ਸੁਖਸਾਲ, 5 ਮਾਰਚ (ਧਰਮ ਪਾਲ)-ਗੁਰਦੁਆਰਾ ਸਿੰਘ ਸਭਾ ਭੱਲੜੀ ਦੇ ਨਵੀਨੀਕਰਨ ਦਾ ਕੰਮ ਅੱਜ ਵਿਧੀ ਪੂਰਵਕ ਅਰਦਾਸ ਕਰਨ ਉਪਰੰਤ ਸ਼ੁਰੂ ਕਰ ਦਿੱਤਾ ਗਿਆ | ਇਸ ਮੌਕੇ ਧਾਰਮਿਕ ਮਾਹੌਲ ਵਿਚ ਸੰਗਤਾਂ ਨੇ ਗੁਰੂ ਸਾਹਿਬ ਦੀ ਬਾਣੀ ਦਾ ਸਿਮਰਨ ਕਰਦੇ ਹੋਏ ਨਵੇਂ ਕੰਮ ਦੀ ਸ਼ੁਰੂਆਤ ਲਈ ਅਰਦਾਸ ਕੀਤੀ | ਇਸ ਸਮਾਗਮ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵੰਸ਼ਜ ਬਾਬਾ ਅਮਰਜੋਤ ਸਿੰਘ ਬੇਦੀ ਊਨਾ ਸਾਹਿਬ ਅਤੇ ਬਾਬਾ ਪ੍ਰੇਮ ਸਿੰਘ ਭੱਲੜੀ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਉਨ੍ਹਾਂ ਨੇ ਸੰਗਤਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਗੁਰੂਘਰ ਦਾ ਨਵੀਨੀਕਰਨ ਸਾਰੇ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਕੀਤਾ ਜਾ ਰਿਹਾ ਹੈ ਅਤੇ ਇਹ ਸੇਵਾ ਬਹੁਤ ਵੱਡਾ ਪੁੰਨ ਦਾ ਕੰਮ ਹੈ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਅਤੇ ਇਲਾਕੇ ਦੀਆਂ ਸੰਗਤਾਂ ਵਲੋਂ ਵੱਡੀ ਗਿਣਤੀ ਵਿਚ ਹਾਜ਼ਰੀ ਭਰੀ ਗਈ ਅਤੇ ਸਾਰੇ ਨੇ ਮਿਲ ਕੇ ਗੁਰੂਘਰ ਦੀ ਸੇਵਾ ਵਿਚ ਯੋਗਦਾਨ ਪਾਉਣ ਦਾ ਸੰਕਲਪ ਕੀਤਾ | ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |