15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਰੋਪੜ ਕਾਲਜ ਦੇ 17 ਵਿਦਿਆਰਥੀਆਂ ਨੂੰ ਵਜੀਫ਼ਾ ਚੈੱਕ ਵੰਡੇ <br/>

Ad Position 21
No active advertisement
ਅਜੀਤ ਡੈਸਕ 07-03-2026
ਰੂਪਨਗਰ, 6 ਮਾਰਚ (ਗੁਰਪ੍ਰੀਤ ਸਿੰਘ ਹੁੰਦਲ)-ਸਰਕਾਰੀ ਕਾਲਜ ਰੋਪੜ ਵਿਖੇ ਪਿ੍ੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਹੇਠ ਸਰਕਾਰੀ ਕਾਲਜ ਰਿਟਾਇਰਡ ਟੀਚਰ ਵੈੱਲਫੇਅਰ ਐਸੋਸੀਏਸ਼ਨ ਪੰਜਾਬ ਵਲੋਂ ਲੋੜਵੰਦ ਅਤੇ ਮੈਰਿਟ ਵਿਚ ਆਉਣ ਵਾਲੇ ਵਿਦਿਆਰਥੀਆਂ ਨੂੰ ਵਜ਼ੀਫੇ ਦਿੱਤੇ ਜਾਂਦੇ ਹਨ, ਜਿਸ ਤਹਿਤ ਸਰਕਾਰੀ ਕਾਲਜ ਰਿਟਾਇਰਡ ਟੀਚਰ ਵੈੱਲਫੇਅਰ ਐਸੋਸੀਏਸ਼ਨ (ਪੰਜਾਬ) ਦੇ ਟਰਾਈਸਿਟੀ ਪ੍ਰਧਾਨ ਡਾ. ਸੰਤ ਸੁਰਿੰਦਰਪਾਲ ਸਿੰਘ, ਡਾ. ਗੁਰਜੰਟ ਸਿੰਘ, ਜਨਰਲ ਸਕੱਤਰ, ਸਟੇਟ ਪ੍ਰੈੱਸ ਸੈਕਟਰੀ ਪ੍ਰੋ. ਬੀ.ਐੱਸ. ਸਤਿਆਲ ਅਤੇ ਮੈਂਬਰ ਡਾ. ਹਰਜਸ ਕੌਰ, ਪ੍ਰੋ. ਪਿਆਰਾ ਸਿੰਘ, ਡਾ. ਘਨਸ਼ਾਮ ਸਿੰਘ ਭੁੱਲਰ ਨੇ ਕਾਲਜ ਦੇ 17 ਵਿਦਿਆਰਥੀਆਂ ਨੂੰ ਵਜ਼ੀਫ਼ਾ ਚੈੱਕ ਤਕਸੀਮ ਕੀਤੇ | ਪਿ੍ੰਸੀਪਲ ਜਤਿੰਦਰ ਸਿੰਘ ਗਿੱਲ ਨੇ ਆਏ ਮਹਿਮਾਨਾ ਨੂੰ ਜੀ ਆਇਆਂ ਕਿਹਾ ਅਤੇ ਐਸੋਸੀਏਸ਼ਨ ਦੇ ਮੈਂਬਰਾਂ ਦਾ ਉਚੇਚੇ ਤੌਰ 'ਤੇ ਧੰਨਵਾਦ ਕੀਤਾ, ਜਿਨ੍ਹਾਂ ਨੇ ਲੋੜਵੰਦ ਅਤੇ ਮੈਰਿਟ ਵਿਚ ਆਉਣ ਵਾਲੇ ਵਿਦਿਆਰਥੀਆਂ ਨੂੰ 2500 ਰੁਪਏ ਪ੍ਰਤੀ ਵਿਦਿਆਰਥੀ ਵਜੀਫਾ ਦੇ ਕੇ ਉਚੇਰੀ ਪੜ੍ਹਾਈ ਕਰਨ ਲਈ ਉਤਸ਼ਾਹਤ ਕੀਤਾ | ਇਸ ਮੌਕੇ ਕਾਲਜ ਦੇ ਪੁਰਾਣੇ ਰਿਟਾਇਰਡ ਪ੍ਰੋਫੈਸਰ ਸਾਹਿਬਾਨ ਨੇ ਕਾਲਜ ਦੇ ਵੱਖ-ਵੱਖ ਵਿਸ਼ਿਆ ਪੰਜਾਬੀ, ਅਰਥ ਸਾਸ਼ਤਰ, ਜੋਗਰਫੀ, ਫਿਜਿਕਸ, ਮਿਊਜਿਕ ਵੋਕਲ ਵਿਚ ਚੰਗੇ ਨੰਬਰ ਲੈ ਕੇ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਖਾਸ ਤੌਰ 'ਤੇ 2500 ਰੁਪਏ ਸਨਮਾਨ ਰਾਸ਼ੀ ਦਿੱਤੀ | ਡਾ. ਸੰਤ ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਸਰਕਾਰੀ ਕਾਲਜ ਰਿਟਾਇਰਡ ਟੀਚਰ ਵੈੱਲਫੇਅਰ ਐਸੋਸੀਏਸ਼ਨ ਪੰਜਾਬ ਵਲੋਂ ਪੰਜਾਬ ਰਾਜ ਦੇ ਸਰਕਾਰੀ ਕਾਲਜਾਂ ਦੇ ਵਿਦਿਆਰਥੀਆਂ ਨੂੰ ਇਹ ਵਜੀਫਾ ਪ੍ਰਦਾਨ ਕੀਤਾ ਜਾਂਦਾ ਹੈ | ਡਾ. ਗੁਰਜੰਟ ਸਿੰਘ ਨੇ ਵਿਦਿਆਰਥੀਆਂ ਨੂੰ ਵਜੀਫਾ ਸਕੀਮਾਂ ਦਾ ਸਹੀ ਲਾਭ ਲੈ ਕੇ ਜੀਵਨ ਵਿਚ ਅੱਗੇ ਵਧਣ ਲਈ ਲਈ ਪ੍ਰੇਰਨਾ ਦਿੱਤੀ | ਇਸ ਪ੍ਰੋਗਰਾਮ ਦੇ ਕਨਵੀਨਰ ਡਾ. ਜਤਿੰਦਰ ਕੁਮਾਰ ਨੇ ਮੰਚ ਸੰਚਾਲਨ ਦੀ ਭੂਮਿਕਾ ਨਿਭਾਈ ਅਤੇ ਸਮਾਰੋਹ ਨੂੰ ਸਫ਼ਲ ਬਣਾਉਣ ਵਿਚ ਡਾ. ਨੀਰੂ ਚੋਪੜਾ, ਡਾ. ਆਰਤੀ, ਡਾ. ਰੀਨਾ ਰਾਣੀ, ਪ੍ਰੋ. ਜੁਪਿੰਦਰ ਕੌਰ, ਪ੍ਰੋ. ਮਨਪ੍ਰੀਤ ਕੌਰ ਅਤੇ ਪ੍ਰੋ. ਨਤਾਸ਼ਾ ਕਾਲੜਾ ਨੇ ਅਹਿਮ ਸਹਿਯੋਗ ਦਿੱਤਾ | ਇਸ ਮੌਕੇ ਡਾ. ਨਿਰਮਲ ਸਿੰਘ ਬਰਾੜ, ਪ੍ਰੋ. ਅਰਵਿੰਦਰ ਕੌਰ ਤੋਂ ਇਲਾਵਾ ਸਟਾਫ਼ ਮੈਂਬਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਕਾਲਜ ਰੋਪੜ ਵਿਖੇ ਰੁਜ਼ਗਾਰ ਦੇ ਮੌਕੇ ਵਜੋਂ ਉੱਦਮਤਾ ਅਤੇ ਨਵੀਨਤਾ 'ਤੇ ਸੈਮੀਨਾਰ <br/> ਅਗਲੀ ਖ਼ਬਰ ਹੋਲਾ ਮਹੱਲਾ ਮੌਕੇ ਲਗਾਇਆ ਮੈਡੀਕਲ ਕੈਂਪ <br/>
Ad Position 24