23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਗੁਰਦੁਆਰਾ ਅਜੀਤਗੜ੍ਹ ਸਾਹਿਬ ਵਿਖੇ ਹੋਲਾ ਮਹੱਲਾ ਨੂੰ ਲੈ ਕੇ 6 ਰੋਜ਼ਾ ਗੁਰਮਤਿ ਸਮਾਗਮ ਸਮਾਪਤ <br/>

Ad Position 21
No active advertisement
ਅਜੀਤ ਡੈਸਕ 06-03-2026
ਸ੍ਰੀ ਅਨੰਦਪੁਰ ਸਾਹਿਬ, 5 ਮਾਰਚ (ਜੇ ਐਸ ਨਿੱਕੂਵਾਲ/ਕਰਨੈਲ ਸਿੰਘ)- ਹੋਲਾ ਮਹੱਲਾ ਨੂੰ ਲੈ ਕੇ ਗੁਰਦੁਆਰਾ ਅਜੀਤਗੜ੍ਹ ਸਾਹਿਬ, ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਛੇ ਰੋਜ਼ਾ ਸਮਾਗਮ ਸਮਾਪਤ ਹੋ ਗਏ ਹਨ | ਇਸ ਸਬੰਧੀ ਜਥੇਦਾਰ ਬਾਬਾ ਨਾਗਰ ਸਿੰਘ ਤਰਨਾ ਦਲ ਹਰੀਆਂ ਵੇਲਾਂ ਵਾਲਿਆਂ ਨੇ ਦੱਸਿਆ ਕਿ ਗੁਰਦੁਆਰਾ ਅਜੀਤਗੜ੍ਹ ਸਾਹਿਬ ਵਿਖੇ ਹੋਲਾ ਮਹੱਲਾ ਦੌਰਾਨ ਵੱਖ ਵੱਖ ਪਕਵਾਨਾਂ ਦੇ ਲੰਗਰ ਲਗਾਏ ਗਏ | ਜਦੋਂਕਿ ਗੁਰਮਤਿ ਸਮਾਗਮਾਂ ਵਿਚ ਵੱਖ-ਵੱਖ ਰਾਗੀ ਢਾਡੀ ਅਤੇ ਕਵੀਸ਼ਰੀ ਜਥੇ ਸੰਗਤਾਂ ਨੂੰ ਗੁਰੂ ਜ਼ਨ ਨਾਲ ਨਿਹਾਲ ਕੀਤਾ ਗਿਆ | ਬਾਬਾ ਨਾਗਰ ਸਿੰਘ ਨੇ ਹੋਲਾ ਮਹੱਲਾ ਸੁੱਖ ਸ਼ਾਂਤੀ ਨਾਲ ਸੰਪੰਨ ਹੋਣ 'ਤੇ ਸਮੁੱਚੇ ਖ਼ਾਲਸਾ ਪੰਥ ਨੂੰ ਮੁਬਾਰਕਬਾਦ ਦਿੱਤੀ ਹੈ | ਇਸ ਮੌਕੇ ਉਨ੍ਹਾਂ ਦੇ ਨਾਲ ਬਾਬਾ ਗੁਰਮੇਲ ਸਿੰਘ, ਬਾਬਾ ਸੁੱਖਾ ਸਿੰਘ, ਗਿਆਨੀ ਸੁਖਵੰਤ ਸਿੰਘ, ਬਾਬਾ ਹਰਦਿਆਲ ਸਿੰਘ, ਬਾਬਾ ਗੁਰਦੇਵ ਸਿੰਘ, ਬਾਬਾ ਲਹਿਣਾ ਸਿੰਘ, ਬਾਬਾ ਜਗਤਾਰ ਸਿੰਘ, ਬਾਬਾ ਗੁਰਪਾਲ ਸਿੰਘ, ਬਾਬਾ ਮਾਨ ਸਿੰਘ, ਬਾਬਾ ਪ੍ਰਭਜੀਤ ਸਿੰਘ, ਸ਼ਿੰਗਾਰਾ ਸਿੰਘ, ਸੁਖਦੇਵ ਸਿੰਘ, ਜਸਵਿੰਦਰ ਸਿੰਘ ਮੀਰਪੁਰ, ਮੇਹਰ ਸਿੰਘ ਢਿੱਲੋਂ, ਦਵਿੰਦਰ ਸਿੰਘ, ਸੁਰਜੀਤ ਸਿੰਘ ਚਹਿੜ ਮਜਾਰਾ, ਅਮਨਵੀਰ ਸਿੰਘ, ਧਰਮ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ 'ਆਪ' ਸਰਕਾਰ ਦਾ ਵਿਕਾਸ ਕੇਵਲ ਇਸ਼ਤਿਹਾਰੀ- ਡਾ. ਚੀਮਾ <br/> ਅਗਲੀ ਖ਼ਬਰ ਕਿਸਾਨ ਸਨਮਾਨ ਨਿੱਧੀ ਯੋਜਨਾ ਦੇ ਲਾਭ ਲਈ ਰਜਿਸ਼ਟਰੇਸ਼ਨ ਜ਼ਰੂਰੀ-ਮੁੱਖ ਖੇਤੀਬਾੜੀ ਅਫ਼ਸਰ <br/>
Ad Position 24