15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਪੰਜਾਬ ਦੇ ਇਤਿਹਾਸ ਦਾ ਸਭ ਤੋਂ ਵੱਡਾ ਸੜਕੀ ਪ੍ਰਾਜੈਕਟ-ਦਿਨੇਸ਼ ਚੱਢਾ <br/>

Ad Position 21
No active advertisement
ਅਜੀਤ ਡੈਸਕ 07-03-2026
ਰੂਪਨਗਰ, 6 ਮਾਰਚ (ਸਤਨਾਮ ਸਿੰਘ ਸੱਤੀ)-ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਦੀਆਂ ਸੜਕਾਂ ਦੇ ਵਿਕਾਸ ਲਈ ਵੱਡੇ ਪੱਧਰ 'ਤੇ ਕੰਮ ਕੀਤਾ ਜਾ ਰਿਹਾ ਹੈ | ਇਹ ਗੱਲ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਕਹੀ | ਉਨ੍ਹਾਂ ਦੱਸਿਆ ਕਿ ਪਿਛਲੇ ਚਾਰ ਸਾਲਾਂ ਦੌਰਾਨ ਪੰਜਾਬ 'ਚ 45 ਹਜ਼ਾਰ ਕਿੱਲੋਮੀਟਰ ਤੋਂ ਵੱਧ ਸੜਕਾਂ ਦੀ ਮੁਰੰਮਤ ਅਤੇ ਨਵੀਨੀਕਰਨ ਕੀਤਾ ਗਿਆ ਹੈ, ਜਿਸ 'ਤੇ ਕਰੀਬ 16,209 ਕਰੋੜ ਰੁਪਏ ਖ਼ਰਚ ਕੀਤੇ ਗਏ ਹਨ | ਉਨ੍ਹਾਂ ਕਿਹਾ ਕਿ ਸਰਕਾਰ ਦਾ ਟੀਚਾ ਸੂਬੇ ਦੀਆਂ ਮੁੱਖ ਅਤੇ ਲਿੰਕ ਸੜਕਾਂ ਨੂੰ ਮਜ਼ਬੂਤ ਕਰਨਾ ਹੈ ਤਾਂ ਜੋ ਲੋਕਾਂ ਨੂੰ ਸੁਚੱਜੀ ਆਵਾਜਾਈ ਦੀ ਸਹੂਲਤ ਮਿਲ ਸਕੇ | ਵਿਧਾਇਕ ਚੱਢਾ ਨੇ ਦੱਸਿਆ ਕਿ ਹਲਕਾ ਰੂਪਨਗਰ ਵਿਚ ਵੀ ਕਈ ਸੜਕਾਂ ਦੀ ਮੁਰੰਮਤ, ਨਵੀਂ ਬਣਤ ਤੇ ਚੌੜਾਈ ਕਰਨ ਦੇ ਪ੍ਰਾਜੈਕਟ ਜਾਰੀ ਹਨ | ਕੁੱਝ ਮਹੱਤਵਪੂਰਨ ਸੜਕਾਂ 'ਤੇ ਕੰਮ ਮੁਕੰਮਲ ਹੋ ਚੁੱਕਾ ਹੈ ਜਦਕਿ ਹੋਰਾਂ 'ਤੇ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ | ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਹਲਕੇ ਦੀਆਂ ਹੋਰ ਸੜਕਾਂ ਨੂੰ ਵੀ ਨਵੀਨੀਕਰਨ ਯੋਜਨਾ ਵਿਚ ਸ਼ਾਮਿਲ ਕੀਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਲਖਵਿੰਦਰ ਸਿੰਘ ਧਨੋਆ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾਤਾਰਪੁਰ ਦੇ ਪ੍ਰਧਾਨ ਚੁਣੇ ਗਏ <br/> ਅਗਲੀ ਖ਼ਬਰ ਡੀ. ਸੀ. ਵਲੋਂ ਉੱਜਵਲਾ ਯੋਜਨਾ ਤਹਿਤ ਵੱਧ ਤੋਂ ਵੱਧ ਗੈਸ ਕਨੈੱਕਸ਼ਨ ਜਾਰੀ ਕਰਨ ਦੇ ਨਿਰਦੇਸ਼ <br/>
Ad Position 24