15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਸ਼੍ਰੋਮਣੀ ਕਮੇਟੀ ਵਲੋਂ ਹੋਲਾ ਮਹੱਲਾ 'ਚ ਪਹੁੰਚਣ ਵਾਲੀ ਸੰਗਤ ਦਾ ਕੀਤਾ ਧੰਨਵਾਦ <br/>

Ad Position 21
No active advertisement
ਅਜੀਤ ਡੈਸਕ 07-03-2026
ਸ੍ਰੀ ਅਨੰਦਪੁਰ ਸਾਹਿਬ, 6 ਮਾਰਚ (ਜੇ. ਐਸ. ਨਿੱਕੂਵਾਲ/ਕਰਨੈਲ ਸਿੰਘ)-ਖ਼ਾਲਸਾਈ ਜਾਹੋ ਜਲਾਲ ਦਾ ਪ੍ਰਤੀਕ ਕੌਮੀ ਜੋੜ ਮੇਲਾ ਹੋਲਾ ਮਹੱਲਾ ਦੀ ਸਪੂਰਨਤਾ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨਿਹੰਗ ਸਿੰਘ ਜਥੇਬੰਦੀਆਂ, ਲੰਗਰ ਕਮੇਟੀਆਂ, ਸੰਤਾਂ ਮਹਾ ਪੁਰਸ਼ਾ ਤੇ ਲੱਖਾਂ ਦੀ ਗਿਣਤੀ ਵਿਚ ਪਹੁੰਚੀਆਂ ਸੰਗਤਾਂ ਦਾ ਧੰਨਵਾਦ ਕੀਤਾ ਹੈ | ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਮਲਕੀਤ ਸਿੰਘ ਤੇ ਵਧੀਕ ਮੈਨੇਜਰ ਐਡ. ਹਰਦੇਵ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੀ ਆਮਦ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡ. ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਪੁਖਤਾ ਇੰਤਜਾਮ ਕੀਤੇ ਗਏ ਸੀ, ਜਿਨ੍ਹਾਂ 'ਚ ਗੱਠੜੀ ਘਰ, ਲੰਗਰ, ਡਿਸਪੈਂਸਰੀਆਂ ਤੇ ਰਿਹਾਇਸ਼ ਸ਼ਾਮਿਲ ਹਨ | ਜਿਨ੍ਹਾਂ ਲਈ ਸ੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਸ੍ਰੀ ਅੰਮਿ੍ਤਸਰ ਵਲੋਂ ਵੱਖਰਾ ਸਟਾਫ਼ ਵੀ ਭੇਜਿਆ ਗਿਆ ਸੀ | ਇਸ ਕਾਰਜ ਦੀ ਸੰਪੂਰਨਤਾ ਲਈ ਉਹ ਸਾਰੀਆਂ ਸ਼ਖ਼ਸੀਅਤਾਂ ਦਾ ਧੰਨਵਾਦ ਕਰਦੇ ਹਨ, ਜਿਨ੍ਹਾਂ ਇਸ ਪਵਿੱਤਰ ਕਾਰਜ ਵਿਚ ਯੋਗਦਾਨ ਪਾਇਆ ਹੈ | ਇਸ ਮੌਕੇ ਮੁੱਖ ਗ੍ਰੰਥੀ ਗਿਆਨੀ ਜ਼ੋਗਿੰਦਰ ਸਿੰਘ, ਵਧੀਕ ਮੈਨੇਜਰ ਸੰਦੀਪ ਸਿੰਘ ਕਲੋਤਾ, ਮੀਤ ਮੈਨੇਜਰ ਐਡ. ਜ਼ਸਵੀਰ ਸਿੰਘ, ਅਮਰਜੀਤ ਸਿੰਘ ਬਾੜੀਆਂ, ਜਗਨੰਦਨ ਸਿੰਘ, ਭੁਪਿੰਦਰ ਸਿੰਘ ਬੀਕਾਪੁਰ, ਚੰਦਰਪਾਲ ਸਿੰਘ, ਸੂਚਨਾ ਅਫਸਰ ਹਰਪ੍ਰੀਤ ਸਿੰਘ, ਜਸਵੀਰ ਸਿੰਘ ਰਿਕਾਰਡ ਕੀਪਰ, ਦਵਿੰਦਰ ਸਿੰਘ, ਗਗਨਦੀਪ ਸਿੰਘ ਤੇ ਗੁਰਦੀਪ ਸਿੰਘ ਸਮੇਤ ਵੱਡੀ ਗਿਣਤੀ 'ਚ ਸ੍ਰੋਮਣੀ ਕਮੇਟੀ ਮੁਲਾਜਮ ਹਾਜ਼ਰ ਸੀ |

Ad Position 22
No active advertisement
ਪਿਛਲੀ ਖ਼ਬਰ ਪ੍ਰੀਤਮ ਸਿੰਘ ਦਿਉਲ ਸਮਾਜਿਕ ਸਿੱਖਿਆ ਅਤੇ ਪੰਚਾਇਤ ਅਫ਼ਸਰ ਬਣੇ <br/> ਅਗਲੀ ਖ਼ਬਰ ਬਾਬਾ ਬਲਬੀਰ ਸਿੰਘ 96 ਕਰੋੜੀ ਵਲੋਂ ਹੋਲਾ ਮਹੱਲਾ ਸਮਾਗਮਾਂ ਦੀ ਸੰਪੂਰਨਤਾ 'ਤੇ ਸਮੂਹ ਜਥੇਬੰਦੀਆਂ ਤੇ ਸੰਗਤਾਂ ਦਾ ਧੰਨਵਾਦ...
Ad Position 24