24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਹੋਲਾ ਮਹੱਲਾ ਤੋਂ ਬਾਅਦ ਪ੍ਰਸ਼ਾਸਨ ਤੇ ਭੂਰੀ ਵਾਲਿਆਂ ਨੇ ਵਿੱਢੀ ਵਿਆਪਕ ਸਫ਼ਾਈ ਮੁਹਿੰਮ

Ad Position 21
No active advertisement
ਅਜੀਤ ਡੈਸਕ 06-03-2026

ਸ੍ਰੀ ਅਨੰਦਪੁਰ ਸਾਹਿਬ, 5 ਮਾਰਚ (ਕਰਨੈਲ ਸਿੰਘ, ਜੇ ਐਸ ਨਿੱਕੂਵਾਲ)-ਅਦਿੱਤਿਆ ਡੇਚਲਵਾਲ ਡਿਪਟੀ ਕਮਿਸ਼ਨਰ ਰੂਪਨਗਰ ਵਲੋਂ ਜਾਰੀ ਕੀਤੇ ਨਿਰਦੇਸ਼ਾਂ ਤਹਿਤ ਨਗਰ ਕੌਂਸਲਾਂ ਦੇ ਸਫ਼ਾਈ ਕਰਮਚਾਰੀ ਅਤੇ ਕਾਰ ਸੇਵਾ ਭੂਰੀ ਵਾਲਿਆਂ ਲਗਾਤਾਰ ਹੋਲਾ ਮਹੱਲਾ ਤੋਂ ਬਾਅਦ ਵੀ ਮੇਲਾ ਖੇਤਰ ਦੀ ਸਫ਼ਾਈ 'ਚ ਜੁਟੇ ਹੋਏ ਹਨ | ਹੋਲੇ ਮਹੱਲੇ ਦੇ ਤਿਉਹਾਰ ਤੋਂ ਬਾਅਦ ਵੀ ਮੇਲਾ ਖੇਤਰ ਨੂੰ ਸਵੱਛ ਰੱਖਣ ਲਈ ਪ੍ਰਸ਼ਾਸਨ ਅਤੇ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਵਲੋਂ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਗਈ ਹੈ | ਇਸ ਮੌਕੇ ਸੰਤ ਭੂਰੀ ਵਾਲਿਆਂ ਦੀ ਅਗਵਾਈ 'ਚ ਦਿਨ ਰਾਤ ਵਿਆਪਕ ਸਫ਼ਾਈ ਅਭਿਆਨ ਚਲਾ ਰਹੇ ਹਨ | ਗੁਰੂ ਨਗਰੀ ਦੇ ਬਜ਼ਾਰਾਂ ਗਲੀਆਂ, ਮੁੱਖ ਮਾਰਗਾਂ ਤੇ ਸੰਪਰਕ ਮਾਰਗਾਂ ਦੀ ਨਿਰੰਤਰ ਸਫ਼ਾਈ ਕਰਵਾਈ ਜਾ ਰਹੀ ਹੈ | ਗੁਰਦੀਪ ਸਿੰਘ ਕਾਰਜ ਸਾਧਕ ਅਫ਼ਸਰ ਸ੍ਰੀ ਅਨੰਦਪੁਰ ਸਾਹਿਬ ਨੇ ਦੱਸਿਆ ਕਿ ਨਗਰ ਕੌਂਸਲ ਦੇ ਸਫ਼ਾਈ ਕਰਮਚਾਰੀਆਂ ਵਲੋਂ ਸਫ਼ਾਈ ਮੁਹਿੰਮ ਜਾਰੀ ਹੈ, ਉਨ੍ਹਾਂ ਕਿਹਾ ਕਿ ਗੁਰੂ ਨਗਰੀ ਦੇ ਰੱਖ ਰਖਾਓ ਤੇ ਸਵੱਛਤਾ ਨੂੰ ਤਰਜੀਹ ਦਿੱਤੀ ਜਾ ਰਹੀ ਹੈ | ਉਨ੍ਹਾਂ ਨੇ ਕਿਹਾ ਕਿ ਨਗਰ ਕੌਂਸਲ ਦੇ ਸੈਨੇਟਰੀ ਇੰਸਪੈਕਟਰ ਤੇ ਸਫ਼ਾਈ ਸੇਵਾਦਾਰ ਲਗਾਤਾਰ ਜੁਟੇ ਹੋਏ ਹਨ | ਉਨ੍ਹਾਂ ਕਿਹਾ ਕਿ ਇੱਕ ਵਿਸ਼ੇਸ਼ ਮੁਹਿੰਮ ਤਹਿਤ ਸ੍ਰੀ ਅਨੰਦਪੁਰ ਸਾਹਿਬ ਦੇ ਵੱਖ ਵੱਖ ਖੇਤਰਾਂ 'ਚੋ ਗਿੱਲਾ ਤੇ ਸੁੱਕਾ ਕੂੜਾ ਵੱਖੋ ਵੱਖਰਾ ਇਕੱਠਾ ਕੀਤਾ ਜਾ ਰਿਹਾ ਹੈ, ਜਿਸ ਦਾ ਵਿਸ਼ੇਸ਼ ਪ੍ਰਬੰਧਨ ਕੀਤਾ ਜਾ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਜਥੇਦਾਰਾਂ ਦੀ ਨਿਯੁਕਤੀ ਅਤੇ ਸੇਵਾ ਮੁਕਤੀ ਦੇ ਵਿਧੀ ਵਿਧਾਨ 'ਤੇ ਕਰ ਰਹੇ ਹਾਂ ਵਿਚਾਰ- ਐਡਵੋਕੇਟ ਧਾਮੀ <br/> ਅਗਲੀ ਖ਼ਬਰ ਗੁਰਦੁਆਰਾ ਗੜ੍ਹੀ ਸਾਹਿਬ ਦੇ ਰਸਤੇ 'ਚ ਲੱਗੀਆਂ ਨਾਜਾਇਜ਼ ਦੁਕਾਨਾਂ ਕਾਰਨ ਲੋਕ ਪ੍ਰੇਸ਼ਾਨ <br/>
Ad Position 24