15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਵਿਖੇ ਕੈਰੀਅਰ ਸੈਮੀਨਾਰ <br/>

Ad Position 21
No active advertisement
ਅਜੀਤ ਡੈਸਕ 07-03-2026
ਬੇਲਾ, 6 ਮਾਰਚ (ਮਨਜੀਤ ਸਿੰਘ ਸੈਣੀ)-ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਵਿਖੇ ਵਿੱਦਿਆ ਹਾਸਲ ਕਰ ਰਹੇ ਵਿਦਿਆਰਥੀਆਂ ਨੂੰ ਸਹੀ ਦਿਸ਼ਾ ਦੇਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਲੋਂ ਇੱਕ ਕਿੱਤਾ ਅਗਵਾਈ ਸੈਮੀਨਾਰ ਦਾ ਆਯੋਜਨ ਕੀਤਾ ਗਿਆ | ਇਸ ਸੈਸ਼ਨ ਦੌਰਾਨ ਕੈਰੀਅਰ ਕਾਊਾਸਲਰ ਜਸਵੀਰ ਸਿੰਘ ਵਲੋਂ ਵਿਦਿਆਰਥੀਆਂ ਨੂੰ ਬੀ.ਬੀ.ਏ, ਬੀ.ਕਾਮ, ਐਮ.ਕਾਮ, ਡਿਪਲੋਮਾ ਵਰਗੀਆਂ ਤਕਨੀਕੀ ਯੋਗਤਾਵਾਂ ਪੂਰੀਆਂ ਕਰਨ ਤੋਂ ਬਾਅਦ ਉਪਲੱਬਧ ਵੱਖ-ਵੱਖ ਕਰੀਅਰ ਮੌਕਿਆਂ ਬਾਰੇ ਮਾਰਗਦਰਸ਼ਨ ਕੀਤਾ ਗਿਆ | ਇਸ ਕੈਰੀਅਰ ਸੈਮੀਨਾਰ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਪੜ੍ਹਾਈ ਮੁਕੰਮਲ ਕਰਨ ਤੋਂ ਬਾਅਦ ਸਵੈ-ਰੋਜ਼ਗਾਰ ਅਪਣਾਉਣ ਲਈ ਪ੍ਰੇਰਿਤ ਕਰਨ ਲਈ ਪੰਜਾਬ ਸਰਕਾਰ ਦੀਆਂ ਘੱਟ ਵਿਆਜ ਵਾਲੀਆਂ ਕਰਜ਼ਾ ਸਹੂਲਤਾਵਾਂ ਦੇ ਲਾਭਾਂ ਨਾਲ ਸਬੰਧਤ ਸਵੈ-ਰੋਜ਼ਗਾਰ ਸਕੀਮਾਂ ਬਾਰੇ ਵਿਸਤਿ੍ਤ ਜਾਣਕਾਰੀ ਪ੍ਰਦਾਨ ਕੀਤੀ ਗਈ | ਇਸ ਮੌਕੇ ਵਿਦਿਆਰਥੀਆਂ ਨੂੰ ਐਸ.ਐਸ.ਸੀ, ਸੀ.ਐੱਚ.ਐਸ.ਐੱਲ, ਐਸ.ਐਸ.ਸੀ ਸੀ.ਜੀ.ਐਲ ਅਤੇ ਪੀ.ਐਸ.ਐਸ.ਐਸ.ਬੀ ਵਰਗੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਰਾਹੀਂ ਸਰਕਾਰੀ ਨੌਕਰੀ ਦੇ ਮੌਕਿਆਂ ਬਾਰੇ ਵੀ ਜਾਣੂ ਕਰਵਾਇਆ ਗਿਆ | ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਪਰਸਨੈਲਿਟੀ ਡਿਵੈਲਪਮੈਂਟ, ਕੈਰੀਅਰ ਯੋਜਨਾਬੰਦੀ ਅਤੇ ਰੁਜ਼ਗਾਰ ਦੇ ਮੌਕਿਆਂ ਅਤੇ ਕਰੀਅਰ ਨਾਲ ਸਬੰਧਤ ਸੇਵਾਵਾਂ ਦਾ ਲਾਭ ਲੈਣ ਲਈ ਵਿਭਾਗ ਦੇ ਪੀ.ਜੀ.ਆਰ.ਕਾਮ ਅਤੇ ਨੈਸ਼ਨਲ ਕਰੀਅਰ ਸਰਵਿਸ ਪੋਰਟਲਾਂ 'ਤੇ ਆਨਲਾਈਨ ਰਜਿਸਟਰੇਸ਼ਨ ਦੀ ਮਹੱਤਤਾ ਬਾਰੇ ਮਾਰਗਦਰਸ਼ਨ ਦਿੱਤਾ ਗਿਆ | ਸੈਸ਼ਨ ਇੰਟਰਐਕਟਿਵ ਅਤੇ ਜਾਣਕਾਰੀ ਭਰਪੂਰ ਸੀ, ਜਿਸ ਨਾਲ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਭਵਿੱਖ ਦੇ ਕੈਰੀਅਰ ਮਾਰਗਾਂ ਅਤੇ ਉਪਲੱਬਧ ਮੌਕਿਆਂ ਬਾਰੇ ਸਪੱਸ਼ਟਤਾ ਪ੍ਰਾਪਤ ਕਰਨ ਵਿਚ ਮਦਦ ਮਿਲੀ | ਇਹ ਸੈਮੀਨਾਰ ਪਿ੍ੰਸੀਪਲ, ਡਾ. ਸਤਵੰਤ ਕੌਰ ਸਾਹੀ ਦੇ ਦੇਖ-ਰੇਖ ਹੇਠ ਸਫਲਤਾਪੂਰਵਕ ਮੁਕੰਮਲ ਹੋਇਆ | ਇਸ ਮੌਕੇ ਟੀ.ਪੀ.ਓ ਡਾ. ਗੁਰਲਾਲ ਸਿੰਘ, ਫੈਕਲਟੀ ਡਾ. ਰਾਕੇਸ਼ ਜੋਸ਼ੀ, ਡਾ. ਹਰਪ੍ਰੀਤ ਸਿੰਘ, ਗਗਨਦੀਪ ਕੌਰ, ਗੁਰਿੰਦਰ ਸਿੰਘ, ਹਰਪ੍ਰੀਤ ਕੌਰ, ਰੁਪਿੰਦਰ ਕੌਰ, ਗਗਨਜੋਤ ਕੌਰ ਵੀ ਅਹਿਮ ਭੂਮਿਕਾ ਨਿਭਾਈ ਗਈ |

Ad Position 22
No active advertisement
ਪਿਛਲੀ ਖ਼ਬਰ ਪਿੰਡ ਜੱਲੂਵਾਲ ਵਿਖੇ ਅੰਮਿ੍ਤ ਸੰਚਾਰ 15 ਨੂੰ ਅਗਲੀ ਖ਼ਬਰ ਸਰਕਾਰੀ ਕਾਲਜ ਰੋਪੜ ਵਿਖੇ ਰੁਜ਼ਗਾਰ ਦੇ ਮੌਕੇ ਵਜੋਂ ਉੱਦਮਤਾ ਅਤੇ ਨਵੀਨਤਾ 'ਤੇ ਸੈਮੀਨਾਰ <br/>
Ad Position 24