ਨੂਰਪੁਰ ਬੇਦੀ, 5 ਮਾਰਚ (ਰਾਜੇਸ਼ ਚੌਧਰੀ ਤਖਤਗੜ੍ਹ)-ਪਿੰਡ ਗੋਲੂਮਾਜਰਾ ਅਤੇ ਧਮਾਣਾਂ ਸਪੋਰਟਸ ਕਲੱਬ ਵਲੋਂ ਇਲਾਕੇ ਦੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ | ਇਸ ਟੂਰਨਾਮੈਂਟ ਵਿਚ ਵੱਖ-ਵੱਖ ਪਿੰਡਾਂ ਦੀਆਂ ਟੀਮਾਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਮੈਦਾਨ 'ਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ | ਟੂਰਨਾਮੈਂਟ ਦੌਰਾਨ ਦਰਸ਼ਕਾਂ ਦੀ ਵੀ ਕਾਫ਼ੀ ਭੀੜ ਰਹੀ ਅਤੇ ਖਿਡਾਰੀਆਂ ਦਾ ਹੌਸਲਾ ਵਧਾਇਆ ਗਿਆ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਜਰਨੈਲ ਸਿੰਘ ਅÏਲਖ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ | ਕਲੱਬ ਦੇ ਮੈਂਬਰਾਂ ਵਲੋਂ ਉਨ੍ਹਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ | ਇਸ ਦੌਰਾਨ ਟੂਰਨਾਮੈਂਟ ਵਿਚ ਭਾਗ ਲੈ ਰਹੀਆਂ ਵੱਖ-ਵੱਖ ਟੀਮਾਂ ਨਾਲ ਜਰਨੈਲ ਸਿੰਘ ਔਲਖ ਦੀ ਜਾਣ-ਪਹਿਚਾਣ ਕਰਵਾਈ ਗਈ | ਆਪਣੇ ਸੰਬੋਧਨ ਦੌਰਾਨ ਜਰਨੈਲ ਸਿੰਘ ਔਲਖ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਖੇਡਾਂ ਨਾਲ ਜੁੜਨਾ ਬਹੁਤ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਟੂਰਨਾਮੈਂਟ ਪਿੰਡਾਂ ਵਿਚ ਖੇਡਾਂ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ ਅਤੇ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਵਿਖਾਉਣ ਦਾ ਮੌਕਾ ਮਿਲਦਾ ਹੈ | ਉਨ੍ਹਾਂ ਖਿਡਾਰੀਆਂ ਨੂੰ ਖੇਡ ਭਾਵਨਾ ਨਾਲ ਖੇਡਣ ਅਤੇ ਅੱਗੇ ਵੱਧਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਜਰਨੈਲ ਸਿੰਘ ਅÏਲਖ ਵਲੋਂ ਪ੍ਰਬੰਧਕਾਂ ਦੀ ਹੌਸਲਾ ਅਫਜ਼ਾਈ ਲਈ 11,000 ਰੁਪਏ ਦੀ ਰਾਸ਼ੀ ਦਿੱਤੀ | ਕਲੱਬ ਮੈਂਬਰਾਂ ਨੇ ਜਥੇਦਾਰ ਅÏਲਖ ਦਾ ਧੰਨਵਾਦ ਕਰਦਿਆਂ ਸਨਮਾਨ ਕੀਤਾ | ਇਸ ਮੌਕੇ ਕਾਰਤਿਕ ਰਾਣਾ, ਹਨੀ ਚੌਧਰੀ, ਅਮਿਤ ਰਾਣਾ, ਵਿਜੇ ਕੁਮਾਰ, ਹਰਸ਼ ਰਾਣਾ, ਗੁਰਿੰਦਰ ਚੌਧਰੀ, ਧਰਮਜੀਤ, ਪਿ੍ੰਸ, ਮਨੀ ਕੁਮਾਰ, ਜੱਸੀ, ਦੀਪਕ ਸਮੇਤ ਹੋਰ ਕਈ ਪਿੰਡ ਵਾਸੀ ਅਤੇ ਨੌਜਵਾਨ ਮੌਜੂਦ ਸਨ |