23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਆਓ ਦਸਤਾਰਾਂ ਸਜਾਈਏ ਮੁਹਿੰਮ ਤਹਿਤ ਲਗਾਇਆ ਦਸਤਾਰ ਸਿਖਲਾਈ ਕੈਂਪ <br/>

Ad Position 21
No active advertisement
ਅਜੀਤ ਡੈਸਕ 06-03-2026
ਸ੍ਰੀ ਅਨੰਦਪੁਰ ਸਾਹਿਬ, 5 ਮਾਰਚ (ਜੇ ਐਸ ਨਿੱਕੂਵਾਲ/ਕਰਨੈਲ ਸਿੰਘ)-ਅੰਤਰਰਾਸ਼ਟਰੀ ਸੰਸਥਾ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵਲੋਂ ਆਓ ਦਸਤਾਰਾਂ ਸਜਾਈਏ ਤੇ ਮੇਰੀ ਦਸਤਾਰ ਮੇਰੀ ਸ਼ਾਨ ਮੁਹਿੰਮ ਤਹਿਤ ਖ਼ਾਲਸੇ ਦੀ ਚੜ੍ਹਦੀਕਲਾ ਪ੍ਰਤੀਕ ਹੋਲਾ ਮਹੱਲਾ ਸ੍ਰੀ ਅਨੰਦਪੁਰ ਸਾਹਿਬ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਦਸਤਾਰ ਸਿਖਲਾਈ ਕੈਂਪ ਲਗਾਇਆ ਗਿਆ | ਜਿਸ ਸੰਬੰਧੀ ਲਹਿਰ ਦੇ ਮੁੱਖ ਸੇਵਾਦਾਰ ਭਾਈ ਮਨਦੀਪ ਸਿੰਘ ਖੁਰਦ ਤੇ ਚੇਅਰਮੈਨ ਜਰਨੈਲ ਸਿੰਘ ਨੱਥੋਹੇੜੀ ਨੇ ਦੱਸਿਆ ਕਿ ਹੋਲੇ ਮਹੱਲੇ ਦੌਰਾਨ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਅਤੇ ਯੂਥ ਅਕਾਲੀ ਦਲ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਲਗਾਏ ਦੋ ਦਿਨਾਂ ਦਸਤਾਰ ਕੈਂਪ ਦੌਰਾਨ ਹਜ਼ਾਰਾਂ ਬੱਚਿਆਂ, ਨੌਜਵਾਨਾਂ ਨੇ ਦਸਤਾਰ ਦੀ ਸਿਖਲਾਈ ਪ੍ਰਾਪਤ ਕਰਕੇ ਸੈਂਕੜੇ ਨੌਜਵਾਨਾਂ ਨੇ ਪੱਕੇ ਤੌਰ 'ਤੇ ਸਾਬਤ ਸੂਰਤ ਹੋਣ ਤੇ ਦਸਤਾਰ ਸਜਾਉਣ ਦਾ ਪ੍ਰਣ ਕੀਤਾ | ਉਨ੍ਹਾਂ ਸਾਰੇ ਨੌਜਵਾਨਾਂ ਨੂੰ ਦਸਤਾਰਾਂ ਨਾਲ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਜਥੇਦਾਰ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ਼੍ਰੋਮਣੀ ਅਕਾਲੀ ਦਲ ਦੇ ਜਰਨਲ ਸਕੱਤਰ ਡਾ. ਦਲਜੀਤ ਸਿੰਘ ਚੀਮਾ, ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਮੈਂਬਰ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ, ਜਥੇਦਾਰ ਦਲਜੀਤ ਸਿੰਘ ਭਿੰਡਰ, ਆਦਿ ਨੇ ਵਿਸ਼ੇਸ਼ ਤੌਰ ਤੇ ਸਮਾਗਮ ਵਿਚ ਹਾਜ਼ਰੀ ਭਰੀ | ਇਸ ਮੌਕੇ ਭਾਈ ਮਨਦੀਪ ਸਿੰਘ ਖੁਰਦ ਤੇ ਚੇਅਰਮੈਨ ਜਰਨੈਲ ਸਿੰਘ ਨੱਥੋਹੇੜੀ ਨੇ ਕਿਹਾ ਕਿ ਸਾਡੀ ਸੰਸਥਾ ਵਲੋਂ ਦਸਤਾਰ ਪ੍ਰਤੀ ਪਿਆਰ ਸਤਿਕਾਰ ਵਧਾਉਣ ਲਈ ਦਸਤਾਰ ਕੈਂਪਾਂ ਰਾਹੀਂ ਇਸ ਤਰ੍ਹਾਂ ਦੇ ਉਪਰਾਲੇ ਲਗਾਤਾਰ ਕੀਤੇ ਜਾ ਰਹੇ ਹਨ | ਇਸ ਮੌਕੇ ਚੀਫ ਸੈਕਟਰੀ ਭਾਈ ਗੁਰਵਿੰਦਰ ਸਿੰਘ ਲਵਲੀ, ਮਲੇਸ਼ੀਆ ਇੰਚਾਰਜ ਸਰਬਜੀਤ ਸਿੰਘ ਐਹਨੋ, ਚੀਫ ਐਡਵਾਈਜਰ ਅਮਨਦੀਪ ਸਿੰਘ ਰਤਨ, ਸੁਖਚੈਨ ਸਿੰਘ ਭੈਣੀ, ਹਰਵਿੰਦਰ ਸਿੰਘ ਅਮਰਗੜ੍ਹ, ਹਰਪ੍ਰੀਤ ਸਿੰਘ ਚੀਮਾਂ, ਗੁਰਵਿੰਦਰ ਸਿੰਘ ਸਿਆੜ, ਗੁਰਵਿੰਦਰ ਸਿੰਘ ਘਵੱਦੀ, ਪ੍ਰਭਪਿੰਦਰ ਸਿੰਘ ਬਾਠਾਂ, ਜਸ਼ਨਦੀਪ ਸਿੰਘ ਮਲੌਦ, ਅੰਮਿ੍ਤਪ੍ਰੀਤ ਸਿੰਘ ਖੁਰਦ, ਕਿਰਨਦੀਪ ਸਿੰਘ ਖਾਲਸਾ, ਤਰਨਜੀਤ ਸਿੰਘ ਭੈਣੀ ਦਰੇੜਾ, ਜਸ਼ਨਦੀਪ ਸਿੰਘ ਤਾਜਪੁਰ, ਹਰਦੀਪ ਸਿੰਘ ਬੀਜਾਂ , ਮਨਜੀਤ ਸਿੰਘ ਖ਼ਾਲਸਾ, ਨਾਨਕਜੀਤ ਸਿੰਘ ਚੀਮਾ ਸਮੇਤ ਵੱਡੀ ਗਿਣਤੀ ਵਿਚ ਸੰਗਤ ਹਾਜ਼ਰ ਸੀ |

Ad Position 22
No active advertisement
ਪਿਛਲੀ ਖ਼ਬਰ ਹਰਵਿੰਦਰ ਕੌਰ ਸੰਧੂ ਬਲਾਕ ਸੰਮਤੀ ਮੋਰਿੰਡਾ ਦੇ ਚੇਅਰਪਰਸਨ ਬਣੇ <br/> ਅਗਲੀ ਖ਼ਬਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਕਥਾਵਾਚਕ ਭਾਈ ਪਿੰਦਰਪਾਲ ਸਿੰਘ ਨੇ ਕਥਾ ਦੀ ਹਾਜ਼ਰੀ ਭਰੀ <br/>
Ad Position 24