14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਝਿੰਜੜੀ ਵਿਖੇ ਸਿਹਤ ਬੀਮਾ ਕਾਰਡ ਬਣਾਉਣ ਸੰਬੰਧੀ ਕੈਂਪ <br/>

Ad Position 21
No active advertisement
ਅਜੀਤ ਡੈਸਕ 07-03-2026
ਨੂਰਪੁਰ ਬੇਦੀ, 6 ਮਾਰਚ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਚਲਾਈ ਜਾ ਰਹੀ ਯੋਜਨਾ ਅਧੀਨ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਲਈ ਸਿਹਤ ਬੀਮਾ ਕਾਰਡ ਬਣਾਉਣ ਦੀ ਮੁਹਿੰਮ ਨੂੰ ਪਿੰਡਾਂ ਵਿਚ ਤੇਜ਼ੀ ਨਾਲ ਅੱਗੇ ਵਧਾਇਆ ਜਾ ਰਿਹਾ ਹੈ | ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੀ ਦੇਖ ਰੇਖ ਹੇਠ ਇਸ ਮੁਹਿੰਮ ਤਹਿਤ ਅੱਜ ਪਿੰਡ ਝਿੰਜੜੀ ਵਿਚ ਵਿਸ਼ੇਸ਼ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਵੱਡੀ ਗਿਣਤੀ ਵਿਚ ਪਿੰਡ ਵਾਸੀਆਂ ਨੇ ਆਪਣੇ ਸਿਹਤ ਬੀਮਾ ਕਾਰਡ ਬਣਵਾਏ | ਮੌਕੇ 'ਤੇ ਮੌਜੂਦ ਟੀਮ ਵਲੋਂ ਲੋਕਾਂ ਦੇ ਲੋੜੀਂਦੇ ਦਸਤਾਵੇਜ਼ਾਂ ਦੀ ਜਾਂਚ ਕਰਕੇ ਤੁਰੰਤ ਰਜਿਸਟਰੇਸ਼ਨ ਕੀਤੀ ਗਈ | ਇਸ ਕਾਰਵਾਈ ਨਾਲ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦੇ ਚੱਕਰ ਕੱਟਣ ਦੀ ਥਾਂ ਪਿੰਡ ਵਿਚ ਹੀ ਸਹੂਲਤ ਮਿਲੀ | ਕੈਂਪ ਵਿਚ ਆਏ ਹਰ ਵਿਅਕਤੀ ਨੂੰ ਯੋਜਨਾ ਦੀ ਪ੍ਰਕਿਰਿਆ ਅਤੇ ਲਾਭਾਂ ਬਾਰੇ ਵਿਸਥਾਰ ਨਾਲ ਸਮਝਾਇਆ ਗਿਆ | ਟੀਮ ਮੈਂਬਰਾਂ ਨੇ ਦੱਸਿਆ ਕਿ ਇਸ ਸਿਹਤ ਬੀਮਾ ਯੋਜਨਾ ਅਧੀਨ ਲਾਭਪਾਤਰੀ ਪਰਿਵਾਰਾਂ ਨੂੰ ਸਰਕਾਰੀ ਅਤੇ ਚੁਣੇ ਹੋਏ ਨਿੱਜੀ ਹਸਪਤਾਲਾਂ ਵਿਚ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਉਪਲਬਧ ਕਰਵਾਇਆ ਜਾ ਰਿਹਾ ਹੈ | ਇਸ ਮੌਕੇ ਅਭੀ ਹੱਲਣ, ਗੁਰਮੁਖ ਸਿੰਘ, ਹਰਵਿੰਦਰ ਸਿੰਘ ਹੈਪੀ, ਸਰਪੰਚ ਲਖਵਿੰਦਰ ਸਿੰਘ, ਰਘਬੀਰ ਸਿੰਘ, ਬਲਵੀਰ ਸਿੰਘ, ਰਾਮ ਪ੍ਰਤਾਪ, ਜਗਦੀਸ਼ ਰੀਹਲ, ਪੰਚ ਪ੍ਰੇਮ ਕੌਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਿਹਤ ਹਸਪਤਾਲ ਸਿੰਘਪੁਰ ਨੂਰਪੁਰ ਬੇਦੀ ਵਿਖੇ ਟੀ.ਬੀ. ਜਾਂਚ ਕੈਂਪ 'ਚ ਮੋਬਾਈਲ ਵੈਨ ਜ਼ਰੀਏ ਮਰੀਜ਼ਾਂ ਦੀ ਕੀਤੀ ਜਾਂਚ <b... ਅਗਲੀ ਖ਼ਬਰ ਸ੍ਰੀ ਅਨੰਦਪੁਰ ਸਾਹਿਬ ਸਪੋਰਟਸ ਅਤੇ ਕਲਚਰਲ ਕਲੱਬ ਯੂ.ਕੇ. ਨੇ ਕਰਵਾਇਆ 11ਵਾਂ ਹੋਲਾ ਮਹੱਲਾ ਗਤਕਾ ਤੇ ਕਬੱਡੀ ਕੱਪ <br/...
Ad Position 24