22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਬਲਾਕ ਸੰਮਤੀ ਨੰਗਲ ਦੇ ਚੇਅਰਪਰਸਨ ਅਤੇ ਵਾਈਸ ਚੇਅਰਪਰਸਨ ਦੀ ਚੋਣ <br/>

Ad Position 21
No active advertisement
ਅਜੀਤ ਡੈਸਕ 06-03-2026
ਨੰਗਲ, 5 ਮਾਰਚ (ਪ੍ਰੀਤਮ ਸਿੰਘ ਬਰਾਰੀ)-ਅੱਜ ਬਲਾਕ ਸੰਮਤੀ ਨੰਗਲ ਦੇ ਪੰਚਾਇਤ ਸੰਮਤੀ ਮੈਂਬਰਾਂ ਨੇ ਚੇਅਰਪਰਸਨ ਅਤੇ ਉਪ ਚੇਅਰਪਰਸਨ ਦੀ ਚੋਣ ਪ੍ਰਕਿਰਿਆ ਵਿਚ ਭਾਗ ਲੈ ਕੇ ਮਹਿਲਾ ਉਮੀਦਵਾਰਾਂ ਨੂੰ ਚੇਅਰਪਰਸਨ ਅਤੇ ਉਪ ਚੇਅਰਪਰਸਨ ਚੁਣ ਕੇ ਇਲਾਕੇ ਦੇ ਵਿਕਾਸ ਦੀ ਨੀਂਹ ਨੂੰ ਹੋਰ ਮਜਬੂਤ ਕੀਤਾ ਹੈ | ਹਾਜ਼ਰ ਸਾਰੇ 10 ਪੰਚਾਇਤ ਸੰਮਤੀ ਮੈਂਬਰਾਂ ਨੇ ਸਰਬਸੰਮਤੀ ਨਾਲ ਇਸ ਚੋਣ ਪ੍ਰਕਿਰਿਆ ਨੂੰ ਮੁਕੰਮਲ ਕੀਤਾ ਅਤੇ ਔਰਤਾਂ ਨੂੰ ਅਗਵਾਈ ਕਰਨ ਦਾ ਮੌਕਾ ਦਿੱਤਾ | ਜਿਸ ਦੀ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਿਧਾਇਕ ਸ੍ਰੀ ਅਨੰਦਪੁਰ ਸਾਹਿਬ ਨੇ ਭਰਪੂਰ ਸ਼ਲਾਘਾ ਕੀਤੀ ਹੈ | ਬਲਾਕ ਨੰਗਲ ਦੀ ਪੰਚਾਇਤ ਸਮਿਤੀ ਲਈ ਚੇਅਰਪਰਸਨ ਅਤੇ ਵਾਈਸ ਚੇਅਰਪਰਸਨ ਦੀ ਚੋਣ ਸ਼ਾਂਤੀਪੂਰਵਕ ਅਤੇ ਸਫਲਤਾਪੂਰਵਕ ਸੰਪੰਨ ਹੋ ਗਈ ਹੈ | ਇਸ ਦੌਰਾਨ ਪੰਚਾਇਤ ਸਮਿਤੀ ਦੇ ਮੈਂਬਰਾਂ ਵਲੋਂ ਇਕਜੁੱਟ ਹੋ ਕੇ ਨਵੇਂ ਅਹੁਦਿਆਂ ਲਈ ਪ੍ਰਤੀਨਿਧੀਆਂ ਦੀ ਚੋਣ ਕੀਤੀ ਗਈ | ਚੋਣ ਦੇ ਨਤੀਜਿਆਂ ਅਨੁਸਾਰ ਜੋਨ ਨੰਬਰ 3, ਮਣਕਪੁਰ ਤੋਂ ਪੰਚਾਇਤ ਸਮਿਤੀ ਮੈਂਬਰ ਸ੍ਰੀਮਤੀ ਮਮਤਾ ਦੇਵੀ ਨੂੰ ਬਲਾਕ ਨੰਗਲ ਦੀ ਚੇਅਰਪਰਸਨ ਚੁਣਿਆ ਗਿਆ ਹੈ | ਇਸੇ ਤਰ੍ਹਾਂ ਜੋਨ ਨੰਬਰ 11 ਨਾਨਗਰਾਂ ਤੋਂ ਪੰਚਾਇਤ ਸਮਿਤੀ ਮੈਂਬਰ ਸ੍ਰੀਮਤੀ ਸੀਮਾ ਦੇਵੀ ਨੂੰ ਬਲਾਕ ਨੰਗਲ ਦੀ ਵਾਈਸ ਚੇਅਰਪਰਸਨ ਚੁਣਿਆ ਗਿਆ ਹੈ | ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਨਵੀਂ ਚੁਣੀ ਗਈ ਚੇਅਰਪਰਸਨ ਅਤੇ ਾਈਸ ਚੇਅਰਪਰਸਨ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਪੰਚਾਇਤ ਸਮਿਤੀਆਂ ਪਿੰਡਾਂ ਦੇ ਵਿਕਾਸ ਵਿਚ ਇੱਕ ਮਹੱਤਵਪੂਰਨ ਕੜੀ ਹਨ | ਉਨ੍ਹਾਂ ਨੇ ਕਿਹਾ ਕਿ ਪਿੰਡਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਲੋਕਾਂ ਨੂੰ ਵਧੀਆ ਸਹੂਲਤਾਂ ਪ੍ਰਦਾਨ ਕਰਨ ਅਤੇ ਸਰਕਾਰੀ ਯੋਜਨਾਵਾਂ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਵਿਚ ਪੰਚਾਇਤ ਸਮਿਤੀ ਦੀ ਭੂਮਿਕਾ ਬਹੁਤ ਅਹਿਮ ਹੈ |

Ad Position 22
No active advertisement
ਪਿਛਲੀ ਖ਼ਬਰ ਡਾ. ਪਰਮਜੀਤ ਕੌਰ ਦੀ ਪੁਸਤਕ 'ਸ੍ਰੀ ਅਨੰਦਪੁਰ ਸਾਹਿਬ- ਏ ਸਲੈਸ਼ਟੀਅਲ ਰਿਅਲਮ' ਨੂੰ ਕੀਤਾ ਲੋਕ ਅਰਪਿਤ <br/> ਅਗਲੀ ਖ਼ਬਰ ਨਸ਼ਿਆਂ ਤੋਂ ਦੂਰ ਰਹਿਣ ਲਈ ਖੇਡਾਂ ਨਾਲ ਜੁੜਨਾ ਬਹੁਤ ਜ਼ਰੂਰੀ- ਜਥੇ. ਅÏਲਖ <br/>
Ad Position 24