15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਮੜੌਲੀ ਵਿਖੇ 5 ਰੋਜ਼ਾ ਧਾਰਮਿਕ ਸਮਾਗਮ ਦਾ ਪੋਸਟਰ ਕੀਤਾ ਜਾਰੀ <br/>

Ad Position 21
No active advertisement
ਅਜੀਤ ਡੈਸਕ 07-03-2026
ਮੋਰਿੰਡਾ, 6 ਮਾਰਚ (ਪਿ੍ਤਪਾਲ ਸਿੰਘ)-ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾਂ ਸ਼ਹੀਦੀ ਦਿਹਾੜਾ ਤੇ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਪਿੰਡ ਮੜੌਲੀ ਕਲਾਂ ਵਿਖੇ ਕਰਵਾਏ ਜਾ ਰਹੇ ਪੰਜ ਰੋਜ਼ਾ ਧਾਰਮਿਕ ਸਮਾਗਮ ਦਾ ਪੋਸਟਰ ਜਾਰੀ ਕਰਦਿਆਂ ਸਮਾਗਮ ਦੇ ਮੁੱਖ ਪ੍ਰਬੰਧਕ ਭਾਈ ਸੁਰਿੰਦਰਪਾਲ ਸਿੰਘ ਸੋਢੀ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾਂ ਸ਼ਹੀਦੀ ਦਿਹਾੜਾ ਤੇ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਸਮਾਗਮ ਇਲਾਕਾ ਨਿਵਾਸੀ ਨਗਰ ਨਿਵਾਸੀ ਸੰਗਤਾਂ 'ਚ ਬੜਾ ਉਤਸ਼ਾਹ ਹੈ | ਇਸ ਸਮਾਗਮ ਦੌਰਾਨ 1 ਅਪ੍ਰੈਲ ਤੋਂ 5 ਅਪ੍ਰੈਲ ਤੱਕ ਸ਼ਾਮ 6 ਵਜੇ ਤੋਂ ਰਾਤ 10 ਵਜੇ ਤੱਕ ਦੀਵਾਨ ਸਜਾਏ ਜਾਣਗੇ | ਜਿਸ 'ਚ ਬਾਬਾ ਗੁਲਾਬ ਸਿੰਘ ਜੀ ਸ੍ਰੀ ਚਮਕੌਰ ਸਾਹਿਬ, ਬਾਬਾ ਜੋਨੀ, ਬਾਬਾ ਜੀਵਨ ਸਿੰਘ, ਬਾਬਾ ਅਵਤਾਰ ਸਿੰਘ ਧੂਲਕੋਟ ਵਾਲੇ, ਬਾਬਾ ਪਰਮਜੀਤ ਸਿੰਘ ਹੰਸਾਲੀ ਵਾਲੇ, ਬਾਬਾ ਹਰਨੇਕ ਸਿੰਘ ਰਾੜਾ ਸਾਹਿਬ ਲੰਗਰਾ ਵਾਲੇ, ਬਾਬਾ ਸੁਖਜੀਤ ਸਿੰਘ ਸ੍ਰੀ ਚਮਕੌਰ ਸਾਹਿਬ ਵਾਲੇ ਅਤੇ ਹੋਰ ਬੇਅੰਤ ਰਾਗੀ ਕੀਰਤਨੀਏ ਸੰਤ ਮਹਾਂਪੁਰਸ਼ ਸੰਗਤਾਂ ਨੂੰ ਹਰ ਜਸ ਕਥਾ ਕੀਰਤਨ ਨਾਲ ਨਿਹਾਲ ਕਰਨਗੇ | ਇਸ ਮੌਕੇ ਸਰਪੰਚ ਗੁਰਮੀਤ ਸਿੰਘ ਗਿੱਲ, ਜਥੇਦਾਰ ਸ਼ਮਸ਼ੇਰ ਸਿੰਘ ਮਾਨ, ਓਾਕਾਰ ਸਿੰਘ ਪੰਨੂ, ਪਰਮਿੰਦਰ ਸਿੰਘ ਟੋਨਾ, ਮਾਸਟਰ ਜਸਪਾਲ ਸਿੰਘ, ਸੁਦਾਗਰ ਸਿੰਘ ਮਾਨ, ਪਰਮਜੀਤ ਸਿੰਘ ਪੰਮਾ, ਤਰਲੋਚਨ ਸਿੰਘ, ਪ੍ਰਧਾਨ ਹਰਪ੍ਰੀਤ ਸਿੰਘ ਮਾਨ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਿਵਲ ਹਸਪਤਾਲ ਦੇ ਓ. ਓ. ਏ. ਟੀ. ਸੈਂਟਰ 'ਚ ਨਸ਼ਾ ਗ੍ਰਸਤ ਮਰੀਜ਼ਾਂ ਲਈ ਐਚ. ਆਈ. ਵੀ. ਸਕ੍ਰੀਨਿੰਗ ਮੁਹਿੰਮ ਕੀਤੀ ਸ਼ੁਰੂ... ਅਗਲੀ ਖ਼ਬਰ ਪ੍ਰਦੀਪ ਸਿੰਘ ਭੁੱਲਰ ਦੀ ਅਗਵਾਈ 'ਚ ਮਜੀਠਾ ਵਿਖੇ ਭਾਜਪਾ ਦੀ ਮੋਗਾ ਦੀ ਬਦਲਾਅ ਰੈਲੀ ਸੰਬੰਧੀ ਭਾਜਪਾ ਵਰਕਰਾਂ ਦੀ ਬੈਠਕ <...
Ad Position 24