22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਡਾ. ਪਰਮਜੀਤ ਕੌਰ ਦੀ ਪੁਸਤਕ 'ਸ੍ਰੀ ਅਨੰਦਪੁਰ ਸਾਹਿਬ- ਏ ਸਲੈਸ਼ਟੀਅਲ ਰਿਅਲਮ' ਨੂੰ ਕੀਤਾ ਲੋਕ ਅਰਪਿਤ <br/>

Ad Position 21
No active advertisement
ਅਜੀਤ ਡੈਸਕ 06-03-2026
ਸ੍ਰੀ ਅਨੰਦਪੁਰ ਸਾਹਿਬ, 5 ਮਾਰਚ (ਜੇ ਐਸ ਨਿੱਕੂਵਾਲ/ਕਰਨੈਲ ਸਿੰਘ)- ਹੋਲਾ ਮਹੱਲਾ ਮੌਕੇ ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਦੀ ਧਾਰਮਿਕ ਵਿਭਾਗ ਦੀ ਮੁਖੀ ਅਤੇ ਐਸੋਸੀਏਟ ਪ੍ਰੋ: ਡਾ. ਪਰਮਜੀਤ ਕੌਰ ਦੀ ਲਿਖੀ ਗਈ ਕਿਤਾਬ 'ਸ੍ਰੀ ਅਨੰਦਪੁਰ ਸਾਹਿਬ- ਏ ਸਲੈਸ਼ਟੀਅਲ ਰਿਅਲਮ' ਨੂੰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡ. ਹਰਜਿੰਦਰ ਸਿੰਘ ਧਾਮੀ ਵਲੋਂ ਲੋਕ ਅਰਪਿਤ ਕੀਤਾ ਗਿਆ | ਉਨ੍ਹਾਂ ਕਿਹਾ ਕਿ ਡਾ. ਪਰਮਜੀਤ ਕੌਰ ਵਲੋਂ ਇਹ ਕਿਤਾਬ ਸ੍ਰੀ ਅਨੰਦਪੁਰ ਸਾਹਿਬ ਦੇ ਅਧਿਆਤਮਿਕ, ਇਤਿਹਾਸਕ ਅਤੇ ਸਭਿਆਚਾਰਕ ਮਹੱਤਵ ਨੂੰ ਦੁਨੀਆ ਸਾਹਮਣੇ ਪੇਸ਼ ਕਰਨ ਵਿਚ ਅਹਿਮ ਭੂਮਿਕਾ ਨਿਭਾਏਗੀ | ਉਨ੍ਹਾਂ ਕਿਹਾ ਕਿ ਲੇਖਕਾ ਨੇ ਆਪਣੇ ਅਧਿਐਨ ਅਤੇ ਖੋਜ ਰਾਹੀ ਸਿੱਖ ਧਾਰਮਿਕ ਸਥਾਨ ਨੂੰ ''ਵਿਸਮਾਦੀ ਮੰਡਲ ਦੀ ਧਰਤੀ'' ਵਜੋਂ ਦਰਸਾਇਆ ਹੈ | ਜਿੱਥੇ ਸਿੱਖ ਧਰਮ ਦੀ ਮਹਾਨ ਵਿਰਾਸਤ ਅਤੇ ਆਤਮਿਕ ਪੇ੍ਰਰਨਾ ਦੀ ਝਲਕ ਮਿਲਦੀ ਹੈ | ਉਨ੍ਹਾਂ ਲੇਖਕਾ ਨੂੰ ਕਿਹਾ ਕਿ ਇਸ ਦਾ ਪੰਜਾਬੀ ਅਨੁਵਾਦ ਵੀ ਕਰਨ ਦੀ ਅਪੀਲ ਕੀਤੀ | ਕਿਤਾਬ ਦੀ ਲੇਖਕਾ ਡਾ. ਪਰਮਜੀਤ ਕੌਰ ਨੇ ਪ੍ਰਧਾਨ ਸ਼ੋ੍ਰਮਣੀ ਕਮੇਟੀ ਅਤੇ ਹੋਰ ਸ਼ਖ਼ਸੀਅਤਾਂ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਇਸ ਰਚਨਾ ਨਾਲ ਸ੍ਰੀ ਅਨੰਦਪੁਰ ਸਾਹਿਬ ਦੀ ਮਹਿਮਾ ਅਤੇ ਉਸਦੀ ਅਧਿਆਤਮਿਕ ਮਹੱਤਤਾ ਨੂੰ ਨਵੇਂ ਢੰਗ ਨਾਲ ਪੇਸ਼ ਕਰਨ ਦਾ ਯਤਨ ਕੀਤਾ ਗਿਆ ਹੈ | ਦੱਸਣਯੋਗ ਹੈ ਕਿ ਡਾ. ਪਰਮਜੀਤ ਕੌਰ ਦਰਜਨ ਦੇ ਕਰੀਬ ਪੁਸਤਕਾਂ ਲਿਖ ਕੇ ਪੰਥ ਦੀ ਝੋਲੀ ਵਿਚ ਪਾ ਚੁੱਕੀ ਹੈ | ਇਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਧਨੌਲਾ, ਸ਼ੋ੍ਰਮਣੀ ਕਮੇਟੀ ਦੇ ਅਤਿ੍ੰਗ ਕਮੇਟੀ ਦੇ ਮੈਂਬਰ ਡਾ. ਦਲਜੀਤ ਸਿੰਘ ਭਿੰਡਰ, ਸ਼ੋ੍ਰਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਸ਼ੋ੍ਰਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਮੁੱਖ ਗ੍ਰੰਥੀ ਗਿਆਨੀ ਜ਼ੋਗਿੰਦਰ ਸਿੰਘ, ਮੈਨੇਜਰ ਮਲਕੀਤ ਸਿੰਘ, ਵਧੀਕ ਮੈਨੇਜਰ ਐਂਡ. ਹਰਦੇਵ ਸਿੰਘ ਸਮੇਤ ਵੱਡੀ ਗਿਣਤੀ ਵਿਚ ਸ਼ਖ਼ਸੀਅਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵਲੋਂ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਦਿੱਤਾ ਮੰਗ-ਪੱਤਰ <br/> ਅਗਲੀ ਖ਼ਬਰ ਬਲਾਕ ਸੰਮਤੀ ਨੰਗਲ ਦੇ ਚੇਅਰਪਰਸਨ ਅਤੇ ਵਾਈਸ ਚੇਅਰਪਰਸਨ ਦੀ ਚੋਣ <br/>
Ad Position 24