ਸ੍ਰੀ ਚਮਕੌਰ ਸਾਹਿਬ, 6 ਮਾਰਚ (ਜਗਮੋਹਣ ਸਿੰਘ ਨਾਰੰਗ)-ਸ਼੍ਰੋਮਣੀ ਕਮੇਟੀ ਅਧੀਨ ਸਥਾਨਕ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ ਵਿਚ ਅੱਜ ਇਕੋ ਕਲੱਬ ਵਲੋਂ ਰੁੱਖ ਲਗਾਓ ਮੁਹਿੰਮ ਦੀ ਸ਼ੁਰੂਆਤ ਕਾਲਜ ਪਿ੍ੰਸੀਪਲ ਡਾ. ਬਲਜੀਤ ਸਿੰਘ ਦੀ ਅਗਵਾਈ ਹੇਠ ਕੀਤੀ ਗਈ | ਇਸ ਮੌਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਕਾਲਜ ਕੈਂਪਸ ਵਿਚ ਵੱਖ-ਵੱਖ ਕਿਸਮਾਂ ਦੇ ਪੌਦੇ ਲਗਾ ਕੇ ਵਾਤਾਵਰਣ ਦੀ ਸੰਭਾਲ ਦਾ ਸੰਦੇਸ਼ ਦਿੱਤਾ | ਰੁੱਖ ਲਗਾਉਣ ਦੀ ਇਸ ਮੁਹਿੰਮ ਦਾ ਮੁੱਖ ਉਦੇਸ਼ ਕੈਂਪਸ ਨੂੰ ਹਰਾ ਭਰਾ ਬਣਾ ਕੇ ਵਿਦਿਆਰਥੀਆਂ ਵਿਚ ਪ੍ਰਕਿਰਤੀ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨਾ ਹੈ | ਇਕੋ ਕਲੱਬ ਦੇ ਇੰਚਾਰਜ ਡਾ. ਅਮਨਜੋਤ ਨੇ ਵਿਦਿਆਰਥੀਆਂ ਨੂੰ ਵਾਤਾਵਰਣ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਅਤੇ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਸਾਫ਼ ਅਤੇ ਹਰਿਆ-ਭਰਿਆ ਵਾਤਾਵਰਣ ਸਾਡੇ ਸਿਹਤਮੰਦ ਭਵਿੱਖ ਲਈ ਬਹੁਤ ਜ਼ਰੂਰੀ ਹੈ | ਇਸ ਮੌਕੇ ਕਾਲਜ ਦੇ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਵਾਤਾਵਰਣ ਦੀ ਰੱਖਿਆ ਲਈ ਆਪਣਾ ਯੋਗਦਾਨ ਪਾਉਣ ਦਾ ਸੰਕਲਪ ਵੀ ਲਿਆ | ਇਸ ਮੌਕੇ ਕਾਲਜ ਦੇ ਸਮੂਹ ਵਿਦਿਆਰਥੀ ਤੇ ਸਟਾਫ਼ ਮੈਂਬਰ ਹਾਜ਼ਰ ਸਨ |