22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਤਖ਼ਤਗੜ੍ਹ ਅਤੇ ਆਸ ਪਾਸ ਦੇ ਪਿੰਡਾਂ 'ਚ ਹੋਲੀ ਦਾ ਤਿਉਹਾਰ ਮਨਾਇਆ <br/>

Ad Position 21
No active advertisement
ਅਜੀਤ ਡੈਸਕ 06-03-2026
ਨੂਰਪੁਰ ਬੇਦੀ, 5 ਮਾਰਚ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਰੰਗਾਂ ਦਾ ਤਿਉਹਾਰ ਹੋਲੀ ਅੱਜ ਪਿੰਡ ਤਖ਼ਤਗੜ੍ਹ ਅਤੇ ਇਸ ਦੇ ਆਸ-ਪਾਸ ਦੇ ਪਿੰਡਾਂ ਵਿਚ ਬੜੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਨੌਜਵਾਨਾਂ, ਬੱਚਿਆਂ ਅਤੇ ਔਰਤਾਂ ਵਲੋਂ ਇੱਕ ਦੂਜੇ ਨੂੰ ਰੰਗ ਲਗਾ ਕੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ | ਬੱਚਿਆਂ ਨੇ ਵੀ ਪਿਚਕਾਰੀਆਂ ਨਾਲ ਰੰਗਾਂ ਦੀ ਵਰਖਾ ਕਰਕੇ ਖੂਬ ਮੌਜ ਮਸਤੀ ਕੀਤੀ | ਔਰਤਾਂ ਨੇ ਵੀ ਇਕੱਠਿਆਂ ਹੋ ਕੇ ਰੰਗਾਂ ਨਾਲ ਖੇਡਦਿਆਂ ਹੋਲੀ ਦੇ ਗੀਤ ਗਾਏ ਅਤੇ ਤਿਉਹਾਰ ਦੀ ਖੁਸ਼ੀ ਮਨਾਈ | ਇਸ ਮੌਕੇ ਕਈ ਥਾਵਾਂ 'ਤੇ ਲੋਕਾਂ ਵਲੋਂ ਮਠਿਆਈਆਂ ਵੰਡੀਆਂ ਗਈਆਂ ਅਤੇ ਇਕ ਦੂਜੇ ਨੂੰ ਗਲੇ ਮਿਲ ਕੇ ਹੋਲੀ ਦੀਆਂ ਮੁਬਾਰਕਾਂ ਦਿੱਤੀਆਂ ਗਈਆਂ | ਪਿੰਡ ਤਖ਼ਤਗੜ੍ਹ ਸਮੇਤ ਇਲਾਕੇ ਦੇ ਹੋਰ ਪਿੰਡਾਂ ਵਿਚ ਵੀ ਇਹ ਤਿਉਹਾਰ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਅਤੇ ਹਰ ਪਾਸੇ ਰੰਗਾਂ ਅਤੇ ਖੁਸ਼ੀਆਂ ਦਾ ਮਾਹੌਲ ਵੇਖਣ ਨੂੰ ਮਿਲਿਆ |

Ad Position 22
No active advertisement
ਪਿਛਲੀ ਖ਼ਬਰ ਨਸ਼ਿਆਂ ਤੋਂ ਦੂਰ ਰਹਿਣ ਲਈ ਖੇਡਾਂ ਨਾਲ ਜੁੜਨਾ ਬਹੁਤ ਜ਼ਰੂਰੀ- ਜਥੇ. ਅÏਲਖ <br/> ਅਗਲੀ ਖ਼ਬਰ ਭਾਰਤ-ਅਮਰੀਕਾ ਵਪਾਰ ਸਮਝੌਤਾ ਸਿਰੇ ਚੜ੍ਹਨ ਨਾਲ ਦੇਸ਼ ਦਾ ਕਿਸਾਨ ਤਬਾਹ ਹੋ ਜਾਵੇਗਾ-ਰਾਣਾ ਕੰਵਰਪਾਲ ਸਿੰਘ <br/>
Ad Position 24