24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਬੇਲਾ ਕਾਲਜ 'ਚ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ <br/>

Ad Position 21
No active advertisement
ਅਜੀਤ ਡੈਸਕ 06-03-2026
ਬੇਲਾ, 5 ਮਾਰਚ (ਮਨਜੀਤ ਸਿੰਘ ਸੈਣੀ)- ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਦੇ ਫਿਜ਼ੀਕਲ ਸਾਇੰਸਜ਼ ਵਿਭਾਗ ਵਲੋਂ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ ਗਿਆ | ਇਸ ਵਿਗਿਆਨਕ ਸਮਾਗਮ ਦਾ ਸ਼ੁੱਭ ਆਰੰਭ ਕਾਲਜ ਦੇ ਪਿ੍ੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਕੀਤਾ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਵਿਗਿਆਨਕ ਸੋਚ, ਨਵੀਨਤਾ ਅਤੇ ਖੋਜ-ਪ੍ਰਵਿਰਤੀ ਨੂੰ ਜੀਵਨ ਦਾ ਅਹਿਮ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਮਾਡਲ-ਮੇਕਿੰਗ ਅਤੇ ਪੋਸਟਰ-ਮੇਕਿੰਗ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਲਗਭਗ 85 ਵਿਦਿਆਰਥੀਆਂ ਨੇ ਭਾਗ ਲਿਆ | ਵਿਦਿਆਰਥੀਆਂ ਵਲੋਂ ਤਿਆਰ ਕੀਤੇ ਵਰਕਿੰਗ ਮਾਡਲਾਂ ਅਤੇ ਪੋਸਟਰਾਂ 'ਚ ਸੋਲਰ ਪੈਨਲ, ਜਲ ਬਚਾਓ, ਊਰਜਾ ਬਚਾਓ, ਰੀਨਿਊਏਬਲ ਐਨਰਜੀ ਸਰੋਤ, ਵਾਤਾਵਰਣ ਸੁਰੱਖਿਆ, ਸਮਾਰਟ ਸਿਟੀ ਸੰਕਲਪ, ਗ੍ਰੀਨ ਹਾਊਸ ਪ੍ਰਭਾਵ ਅਤੇ ਗਣਿਤਕ ਮੈਪਿੰਗ ਆਦਿ ਵਿਸ਼ਿਆਂ ਨੂੰ ਰਚਨਾਤਮਕ ਢੰਗ ਨਾਲ ਪੇਸ਼ ਕੀਤਾ ਗਿਆ | ਸਾਇੰਸ ਦੇ ਸਿਧਾਂਤਾਂ ਨੂੰ ਅਮਲੀ ਰੂਪ ਵਿਚ ਦਰਸਾਉਂਦੇ ਇਹ ਮਾਡਲ ਦਰਸ਼ਕਾਂ ਲਈ ਖਾਸ ਆਕਰਸ਼ਣ ਦਾ ਕੇਂਦਰ ਬਣੇ | ਮਾਡਲ-ਮੇਕਿੰਗ ਮੁਕਾਬਲੇ ਦੀ ਜੱਜਮੈਂਟ ਦੀ ਜ਼ਿੰਮੇਵਾਰੀ ਪ੍ਰੋ. ਸੁਨੀਤਾ ਰਾਣੀ, ਡਾ. ਹਰਪ੍ਰੀਤ ਕੌਰ ਅਤੇ ਪ੍ਰੋ. ਹਰਪ੍ਰੀਤ ਕੌਰ ਨੇ ਨਿਭਾਈ | ਇਸੇ ਤਰ੍ਹਾਂ ਪੋਸਟਰ-ਮੇਕਿੰਗ ਮੁਕਾਬਲੇ ਦੀ ਜੱਜਮੈਂਟ ਪ੍ਰੋ. ਪਿ੍ਤਪਾਲ ਸਿੰਘ, ਪ੍ਰੋ. ਅਮਰਜੀਤ ਸਿੰਘ ਅਤੇ ਪ੍ਰੋ. ਰੋਜੀ ਰਾਣੀ ਵਲੋਂ ਕੀਤੀ ਗਈ | ਮੁਕਾਬਲਿਆਂ ਦੇ ਨਤੀਜਿਆਂ ਅਨੁਸਾਰ ਵਿਸ਼ਾਲੀ ਨੇ ਪਹਿਲਾ ਅਤੇ ਨਵਜੋਤ ਕੌਰ ਨੇ ਦੂਜਾ ਸਥਾਨ ਹਾਸਲ ਕੀਤਾ | ਰੁਖਸਾਨਾ ਅਤੇ ਕੋਮਲਪ੍ਰੀਤ ਨੇ ਸਾਂਝੇ ਤੌਰ 'ਤੇ ਤੀਜਾ ਸਥਾਨ ਪ੍ਰਾਪਤ ਕੀਤਾ | ਜੇਤੂ ਵਿਦਿਆਰਥੀਆਂ ਨੂੰ ਸਰਟੀਫਿਕੇਟ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਡਾ. ਅਣਖ ਸਿੰਘ, ਪ੍ਰੋ. ਪਰਮਿੰਦਰ ਕੌਰ, ਡਾ. ਬਲਜੀਤ ਕੌਰ, ਪ੍ਰੋ. ਰਮਨਜੀਤ ਕੌਰ, ਪ੍ਰੋ. ਦਿਵਿਆ, ਪ੍ਰੋ. ਅਮਰਜੀਤ ਕੌਰ, ਪ੍ਰੋ. ਸਪਿੰਦਰ ਕੌਰ, ਪ੍ਰੋ. ਦਲਜੀਤ ਕੌਰ ਅਤੇ ਪ੍ਰੋ. ਰਮਨਜੋਤ ਕੌਰ ਸਮੇਤ ਹੋਰ ਸਟਾਫ਼ ਮੈਂਬਰ ਵੀ ਹਾਜ਼ਰ ਰਹੇ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਗੜ੍ਹੀ ਸਾਹਿਬ ਦੇ ਰਸਤੇ 'ਚ ਲੱਗੀਆਂ ਨਾਜਾਇਜ਼ ਦੁਕਾਨਾਂ ਕਾਰਨ ਲੋਕ ਪ੍ਰੇਸ਼ਾਨ <br/> ਅਗਲੀ ਖ਼ਬਰ ਨੂਰਪੁਰ ਬੇਦੀ ਇਲਾਕੇ 'ਚ ਹੋਲੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ <br/>
Ad Position 24