15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਮਾਤਾ ਗੁਜਰੀ ਵੈੱਲਫੇਅਰ ਸੁਸਾਇਟੀ ਵਲੋਂ ਹੋਲੇ ਮਹੱਲੇ ਮੌਕੇ ਸੰਗਤਾਂ ਲਈ ਕੀਤਾ ਮੁਫ਼ਤ ਰਿਹਾਇਸ਼ ਦਾ ਪ੍ਰਬੰਧ ਹੋਇਆ ਸਮਾਪਤ <br/>

Ad Position 21
No active advertisement
ਅਜੀਤ ਡੈਸਕ 07-03-2026
ਸ੍ਰੀ ਅਨੰਦਪੁਰ ਸਾਹਿਬ, 6 ਮਾਰਚ (ਕਰਨੈਲ ਸਿੰਘ/ਜੇ. ਐਸ. ਨਿੱਕੂਵਾਲ)-ਖਾਲਸਾਈ ਜਾਹੋ-ਜਲਾਲ ਦਾ ਪ੍ਰਤੀਕ ਕੌਮੀ ਜ਼ੋੜ ਮੇਲਾ ਹੋਲਾ ਮਹੱਲਾ ਮੌਕੇ ਮਾਤਾ ਗੁਜਰੀ ਵੈੱਲਫੇਅਰ ਸੁਸਾਇਟੀ ਵਲੋਂ ਦੇਸ਼ਾਂ ਵਿਦੇਸ਼ਾਂ ਤੋਂ ਆਈ ਸੰਗਤ ਲਈ ਸਥਾਨਕ ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਵਿਖੇ ਕੀਤਾ ਪੰਜ ਰੋਜ਼ਾ ਮੁਫ਼ਤ ਰਿਹਾਇਸ਼ ਦਾ ਪ੍ਰਬੰਧ ਸਮਾਪਤ ਹੋ ਗਿਆ | ਇਸ ਸੰਬੰਧੀ ਸਭਾ ਦੇ ਪ੍ਰਧਾਨ ਜਥੇਦਾਰ ਸੁਰਿੰਦਰ ਸਿੰਘ ਮਟੌਰ ਨੇ ਦੱਸਿਆ ਕਿ ਸੰਗਤਾਂ ਦੀ ਰਿਹਾਇਸ਼ ਦੇ ਨਾਲ-ਨਾਲ ਸੰਗਤਾਂ ਲਈ ਪੀਣ ਵਾਲੇ ਪਾਣੀ, ਬਿਜਲੀ, ਫਲੱਸ਼ਾ ਦਾ ਪ੍ਰਬੰਧ, ਸੰਗਤਾਂ ਲਈ ਗੱਦੇ ਅਤੇ ਬੱਚਿਆਂ ਵਾਲੇ ਪਰਿਵਾਰ ਲਈ ਬਿਸਤਰਿਆਂ ਆਦਿ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਸੀ | ਇਸ ਤੋਂ ਬਿਨਾਂ ਡਾਕਟਰੀ ਸਹੂਲਤ ਵੀ ਮੁਹੱਈਆ ਕਰਵਾਈ ਗਈ ਸੀ | ਉਨ੍ਹਾਂ ਕਿਹਾ ਕਿ ਪੰਜ ਦਿਨਾਂ ਦੌਰਾਨ ਸੈਂਕੜਿਆਂ ਦੀ ਗਿਣਤੀ 'ਚ ਸੰਗਤ ਵਲੋਂ ਇਸ ਮੁਫ਼ਤ ਰਿਹਾਇਸ਼ ਦਾ ਲਾਭ ਲਿਆ ਗਿਆ | ਸਮਾਪਤੀ ਮੌਕੇ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਦੇ ਮੁਖੀ ਸੰਤ ਬਾਬਾ ਸਤਨਾਮ ਸਿੰਘ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਤੇ ਸਭਾ ਦੇ ਉਪਰਾਲਿਆਂ ਦੀ ਸ਼ਲਾਘਾ ਕੀਤੀ | ਇਸ ਮੌਕੇ ਸਕੱਤਰ ਡਾ. ਰਾਮ ਆਸਰਾ ਸਿੰਘ, ਸਟੇਟ ਐਵਾਰਡੀ ਹਰੀਸ਼ ਚੰਦਰ, ਗੁਰਨਾਮ ਸਿੰਘ, ਕੈਪਟਨ ਤਰਸੇਮ ਸਿੰਘ, ਧਰਮਪਾਲ ਥਾਨਾਂ, ਬਲਦੇਵ ਸਿੰਘ, ਮੇਹਰ ਸਿੰਘ, ਬਲਜਿੰਦਰ ਸਿੰਘ ਗੱਜਪੁਰ, ਜ਼ਸਵੰਤ ਸਿੰਘ ਹਰੀਵਾਲ, ਨਿਰਮਲ ਸਿੰਘ ਹਰੀਵਾਲ, ਮੇਹਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਸਭਾ ਦੇ ਮੈਂਬਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸੀਨੀਅਰ ਸਿਟੀਜਨਜ਼ ਕੌਂਸਲ ਰੂਪਨਗਰ ਨੇ ਮਨਾਇਆ ਵਿਸ਼ਵ ਮਹਿਲਾ ਦਿਵਸ <br/> ਅਗਲੀ ਖ਼ਬਰ ਵਿਧਾਨ ਸਭਾ ਘਿਰਾਓ ਲਈ ਰੂਪਨਗਰ ਤੋਂ ਕਾਂਗਰਸ ਵਰਕਰਾਂ ਦਾ ਜੱਥਾ ਚੰਡੀਗੜ੍ਹ ਰਵਾਨਾ <br/>
Ad Position 24