁਰਦੁਆਰਾ ਕਿਲ੍ਹ ਾ ਹੋਲਗੜ ਸਾਹਿਬ, ਗੁਰਦੁਆਰਾ ਕਿਲ੍ਹਾ ਫਤਿਹਗੜ੍ਹ ਸਾਹਿਬ, ਗੁਰਦੁਆਰਾ ਗੁਰੂ ਕੇ ਮਹਿਲ ਭੋਰਾ ਸਾਹਿਬ, ਗੁਰਦੁਆਰਾ ਸੀਸ ਗੰਜ ਸਾਹਿਬ ਤੋਂ ਹੁੰਦਾ ਹੋਇਆ ਤਖ਼ਤ ਸ੍ਰੀ ਕੇਸਗੜ ੍ਹ ਸਾਹਿਬ ਵਿਖੇ ਪਹੁੰਚ ਕੇ ਸੰਪੂਰਨ ਹੋ ਗਿਆ | ਇਸ ਮੌਕੇ ਉਕਤ ਤੋਂ ਇਲਾਵਾ ਸਿੰਘ ਸਾਹਿਬ ਜਥੇਦਾਰ ਟੇਕ ਸਿੰਘ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਸ਼੍ਰੋਮਣੀ ਕਮੇਟੀ ਦੀ ਅੰਤਿ੍ਗ ਕਮੇਟੀ ਮੈਂਬਰ ਦਲਜੀਤ ਸਿੰਘ ਭਿੰਡਰ, ਮੁੱਖ ਗ੍ਰੰਥੀ ਤਖ਼ਤ ਸਾਹਿਬ ਗਿਆਨੀ ਜੋਗਿੰਦਰ ਸਿੰਘ, ਮੈਨੇਜਰ ਮਲਕੀਤ ਸਿੰਘ, ਵਧੀਕ ਮੈਨੇਜਰ ਐਡਵੋਕੇਟ ਹਰਦੇਵ ਸਿੰਘ, ਮੀਤ ਮੈਨੇਜਰ ਐਡਵੋਕੇਟ ਜਸਵੀਰ ਸਿੰਘ ਤੇ ਭੁਪਿੰਦਰ ਸਿੰਘ, ਕਾਰ ਸੇਵਾ ਵਾਲੇ ਸੰਤ ਬਾਬਾ ਸਤਨਾਮ ਸਿੰਘ, ਬਾਬਾ ਜਰਨੈਲ ਸਿੰਘ, ਸੁਖਬੀਰ ਸਿੰਘ ਜਿੰਦਵੜੀ, ਸੂਚਨਾ ਅਫ਼ਸਰ ਹਰਪ੍ਰੀਤ ਸਿੰਘ, ਚੰਦਰਪਾਲ ਸਿੰਘ, ਸੁਰਜੀਤ ਸਿੰਘ ਚਹਿੜਮਜਾਰਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸਿੰਘ ਸਭਾ ਭੱਲੜੀ ਦੇ ਨਵੀਨੀਕਰਨ ਦਾ ਕੰਮ ਕੀਤਾ ਸ਼ੁਰੂ <br/> ਅਗਲੀ ਖ਼ਬਰ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ <br/>
Ad Position 24