ਰੂਪਨਗਰ, 5 ਮਾਰਚ (ਗੁਰਪ੍ਰੀਤ ਸਿੰਘ ਹੁੰਦਲ)-ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਲੇਖ ਰਾਜ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿੱਧੀ ਯੋਜਨਾ ਦਾ ਲਾਭ ਲੈਣ ਵਾਲੇ ਹਰੇਕ ਕਿਸਾਨ ਲਈ ਫਾਰਮਰ ਰਜਿਸਟਰੀ ਵਿਚ ਆਪਣੀ ਰਜਿਸ਼ਟੇਰਸ਼ਨ ਕਰਵਾਉਣੀ ਲਾਜਮੀ ਹੈ | ਡਾ. ਲੇਖ ਰਾਜ ਨੇ ਦੱਸਿਆ ਕਿ ਇਸ ਨਵੀ ਪ੍ਰਕਿਰਿਆ ਦਾ ਮੁੱਖ ਉਦੇਸ਼ ਕਿਸਾਨਾ ਦਾ ਇੱਕ ਕੇਂਦਰੀ ਡਾਟਾਬੇਸ ਤਿਆਰ ਕਰਨਾ ਹੈ, ਤਾਂ ਜੋ ਸਰਕਾਰੀ ਸਹਾਇਤਾ ਸਿੱਧੀ ਅਤੇ ਪਾਰਦਰਸ਼ੀ ਤਰੀਕੇ ਨਾਲ ਅਸਲ ਲਾਭਪਾਤਰੀਆ ਤੱਕ ਪਹੁੰਚਾਈ ਜਾ ਸਕੇ | ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਵਿਭਾਗ ਵਲੋਂ ਸ਼ਪਸ਼ਟ ਕੀਤਾ ਗਿਆ ਹੈ ਕਿ ਭਵਿੱਖ ਵਿਚ ਕੇਵਲ ਉਨ੍ਹਾਂ ਹੀ ਕਿਸਾਨਾਂ ਨੂੰ ਪੀ.ਐਮ. ਕਿਸਾਨ ਯੋਜਨਾ ਤਹਿਤ ਮਿਲਣ ਵਾਲੀਆਂ ਵਿੱਤੀ ਕਿਸ਼ਤਾ ਜਾਰੀ ਕੀਤੀਆ ਜਾਣਗੀਆਂ ਜਿਨ੍ਹਾਂ ਨੇ ਆਪਣੀ ਫਾਰਮਰ ਰਜਿਸਟਰੀ ਮੁਕੰਮਲ ਕਰ ਲਈ ਹੋਵੇਗੀ | ਉਨ੍ਹਾਂ ਦੱਸਿਆ ਕਿ ਇਸ ਰਜਿਸ਼ਟਰੇਸ਼ਨ ਪ੍ਰਕਿਰਿਆ ਦੇ ਦੌਰਾਨ ਹਰੇਕ ਲਾਭਪਾਤਰੀ ਕਿਸਾਨ ਦੀ ਇੱਕ ਵਿੱਲਖਣ ਕਿਸਾਨ ਆਈ.ਡੀ.ਤਿਆਰ ਕੀਤੀ ਜਾਵੇਗੀ | ਇਸ ਕਿਸਾਨ ਆਈ.ਡੀ. ਨੂੰ ਕਿਸਾਨ ਦੇ ਮੋਜੂਦਾ ਪੀ.ਐਮ. ਕਿਸਾਨ ਖਾਤੇ ਨਾਲ ਲਿੰਕ ਕੀਤਾ ਜਾਵੇਗਾ | ਜਿਸ ਨਾਲ ਕਿਸਾਨ ਦੀ ਪਹਿਚਾਣ ਅਤੇ ਜਮੀਨੀ ਰਿਕਾਰਡ ਨੂੰ ਤਸਦੀਕ ਕਰਨਾ ਸੌਖਾ ਹੋ ਜਾਵੇਗਾ | ਉਨ੍ਹਾਂ ਕਿਹਾ ਕਿ ਜਿਨ੍ਹਾਂ ਕਿਸਾਨਾਂ ਵਲੋਂ ਇਹ ਰਜਿਸ਼ਟਰੇਸ਼ਨ ਨਹੀ ਕਰਵਾਈ ਜਾਵੇਗੀ, ਉਨ੍ਹਾਂ ਦੀਆਂ ਭਵਿੱਖ ਦੀਆਂ ਸਾਰੀਆਂ ਕਿਸ਼ਤਾਂ ਰੁਕ ਸਕਦੀਆਂ ਹਨ |