ਰੂਪਨਗਰ, 6 ਮਾਰਚ (ਗੁਰਪ੍ਰੀਤ ਸਿੰਘ ਹੁੰਦਲ)-ਸਰਕਾਰੀ ਕਾਲਜ ਰੋਪੜ ਵਿਖੇ ਇਨੋਵੇਸ਼ਨ ਐਕਟੀਵਿਟੀ ਕਮੇਟੀ ਸੈੱਲ ਵਲੋਂ ਇੱਕ ਵਿਸ਼ੇਸ਼ ਸੈਮੀਨਾਰ ਰੁਜ਼ਗਾਰ ਦੇ ਮੌਕੇ ਵਜੋਂ ਉੱਦਮਤਾ ਅਤੇ ਨਵੀਨਤਾ 'ਤੇ ਸੈਮੀਨਾਰ ਪਿ੍ੰਸੀਪਲ ਜਤਿੰਦਰ ਸਿੰਘ ਗਿੱਲ ਦੀ ਰਹਿਨੁਮਾਈ ਹੇਠ ਕਰਵਾਇਆ ਗਿਆ | ਇਸ ਸੈਮੀਨਾਰ ਦੇ ਮੁੱਖ ਬੁਲਾਰੇ ਪ੍ਰੋ. ਲਵਲੀਨ ਵਰਮਾ ਨੇ ਵਿਸ਼ੇਸ਼ ਤੌਰ 'ਤੇ ਵਿਦਿਆਰਥੀਆਂ ਨਾਲ ਸੰਵਾਦ ਰਚਾਇਆ | ਪ੍ਰੋਗਰਾਮ ਦੀ ਸ਼ੁਰੂਆਤ ਕਨਵੀਨਰ ਇਨੋਵੇਸ਼ਨ ਐਕਟੀਵਿਟੀ ਕਮੇਟੀ ਡਾ. ਜਤਿੰਦਰ ਕੁਮਾਰ ਨੇ ਸਾਰਿਆਂ ਨੂੰ ਜੀ ਆਇਆਂ ਨੂੰ ਕਹਿ ਕੇ ਕੀਤੀ ਅਤੇ ਮੁੱਖ ਬੁਲਾਰੇ ਪ੍ਰੋ. ਲਵਲੀਨ ਵਰਮਾ ਦੇ ਪੀ.ਪੀ.ਟੀ ਰਾਹੀਂ ਉੱਦਮ ਦੇ ਖੇਤਰ ਵਿਚ ਵਿਦਿਆਰਥੀਆਂ ਦੁਆਰਾ ਪ੍ਰਾਪਤ ਕੀਤੇ ਜਾ ਸਕਣ ਵਾਲੇ ਮੌਕਿਆਂ ਸਬੰਧੀ ਜਾਣਕਾਰੀ ਸਾਂਝੀ ਕੀਤੀ | ਮੁੱਖ ਬੁਲਾਰੇ ਰਿਸਰਚ ਨੂੰ ਮਾਰਕੀਟ ਤੱਕ ਪਹੁੰਚਾਉਣ ਦਾ ਕੰਮ ਕਿਵੇਂ ਕੀਤਾ ਜਾਵੇ, ਬਾਰੇ ਵਿਸਥਾਰ ਨਾਲ ਦੱਸਿਆ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਮੱਸਿਆਵਾਂ ਨੂੰ ਮੌਕੇ ਵਜੋਂ ਸਮਝਣ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ ਕਾਲਜ ਪਿ੍ੰਸੀਪਲ ਜਤਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਆਪਣੇ ਬਾਰੇ ਅਤੇ ਆਪਣੇ ਭਵਿੱਖ ਬਾਰੇ ਸਪਸ਼ਟ ਹੋਣ ਲਈ ਪ੍ਰੇਰਿਤ ਕੀਤਾ | ਇਨੋਵੇਸ਼ਨ ਐਕਟੀਵਿਟੀ ਕਮੇਟੀ ਦੇ ਮੈਂਬਰ ਡਾ. ਨੀਰੂ ਚੋਪੜਾ, ਡਾ. ਆਰਤੀ, ਡਾ. ਰੀਨਾ ਰਾਣੀ, ਪ੍ਰੋ. ਜੁਪਿੰਦਰ ਕੌਰ, ਪ੍ਰੋ. ਮਨਪ੍ਰੀਤ ਕੌਰ ਅਤੇ ਪ੍ਰੋ. ਨਤਾਸ਼ਾ ਕਾਲੜਾ ਨੇ ਆਪਣੀਆਂ ਡਿਊਟੀਆਂ ਨੂੰ ਬਾਖੂਬੀ ਨਿਭਾਉਂਦੇ ਪ੍ਰੋਗਰਾਮ ਨੂੰ ਸਫਲ ਬਣਾਇਆ | ਇਸ ਮੌਕੇ ਹੋਰਨਾਂ ਤੋਂ ਇਲਾਵਾ ਇਨੋਵੇਸ਼ਨ ਇੰਸਟੀਚਿਊਟ ਸੈੱਲ ਦੇ ਕਨਵੀਨਰ ਪ੍ਰੋ. ਅਰਵਿੰਦਰ ਕੌਰ ਨੇ ਵਿਸ਼ੇਸ਼ ਸਹਿਯੋਗ ਦਿੱਤਾ ਅਤੇ ਪ੍ਰੋਗਰਾਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਵਿਚ ਮਦਦ ਕੀਤੀ |