23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਡੇਰਾ ਗੁਰਦੁਆਰਾ ਟਿੱਬਾ ਸਾਹਿਬ ਚੱਕ ਹੋਲਗੜ੍ਹ ਵਿਖੇ ਹੋਲਾ ਮਹੱਲਾ ਸੰਬੰਧੀ ਸਮਾਗਮ ਸੰਪੰਨ <br/>

Ad Position 21
No active advertisement
ਅਜੀਤ ਡੈਸਕ 06-03-2026
ਸ੍ਰੀ ਅਨੰਦਪੁਰ ਸਾਹਿਬ, 5 ਮਾਰਚ (ਜੇ ਐਸ ਨਿੱਕੂਵਾਲ/ਕਰਨੈਲ ਸਿੰਘ)-ਹੋਲਾ ਮਹੱਲਾ ਸਬੰਧੀ ਡੇਰਾ ਗੁਰਦੁਆਰਾ ਟਿੱਬਾ ਸਾਹਿਬ ਚੱਕ ਹੋਲਗੜ੍ਹ ਸ੍ਰੀ ਅਨੰਦਪੁਰ ਸਾਹਿਬ ਵਿਖੇ ਚੱਲ ਰਹੇ ਛੇ ਰੋਜ਼ਾ ਗੁਰਮਤਿ ਸਮਾਗਮ ਸਮਾਪਤ ਹੋ ਗਏ | ਇਸ ਸਬੰਧੀ ਗੁਰਦੁਆਰਾ ਟਿੱਬਾ ਸਾਹਿਬ ਦੇ ਮੁੱਖ ਪ੍ਰਬੰਧਕ ਸੰਤ ਬਾਬਾ ਕਰਮਜੀਤ ਸਿੰਘ ਅਤੇ ਸੰਤ ਬਾਬਾ ਬਲਬੀਰ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ ਹੋਲਾ ਮਹੱਲਾ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੀ ਲੜੀ ਸਮਾਪਤ ਹੋ ਗਈ ਹੈ | ਉਨ੍ਹਾਂ ਦੱਸਿਆ ਕਿ ਇਸ ਦੌਰਾਨ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਦੀਵਾਨਾ 'ਚ ਪੰਥ ਪ੍ਰਸਿੱਧ ਕੀਰਤਨੀ, ਢਾਡੀ, ਕਵੀਸ਼ਰੀ ਜਥਿਆਂ ਅਤੇ ਹੋਰ ਸ਼ਖ਼ਸੀਅਤਾਂ ਵਲੋਂ ਸੰਗਤਾਂ ਨੰੂ ਗੁਰਬਾਣੀ ਸ਼ਬਦ ਕੀਰਤਨ, ਸਿੱਖ ਇਤਿਹਾਸ ਅਤੇ ਕਥਾ ਵਿਚਾਰਾਂ ਨਾਲ ਨਿਹਾਲ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਹੋਲਾ ਮਹੱਲਾ ਦੀ ਅਰੰਭਤਾ ਮੌਕੇ ਸਮੂਹ ਨਿਰਮਲ ਭੇਖ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਛਤਰ ਛਾਇਆ ਅਤੇ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ਹੇਠ ਸਿੱਖ ਸੰਪ੍ਰਦਾਵਾਂ ਅਤੇ ਸਮੂਹ ਸਿੱਖ ਜਥੇਬੰਦੀਆਂ ਦੀ ਰਹਿਨੁਮਾਈ 'ਚ ਇਕ ਮਹਾਨ ਨਗਰ ਕੀਰਤਨ ਕੱਢਿਆ ਗਿਆ ਸੀ | ਜੋਕਿ ਸੰਤ ਬਾਬਾ ਸੰਤੋਖ ਸਿੰਘ ਪਾਲਦੀ ਵਾਲਿਆਂ ਦੇ ਅਸਥਾਨ ਤੋਂ ਹੁੰਦਾ ਹੋਇਆ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸੰਪੂਰਨ ਹੋਇਆ | ਇਸ ਮੌਕੇ ਪ੍ਰਵਾਸੀ ਭਾਰਤੀ ਅਤੇ ਲੰਡਨ ਨਿਵਾਸੀ ਗੁਰਬਖਸ਼ ਸਿੰਘ ਰਾਏ, ਭਾਈ ਸਤਵੰਤ ਸਿੰਘ ਮੁੱਖ ਗ੍ਰੰਥੀ, ਚੂਹੜ ਸਿੰਘ ਯੂ.ਕੇ; ਅਮਰੀਕ ਸਿੰਘ ਹੋਠੀ, ਬੀਬੀ ਦਲਜੀਤ ਕੌਰ, ਬੀਬੀ ਹਰਬੰਸ ਕੌਰ, ਬੀਬੀ ਨਿਰਮਲ ਕੌਰ ਹੋਠੀ, ਹਰਦੀਸ਼ ਕੌਰ ਹੋਠੀ, ਬਲਵੀਰ ਕੌਰ, ਦਰਸ਼ਨ ਕੌਰ, ਕਰਨਪ੍ਰੀਤ ਕੌਰ, ਹਰਮਨ ਸਿੰਘ, ਬਲਵੀਰ ਸਿੰਘ, ਮੋਹਨ ਸਿੰਘ, ਰਾਜਨ ਸਿੰਘ, ਰਵਿੰਦਰ ਕੌਰ, ਚਰਨਜੀਤ ਕੌਰ, ਸੁਰਿੰਦਰ ਕੌਰ, ਰਾਜਵਿੰਦਰ ਕੌਰ ਸਮੇਤ ਵੱਡੀ ਗਿਣਤੀ ਵਿਚ ਸੰਗਤ ਹਾਜ਼ਰ ਸੀ |

Ad Position 22
No active advertisement
ਪਿਛਲੀ ਖ਼ਬਰ ਕਿਸਾਨ ਸਨਮਾਨ ਨਿੱਧੀ ਯੋਜਨਾ ਦੇ ਲਾਭ ਲਈ ਰਜਿਸ਼ਟਰੇਸ਼ਨ ਜ਼ਰੂਰੀ-ਮੁੱਖ ਖੇਤੀਬਾੜੀ ਅਫ਼ਸਰ <br/> ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਫਾਊਾਡਰ ਪ੍ਰਧਾਨ ਗੁਰਮੀਤ ਸਿੰਘ ਨੂੰ ਸਦਮਾ-ਭਰਾ ਦਾ ਦਿਹਾਂਤ
Ad Position 24