15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਹੋਲਾ ਮਹੱਲਾ ਮੌਕੇ ਲਗਾਇਆ ਮੈਡੀਕਲ ਕੈਂਪ <br/>

Ad Position 21
No active advertisement
ਅਜੀਤ ਡੈਸਕ 07-03-2026
ਰੂਪਨਗਰ, 6 ਮਾਰਚ (ਸਤਨਾਮ ਸਿੰਘ ਸੱਤੀ)-ਲੈਮਰਿਨ ਟੈਕ ਸਕਿੱਲਜ਼ ਯੂਨੀਵਰਸਿਟੀ ਦੀ ਐਨ.ਐਸ.ਐਸ. ਯੂਨਿਟ ਵਲੋਂ ਇੰਡੀਅਨ ਰੈੱਡ ਕਰਾਸ ਸੋਸਾਇਟੀ ਰੂਪਨਗਰ ਦੇ ਸਹਿਯੋਗ ਨਾਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਏ ਗਏ ਇਤਿਹਾਸਕ ਹੋਲਾ ਮੁਹੱਲਾ ਤਿਉਹਾਰ ਮੌਕੇ ਮੈਡੀਕਲ ਕੈਂਪ ਲਗਾਇਆ ਗਿਆ | ਯੂਨੀਵਰਸਿਟੀ ਦੇ ਐਨ.ਐਸ.ਐਸ. ਵਲੰਟੀਅਰਾਂ ਨੇ ਤਿਉਹਾਰ ਵਿਚ ਆਏ ਸ਼ਰਧਾਲੂਆਂ ਅਤੇ ਸੈਲਾਨੀਆਂ ਦੀ ਸੇਵਾ ਕਰਦਿਆਂ ਉਨ੍ਹਾਂ ਨੂੰ ਡਾਕਟਰੀ ਅਤੇ ਮੁਢਲੀ ਸਹਾਇਤਾ ਪ੍ਰਦਾਨ ਕੀਤੀ | ਇਹ ਕੈਂਪ 1 ਮਾਰਚ ਤੋਂ 4 ਮਾਰਚ ਤੱਕ ਰਤਨ ਕੌਰ, ਸਹਾਇਕ ਡਾਇਰੈਕਟਰ ਯੁਵਾ ਸੇਵਾਵਾਂ ਦੀ ਦੇਖ-ਰੇਖ ਹੇਠ ਲਗਾਇਆ ਗਿਆ | ਵਲੰਟੀਅਰਾਂ ਨੇ ਸ਼ਰਧਾਲੂਆਂ ਨੂੰ ਡਾਕਟਰੀ ਸਹਾਇਤਾ ਦਿੱਤੀ ਅਤੇ ਪੂਰੀ ਹਮਦਰਦੀ ਅਤੇ ਸਮਰਪਣ ਭਾਵਨਾ ਨਾਲ ਸੇਵਾ ਨਿਭਾਈ | ਇਸ ਦੇ ਨਾਲ ਹੀ ਯੂਨੀਵਰਸਿਟੀ ਦੀ ਦਾਖਲਾ ਟੀਮ ਵਲੋਂ ਸੰਗਤਾਂ ਲਈ ਕਰੀਅਰ ਕਾਉਂਸਲਿੰਗ ਸੈਸ਼ਨ ਵੀ ਕਰਵਾਏ ਗਏ | ਉਨ੍ਹਾਂ ਨੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਯੂਨੀਵਰਸਿਟੀ ਵਿਚ ਚਲ ਰਹੇ ਹੁਨਰ-ਅਧਾਰਤ ਅਤੇ ਉਦਯੋਗ-ਕੇਂਦਰਿਤ ਕੋਰਸਾਂ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ ਯੂਨੀਵਰਸਿਟੀ ਦੇ ਚਾਂਸਲਰ ਐਨ.ਐਸ. ਰਿਆਤ ਅਤੇ ਵਾਈਸ ਚਾਂਸਲਰ ਡਾ. ਏ. ਐਸ. ਚਾਵਲਾ ਨੇ ਵੀ ਵਿਦਿਆਰਥੀਆਂ ਦੇ ਸਮਾਜਿਕ ਸੇਵਾ ਪ੍ਰਤੀ ਸਮਰਪਣ ਅਤੇ ਮਨੁੱਖਤਾ ਲਈ ਕੀਤੇ ਯਤਨਾਂ ਦੀ ਪ੍ਰਸ਼ੰਸਾ ਕੀਤੀ |

Ad Position 22
No active advertisement
ਪਿਛਲੀ ਖ਼ਬਰ ਰੋਪੜ ਕਾਲਜ ਦੇ 17 ਵਿਦਿਆਰਥੀਆਂ ਨੂੰ ਵਜੀਫ਼ਾ ਚੈੱਕ ਵੰਡੇ <br/> ਅਗਲੀ ਖ਼ਬਰ ਮਾਤਾ ਚਰਨਜੀਤ ਕੌਰ ਦੀ ਮੌਤ 'ਤੇ ਮਾਸਟਰ ਹਰਜਿੰਦਰ ਸਿੰਘ ਬਜਰੂੜ ਨਾਲ ਕੀਤਾ ਦੁੱਖ ਸਾਂਝਾ <br/>
Ad Position 24